ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਲੈਂਡ ਪੂਲਿੰਗ ਨੀਤੀ ਖ਼ਿਲਾਫ਼ ਪ੍ਰਦਰਸ਼ਨ

ਮੁੱਖ ਮੰਤਰੀ ਲਈ ਮੰਗ ਪੱਤਰ ਭੇਜ ਕੇ ਕਾਨੂੰਨ ਰੱਦ ਕਰਨ ਦੀ ਕੀਤੀ ਮੰਗ
Advertisement

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 17 ਜੂਨ

Advertisement

ਲੈਂਡ ਪੂਲਿੰਗ ਕਾਨੂੰਨ ਖ਼ਿਲਾਫ਼ ਕਿਸਾਨਾਂ ਤੇ ਮਜ਼ਦੂਰਾਂ ਨੇ ਅੱਜ ਇਥੇ ਜ਼ੋਰਦਾਰ ਮੁਜ਼ਾਹਰਾ ਕਰ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ, ਜਿਸ ਵਿੱਚ ਇਹ ਕਾਨੂੰਨ ਰੱਦ ਕਰਕੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਜ਼ਮੀਨਾਂ ਦੇ ਮਾਲਕ ਬਣੇ ਰਹਿਣ ਦੀ ਮੰਗ ਕੀਤੀ ਗਈ ਹੈ।

ਅੱਜ ਹਜ਼ਾਰਾਂ ਕਿਸਾਨਾਂ ਤੇ ਮਜ਼ਦੂਰਾਂ ਨੇ ਫਿਰੋਜ਼ਪੁਰ ਰੋਡ ਸਥਿਤ ਗਲਾਡਾ ਦਫ਼ਤਰ ਬਾਹਰ ਭਾਰੀ ਰੈਲੀ ਕੀਤੀ ਜਿਸ ਨੂੰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਪ੍ਰੋਪਰਟੀ ਡੀਲਿੰਗ ਦੇ ਕੰਮ ਵਿੱਚ ਪੈ ਕੇ ਕਿਸਾਨਾਂ ਦੀ ਜ਼ਮੀਨ ਕੋਡੀਆਂ ਭਾਅ ਹਥਿਆਕੇ ਉਸ ਨੂੰ ਕਾਰਪਰੇਟ ਘਰਾਨਿਆ ਦੇ ਹੱਥਾਂ ਵਿੱਚ ਸੌਂਪਣ ਲਈ ਸਾਜ਼ਿਸ਼ਾਂ ਰੱਚ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਕਾਨੂੰਨ ਤਹਿਤ ਜਿਹੜੇ ਲੋਕਾਂ ਦੀ ਜ਼ਮੀਨ ਖੁਸ ਜਾਏਗੀ ਉਹ ਪੂਰੀ ਤਰ੍ਹਾਂ ਨਾਲ ਤਬਾਹ ਹੋ ਜਾਣਗੇ।

‘ਕੰਮ ਬਚਾਓ-ਖੇਤ ਬਚਾਓ-ਪਿੰਡ ਬਚਾਓ ਐਕਸ਼ਨ ਕਮੇਟੀ’ ਵੱਲੋਂ ਸਰਕਾਰ ਦੀ ਨੀਤੀ ਤੇ ਨੀਅਤ ’ਤੇ ਵੱਡੇ ਸਵਾਲ ਚੁੱਕੇ ਗਏ ਅਤੇ ਕਿਸਾਨਾਂ ਨੂੰ ਆਪਣੀਆਂ ਜ਼ਮੀਨਾਂ ਬਚਾਉਣ ਲਈ ਸੰਘਰਸ਼ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ।

ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਮਹਿੰਦਰ ਸਿੰਘ ਕਮਾਲਪੁਰ, ਬਾਪੂ ਬਲਕੌਰ ਸਿੰਘ ਗਿੱਲ, ਪ੍ਰਿੰਸੀਪਲ ਅਮਰਜੀਤ ਸਿੰਘ, ਜਸਦੇਵ ਸਿੰਘ ਲਲਤੋਂ ਅਤੇ ਸ਼ਮਸ਼ੇਰ ਸਿੰਘ ਆਸੀ ਕਲਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੇ ਇਸ ਮਾਰੂ ਕਾਨੂੰਨ ਨਾਲ ਜਿੱਥੇ ਪਿੰਡਾਂ ਚ ਵਸਦੇ ਬੇਜ਼ਮੀਨੇ ਲੋਕਾਂ ਦਾ ਭਵਿੱਖ ਤਬਾਹ ਹੋ ਜਾਵੇਗਾ ਉਥੇ ਖੇਤੀ ਸਹਾਇਕ ਧੰਦਿਆਂ ਵਿੱਚ ਲੱਗੇ ਲੋਕ ਅਤੇ ਖੇਤ ਮਜ਼ਦੂਰਾਂ ਦਾ ਰੁਜ਼ਗਾਰ ਵੀ ਖੁਸ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨ ਮਜ਼ਦੂਰ ਜਥੇਬੰਦੀਆਂ ਇਨ੍ਹਾਂ ਪਿੰਡਾਂ ਦੇ ਲੋਕਾਂ ਨਾਲ ਮਿਲ ਕੇ ਕਰੋ ਜਾਂ ਮਰੋ ਦੀ ਭਾਵਨਾ ਨਾਲ ਆਪਣੀ ਜ਼ਮੀਨ ਬਚਾਉਣ ਲਈ ਹਰ ਸੰਘਰਸ਼ ਕਰਨਗੇ।

ਇਸ ਮੌਕੇ ਪ੍ਰਕਾਸ਼ ਸਿੰਘ ਸਰਪੰਚ ਜੋਧਾਂ, ਜਗਦੇਵ ਸਿੰਘ ਸਾਬਕਾ ਸਰਪੰਚ, ਸਰਬਜੀਤ ਕੌਰ ਸਰਪੰਚ ਮਲਕ, ਨਰਿੰਦਰ ਸਿੰਘ ਸਰਪੰਚ ਸਿੱਧਵਾਂ, ਦੀਦਾਰ ਸਿੰਘ, ਗੁਰਵਿੰਦਰ ਸਿੰਘ ਸਰਪੰਚ ਪੋਨਾ, ਸਾਬਕਾ ਵਿਧਾਇਕ ਤਰਸੇਮ ਜੋਧਾਂ, ਬਲਵਿੰਦਰ ਸਿੰਘ ਲੋਕ ਅਧਿਕਾਰ ਲਹਿਰ, ਦਲਬੀਰ ਸਿੰਘ, ਜਸਵੰਤ ਸਿੰਘ, ਸੁਖ ਗਿੱਲ ਮੋਗਾ, ਫਤਿਹ ਸਿੰਘ, ਪ੍ਰਕਾਸ਼ ਸਿੰਘ ਹੀਸੋਵਾਲ ਅਤੇ ਚਰਨਜੀਤ ਸਿੰਘ ਹਿਮਾਂਯੂੰਪੁਰਾ ਨੇ ਵੀ ਸੰਬੋਧਨ ਕਰਦਿਆਂ ਸਰਕਾਰ ਨੂੰ ਤਾੜਨਾ ਕੀਤੀ ਕਿ ਉਹ ਕਿਸਾਨਾਂ ਦੀ ਜ਼ਮੀਨ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਲਈ ਬਣਾਏ ਗਏ ਇਸ ਕਾਨੂੰਨ ਨੂੰ ਤੁਰੰਤ ਰੱਦ ਕਰੇ। ਰੈਲੀ ਉਪਰੰਤ ਕਿਸਾਨਾਂ ਤੇ ਮਜ਼ਦੂਰਾਂ ਨੇ ਗਲਾਡਾ ਦਫ਼ਤਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਦੇ ਫਿਰੋਜ਼ਪੁਰ ਰੋਡ ਸਥਿਤ ਦਫ਼ਤਰ ਤੱਕ ਰੋਸ ਮਾਰਚ ਕੀਤਾ ਅਤੇ ਉਮੀਦਵਾਰ ਦੇ ਪ੍ਰਤੀਨਿਧ ਨੂੰ ਮੁੱਖ ਮੰਤਰੀ ਲਈ ਮੰਗ ਪੱਤਰ ਸੌਂਪਿਆ। ਇਸ ਦੌਰਾਨ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ ਗਈ।

Advertisement