ਗੋਹ ਵਿੱਚ ਕਿਸਾਨ ਸਿਖਲਾਈ ਕੈਂਪ
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਗੋਹ ਵਿੱਚ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਮੌਕੇ ਡਾ. ਸਿਰਤਾਜ ਸਿੰਘ ਅਤੇ ਡਾ .ਹਰਪੁਨੀਤ ਕੌਰ ਨੇ ਪਰਾਲੀ ਸਾੜਨ ਦੇ ਨੁਕਸਾਨ ਅਤੇ ਖੇਤਾਂ ਵਿਚ ਮਸ਼ੀਨਰੀ ਰਾਹੀਂ ਪਰਾਲੀ ਮਿਲਾਉਣ ਦੇ ਫਾਇਦੇ ਦੱਸੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਸਾੜਨ ਨਾਲ ਮਨੁੱਖੀ ਸਿਹਤ ’ਤੇ ਬਹੁਤ ਮਾੜਾ ਅਸਰ ਪੈਂਦਾ ਹੈ। ਇਹ ਸਾਡੇ ਬੱਚਿਆਂ ਅਤੇ ਆਉਣ ਵਾਲੀਆਂ ਨਸਲਾਂ ਲਈ ਵੱਡਾ ਖ਼ਤਰਾ ਹੈ ਇਸ ਲਈ ਸੁਪਰਸੀਡਰ, ਸਮਾਰਟ ਸੀਡਰ, ਸਰਫੇਸ ਸੀਡਰ ਅਤੇ ਹੈਦੀ ਸੀਡਰ ਆਦਿ ਦੀ ਵਰਤੋਂ ਕਰਕੇ ਪਰਾਲੀ ਖੇਤਾਂ ਵਿਚ ਮਿਲਾਹੀ ਜਾਵੇ, ਜਿਸ ਨਾਲ ਮਿੱਟੀ ਦੀ ਸਿਹਤ ਵਿਚ ਵਾਧਾ ਹੁੰਦਾ ਹੈ, ਵਾਤਾਵਰਨ ਪ੍ਰਦੂਸ਼ਣ ਵੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਫਸਲਾਂ ਦਾ ਵਧ ਝਾੜ ਲੈਣ ਲਈ ਫਸਲ ਹਮੇਸ਼ਾਂ ਵਿਗਿਆਨਕ ਤਕਨੀਕ ਨਾਲ ਬੀਜਣੀ ਚਾਹੀਦੀ ਹੈ। ਅਧਿਕਾਰੀਆਂ ਨੇ ਪਰਾਲੀ ਦੀ ਸਾਂਭ ਸੰਭਾਲ ਦੇ ਤਕਨੀਕੀ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ। ਡਾ.ਸਿਰਤਾਜ ਸਿੰਘ ਨੇ ਕਿਸਾਨਾਂ ਨੂੰ ਝੋਨੇ ਵਿਚ ਵੱਖ ਵੱਖ ਬਿਮਾਰੀਆਂ ਅਤੇ ਕੀਟਾਂ ਦੀ ਰੋਕਥਾਮ ਬਾਰੇ ਜਾਣੂੰ ਕਰਵਾਇਆ। ਉਨ੍ਹਾਂ ਕਿਸਾਨਾਂ ਵੱਲੋਂ ਪੁੱਛੇ ਸਵਾਲਾਂ ਦੇ ਬੜੀ ਸਰਲਤਾ ਨਾਲ ਜਵਾਬ ਦਿੱਤੇ।