ਕਿਸਾਨਾਂ ਨੂੰ ਕਾਰਪੋਰੇਟਾਂ ਤੋਂ ਸੁਚੇਤ ਰਹਿਣ ਦਾ ਸੱਦਾ

ਕਿਸਾਨਾਂ ਨੂੰ ਕਾਰਪੋਰੇਟਾਂ ਤੋਂ ਸੁਚੇਤ ਰਹਿਣ ਦਾ ਸੱਦਾ

ਜਗਰਾਉਂ ਰੇਲਵੇ ਪਾਰਕ ਵਿੱਚ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਨਿੱਜੀ ਪੱਤਰ ਪ੍ਰੇਰਕ

ਜਗਰਾਉਂ, 3 ਦਸੰਬਰ

ਕਿਸਾਨ ਮੋਰਚੇ ’ਚ ਅੱਜ ਕਿਸਾਨਾਂ ਨੂੰ ਸਾਮਰਾਜੀ ਧੜਵੈਲਾਂ ਤੇ ਕਾਰਪੋਰੇਟਾਂ ਦੇ ਮਨਸ਼ਿਆਂ ਤੋਂ ਸੁਚੇਤ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਆਪਣਾ ਮਾਲ ਵੇਚਣ, ਪੂੰਜੀ ਨਿਵੇਸ਼ ਕਰਨ ਲਈ ਸੰਸਾਰ ਭਰ ’ਚ ਨਿੱਜੀਕਰਨ, ਸੰਸਾਰੀਕਰਨ, ਉਦਾਰੀਕਰਨ ਦੀਆਂ ਨੀਤੀਆਂ ਰਾਹੀਂ ਕਿਰਤ ਅਤੇ ਪੈਦਾਵਾਰ ਨੂੰ ਗੁਲਾਮ ਬਣਾਉਣ ਲਈ ਪੂਰਾ ਤਾਣ ਲਾਇਆ ਜਾ ਰਿਹਾ ਹੈ। ਕਾਲੇ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਨੇ, ਜੋ ਏਕਤਾ ਉਸਾਰੀ ਹੈ, ਉਸ ਨੂੰ ਭਵਿੱਖ ’ਚ ਇਸੇ ਤਰ੍ਹਾਂ ਕਾਇਮ ਰੱਖਣਾ ਹੋਵੇਗਾ। ਕਿਸਾਨ ਏਕਤਾ ਨਾਲ ਹੀ ਕੇਂਦਰ ਸਰਕਾਰ ਨੂੰ ਸੰਸਾਰ ਵਪਾਰ ਸੰਸਥਾ ’ਚੋਂ ਬਾਹਰ ਨਿਕਲਣ ਲਈ ਮਜਬੂਰ ਕੀਤਾ ਜਾ ਸਕੇਗਾ। ਇਥੇ ਰੇਲਵੇ ਪਾਰਕ ’ਚ ਧਰਨੇ ਦੇ 429ਵੇਂ ਦਿਨ ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਭਰ ’ਚ ਮਜ਼ਦੂਰ, ਮੁਲਾਜ਼ਮ, ਛੋਟੇ ਕਾਰੋਬਾਰੀ, ਨੌਜਵਾਨ, ਔਰਤਾਂ ਅੱਜ ਸੜਕਾਂ ’ਤੇ ਉੱਤਰੇ ਹੋਏ ਹਨ ਤੇ ਇਹ ਹਾਲੋਂ-ਬੇਹਾਲ ਪਿਛਲੇ ਕਈ ਦਹਾਕਿਆਂ ਤੋਂ ਤਿੱਖਾ ਹੋ ਰਿਹਾ ਹੈ। ਰਾਜ ਕਰਦੀਆਂ ਜਮਾਤਾਂ ਕੋਲ ਲੋਕਾਂ ਦੇ ਮਸਲਿਆਂ ਦਾ ਕੋਈ ਹੱਲ ਨਹੀਂ ਹੈ। ਇਸ ਸਮੇਂ ਧਰਨਾਕਾਰੀਆਂ ਨੇ ਆਜ਼ਾਦੀ ਸੰਗਰਾਮ ਦੇ ਸ਼ਹੀਦ ਬੰਗਾਲੀ ਕ੍ਰਾਂਤੀਕਾਰੀ ਖੁਦੀ ਰਾਮ ਬੋਸ ਦੀ ਸ਼ਹੀਦੀ ਦਿਵਸ ’ਤੇ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਂਟ ਕੀਤੀ। ਧਰਨੇ ਨੂੰ ਕੰਵਲਜੀਤ ਖੰਨਾ, ਧਰਮ ਸਿੰਘ ਸੂਜਾਪੁਰ, ਦਰਸ਼ਨ ਸਿੰਘ ਗਾਲਿਬ, ਹਰਚੰਦ ਸਿੰਘ ਢੋਲਣ, ਜਗਦੀਸ਼ ਸਿੰਘ ਆਦਿ ਸੰਬੋਧਨ ਕੀਤਾ। 

