ਪੱਤਰ ਪ੍ਰੇਰਕ
ਪਾਇਲ, 25 ਮਈ
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਬਲਾਕ ਦੋਰਾਹਾ ਵੱਲੋਂ, ਜਿਲ੍ਹੇ ਦੇ ਮੁੱਖ ਖੇਤਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਪ੍ਰਧਾਨਗੀ ਅਧੀਨ ਪਿੰਡ ਜਰਗੜੀ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ,‘ਤਰ- ਵੱਤਰ ਵਿਧੀ’ ਸਬੰਧੀ ਕਿਸਾਨ ਸਿਖਲਾਈ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਡਾ. ਰਾਮ ਸਿੰਘ ਪਾਲ ਬਲਾਕ ਖੇਤੀਬਾੜੀ ਅਫ਼ਸਰ ਦੋਰਾਹਾ ਵੱਲੋਂ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ ਵੱਖ -ਵੱਖ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ ਗਿਆ। ਡਾ. ਹਰਪੁਨੀਤ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਝੋਨੇ ਦੀ ਤਰ-ਵੱਤਰ ਵਿਧੀ ਬਾਰੇ ਜਾਣਕਾਰੀ ਦਿੱਤੀ। ਡਾ. ਬੂਟਾ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਝੋਨੇ ਦੀ ਫ਼ਸਲ ਵਿੱਚ ਖਾਦਾਂ ਸੁਚੱਜੀ ਵਰਤੋਂ ਅਤੇ ਖੇਤੀ ਸਹਾਇਕ ਧੰਦਿਆਂ ਸਬੰਧੀ ਜਾਗਰੂਕ ਕੀਤਾ ਗਿਆ। ਡਾ. ਸੋਨੂੰ ਖੇਤੀਬਾੜੀ ਵਿਸਥਾਰ ਅਫ਼ਸਰ ਵੱਲੋਂ ਕਿਸਾਨਾਂ ਨੂੰ ਮਿੱਟੀ ਪਰਖ਼ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ ਗਿਆ। ਇਸ ਮੌਕੇ ਡਾ. ਜਸਵੀਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ. ਤਰੁਣ ਗੁਪਤਾ, ਅਮਰਜੀਤ ਸਿੰਘ, ਮਨਦੀਪ ਸਿੰਘ, ਹਰਵਿੰਦਰ ਸਿੰਘ, ਜਗਰੂਪ ਸਿੰਘ, ਅਵਤਾਰ ਸਿੰਘ ਹਾਜ਼ਰ ਸਨ।