ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਡੱਲੇਵਾਲ ਦੇ ਹੱਕ ਵਿੱਚ ਕਿਸਾਨਾਂ ਵੱਲੋਂ ਰੇਲਾਂ ਦਾ ਚੱਕਾ ਜਾਮ

ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ
ਮੁੱਲਾਂਪੁਰ ਵਿੱਚ ਲੁਧਿਆਣਾ-ਫਿਰੋਜ਼ਪੁਰ ਰੇਲ ਲਾਈਨ ’ਤੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।
Advertisement
ਸੰਤੋਖ ਗਿੱਲਗੁਰੂਸਰ ਸੁਧਾਰ, ਮੁੱਲਾਂਪੁਰ, 18 ਦਸੰਬਰ

ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ, ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਅਤੇ ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਵੱਲੋਂ ਹੋਰ ਜਥੇਬੰਦੀਆਂ ਦੇ ਸਹਿਯੋਗ ਨਾਲ ਦਿੱਲੀ ਮੋਰਚਾ-2 ਵਾਲੇ ਸਾਂਝੇ ਫੋਰਮ ਦੇ ਸੱਦੇ ਅਨੁਸਾਰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੇਲਵੇ ਪੁਲ ਹੇਠ ਸੈਂਕੜੇ ਕਿਸਾਨਾਂ ਨੇ ਰੇਲ ਦੀਆਂ ਪਟੜੀਆਂ ਉੱਪਰ ਸ਼ਾਂਤਮਈ ਢੰਗ ਨਾਲ ਧਰਨਾ ਦੇ ਕੇ ਰੇਲਾਂ ਦਾ ਚੱਕਾ ਜਾਮ ਕੀਤਾ।

Advertisement

ਕਿਸਾਨ ਆਗੂਆਂ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਨਾਲ ਗੱਲਬਾਤ ਸ਼ੁਰੂ ਕਰਾਉਣ, ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਉਣ ਲਈ ਕਿਸਾਨਾਂ, ਖੇਤ ਮਜ਼ਦੂਰਾਂ ਦੀਆਂ 13 ਹੱਕੀ ਮੰਗਾਂ ਲਾਗੂ ਕਰਾਉਣ ਲਈ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ। ਰੇਲ ਰੋਕੋ ਐਕਸ਼ਨ ਦੀ ਪ੍ਰਧਾਨਗੀ ਗੁਰਦਿਆਲ ਸਿੰਘ ਤਲਵੰਡੀ, ਜਥੇਦਾਰ ਹਰਦੀਪ ਸਿੰਘ ਬੱਲੋਵਾਲ ਅਤੇ ਗੁਰਦੀਪ ਸਿੰਘ ਗਿੱਦੜਵਿੰਡੀ ਨੇ ਕੀਤੀ। ਰੇਲ ਦੀਆਂ ਪਟੜੀਆਂ ਉੱਪਰ ਹੀ ਪ੍ਰਦਰਸ਼ਨਕਾਰੀਆਂ ਨੇ ਦੋ ਮਿੰਟ ਦਾ ਮੋਨ ਧਾਰ ਕੇ ਦਿੱਲੀ ਮੋਰਚਾ 1 ਅਤੇ ਦਿੱਲੀ ਮੋਰਚਾ 2 ਦੇ ਸਮੁੱਚੇ ਕਿਸਾਨ-ਮਜ਼ਦੂਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਜਸਦੇਵ ਸਿੰਘ ਲਲਤੋਂ, ਰਣਜੀਤ ਸਿੰਘ ਗੁੜ੍ਹੇ, ਡਾ. ਗੁਰਮੇਲ ਸਿੰਘ ਕੁਲਾਰ, ਜਰਨੈਲ ਸਿੰਘ ਮੁੱਲਾਂਪੁਰ, ਜਥੇਦਾਰ ਹਰਦੀਪ ਸਿੰਘ ਬੱਲੋਵਾਲ, ਕੁਲਦੀਪ ਸਿੰਘ ਮੋਹੀ, ਗੁਰਮੀਤ ਸਿੰਘ ਮੋਹੀ, ਰਣਵੀਰ ਸਿੰਘ ਸਰਪੰਚ ਰੁੜਕਾ ਕਲਾਂ, ਹਰਦੇਵ ਸਿੰਘ ਮੁੱਲਾਂਪੁਰ, ਉਜਾਗਰ ਸਿੰਘ ਬੱਦੋਵਾਲ ਨੇ ਵੀ ਸੰਬੋਧਨ ਕੀਤਾ।

Advertisement