ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ : The Tribune India

ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਕਿਸਾਨਾਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ

ਕੋਟ ਆਗਾ ਵਿੱਚ ਮੋਦੀ ਸਰਕਾਰ ਦੀ ਅਰਥੀ ਫੂਕਦੇ ਹੋਏ ਕਿਸਾਨ।

ਸੰਤੋਖ ਗਿੱਲ
ਗੁਰੂਸਰ ਸੁਧਾਰ, 9 ਅਗਸਤ

ਭਾਰਤ ਮਾਲਾ ਪ੍ਰਾਜੈਕਟ ਅਧੀਨ ਡੇਢ ਦਰਜਨ ਪਿੰਡਾਂ ਦੀ ਜ਼ਮੀਨ ਜਬਰੀ ਗ੍ਰਹਿਣ ਕਰਨ ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਭਾਰਤੀ ਕਿਸਾਨ-ਮਜ਼ਦੂਰ ਰੋਡ ਸੰਘਰਸ਼ ਯੂਨੀਅਨ ਦੀ ਅਗਵਾਈ ਹੇਠ ਪਿੰਡ ਕੋਟ ਆਗਾ ਵਿੱਚ ਚੱਲ ਰਿਹਾ ਮੋਰਚਾ 45ਵੇਂ ਦਿਨ ਵੀ ਜਾਰੀ ਰਿਹਾ। ਅੰਦੋਲਨਕਾਰੀਆਂ ਨੇ ਪ੍ਰਸਤਾਵਿਤ ਬਿਜਲੀ ਕਾਨੂੰਨ ਦੇ ਵਿਰੋਧ ਵਿੱਚ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਮੋਦੀ ਸਰਕਾਰ ਦੀ ਅਰਥੀ ਫੂਕੀ। ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਔਰਤਾਂ ਨੂੰ ਸੰਬੋਧਨ ਕਰਦਿਆਂ ਭਾਕਿਯੂ ਏਕਤਾ (ਉਗਰਾਹਾਂ) ਦੇ ਆਗੂ ਰਾਜਿੰਦਰ ਸਿੰਘ ਸਿਆੜ ਨੇ ਬਿਜਲੀ ਕਾਨੂੰਨ ਦੇ ਮਿਹਨਤਕਸ਼ ਲੋਕਾਂ ਉਪਰ ਪੈਣ ਵਾਲੇ ਪ੍ਰਭਾਵਾਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਕਾਨੂੰਨ ਲਾਗੂ ਹੋਣ ਨਾਲ ਬਿਜਲੀ ਦੀਆਂ ਕੀਮਤਾਂ ਅਸਮਾਨੀ ਚੜ੍ਹ ਜਾਣਗੀਆਂ ਅਤੇ ਬਿਜਲੀ ਪ੍ਰਬੰਧ ਸਰਕਾਰੀ ਹੱਥਾਂ ਵਿੱਚੋਂ ਨਿਕਲ ਕੇ ਕਾਰਪੋਰੇਟ ਘਰਾਣਿਆਂ ਦੇ ਹੱਥ ਚਲਾ ਜਾਵੇਗਾ।

ਸੂਬਾ ਪ੍ਰਧਾਨ ਬਿੱਕਰਜੀਤ ਸਿੰਘ ਕਾਲਖ, ਅਵਤਾਰ ਸਿੰਘ ਝੂੰਗੀਆਂ ਬੇਗਾਂ, ਪਰਮਜੀਤ ਸਿੰਘ ਕੋਟ ਆਗਾ, ਕੁਲਦੀਪ ਸਿੰਘ ਗੁੱਜਰਵਾਲ, ਹਰਪ੍ਰੀਤ ਕੌਰ ਗੁੱਜਰਵਾਲ ਅਤੇ ਸੁਖਵਿੰਦਰ ਕੌਰ ਨਾਰੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਲਕੇ 10 ਅਗਸਤ ਨੂੰ ਹਲਕਾ ਦਾਖਾ ਦੇ ਇੰਚਾਰਜ ਕੇ.ਐੱਨ.ਐੱਸ ਕੰਗ ਨੂੰ ਮੰਗ ਪੱਤਰ ਦੇਣ ਲਈ ਕੋਟ ਆਗਾ ਤੋਂ ਬੱਦੋਵਾਲ ਲਈ ਕਾਫ਼ਲਾ ਰਵਾਨਾ ਹੋਵੇਗਾ, ਇਸ ਕਾਫ਼ਲੇ ਵਿਚ ਵੱਡੀ ਗਿਣਤੀ ਔਰਤਾਂ ਵੀ ਸ਼ਮੂਲੀਅਤ ਕਰਨਗੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਗੁਜਰਾਤ ਵਿੱਚ ਮੁੜ ਖਿੜੇਗਾ ਕਮਲ

ਹਿਮਾਚਲ ਪ੍ਰਦੇਸ਼ ਵਿੱਚ ਭਾਜਪਾ ਤੇ ਕਾਂਗਰਸ ਦਰਮਿਆਨ ਫਸਵੀਂ ਟੱਕਰ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਹਰਿਆਣਾ ਸਰਕਾਰ ਵੱਲੋਂ ਕਿਸਾਨ ਅੰਦੋਲਨ ਦੌਰਾਨ ਦਰਜ ਕੇਸ ਰੱਦ ਕਰਨ ਦੀ ਤਿਆਰੀ

ਕੇਸਾਂ ਦੀ ਮੌਜੂਦਾ ਸਥਿਤੀ ਜਾਣਨ ਲਈ ਗ੍ਰਹਿ ਮੰਤਰੀ ਅੱਜ ਕਰਨਗੇ ਅਧਿਕਾਰੀਆ...

ਸ਼ਹਿਰ

View All