ਮੰਗਾਂ ਮੰਨਣ ਤੱਕ ਸੰਘਰਸ਼ ਜਾਰੀ ਰੱਖਣ ਦਾ ਅਹਿਦ

ਗੁਰੂਸਰ ਸੁਧਾਰ (ਸੰਤੋਖ ਗਿੱਲ): ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨੇ ਨੂੰ ਸੰਬੋਧਨ ਕਰਦਿਆਂ ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਜਗਤਾਰ ਸਿੰਘ ਚਕੋਹੀ ਅਤੇ ਸੁਰਜੀਤ ਸਿੰਘ ਸੀਲੋਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਰਹਿੰਦੀਆਂ ਮੰਗਾਂ ਮੰਨਣ ਬਾਅਦ ਹੀ ਖ਼ਤਮ ਹੋਵੇਗਾ। ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਅਤੇ ਗੋਦੀ ਮੀਡੀਏ ਵੱਲੋਂ ਅੰਦੋਲਨ ਖ਼ਤਮ ਹੋਣ ਦੀਆਂ ਗ਼ਲਤ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ ਕਿ ਲੋਕ ਘਰਾਂ ਨੂੰ ਵਾਪਸ ਪਰਤ ਗਏ ਹਨ। ਕਿਸਾਨ ਆਗੂਆਂ ਨੇ ਅਫ਼ਵਾਹਾਂ ਫੈਲਾਉਣ ਵਾਲਿਆਂ ਨੂੰ ਤਾੜਨਾ ਕੀਤੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੰਵਿਧਾਨ ਦਾ ਅਧੂਰਾ ਬੁਨਿਆਦੀ ਕਾਰਜ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

ਭਾਰਤ ਨੂੰ ਮਨੁੱਖੀ ਅਧਿਕਾਰਾਂ ਬਾਰੇ ਕਿਸੇ ਤੋਂ ਮਾਨਤਾ ਦੀ ਲੋੜ ਨਹੀਂ: ਵਿਦੇਸ਼ ਮੰਤਰਾਲਾ

* ਇੰਡੀਅਨ ਅਮੈਰੀਕਨ ਮੁਸਲਿਮ ਕੌਂਸਲ ਦਾ ਰਵੱਈਆ ਪੱਖਪਾਤੀ ਕਰਾਰ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

ਸਰਹੱਦ ਉਤੇ ਪਾਕਿ ਨਸ਼ਾ ਤਸਕਰਾਂ ਨਾਲ ਮੁਕਾਬਲੇ ’ਚ ਬੀਐੱਸਐੱਫ ਜਵਾਨ ਜ਼ਖ਼ਮੀ

49 ਕਿਲੋ ਹੈਰੋਇਨ ਅਤੇ ਗੋਲੀ-ਸਿੱਕਾ ਬਰਾਮਦ

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਨਵਜੋਤ ਸਿੱਧੂ ’ਤੇ ਵੱਡੀ ਭੈਣ ਨੇ ਲਾਏ ਗੰਭੀਰ ਦੋਸ਼

ਚੋਣਾਂ ਮੌਕੇ ਭੈਣ ਦੇ ਇਲਜ਼ਾਮਾਂ ਤੋਂ ਕਈ ਸ਼ੰਕੇ ਖੜ੍ਹੇ ਹੋਏ

ਸ਼ਹਿਰ

View All