ਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਲੈਂਡ ਪੂਲਿੰਗ ਖ਼ਿਲਾਫ਼ ਕਿਸਾਨਾਂ ਨੇ ਡਟ ਕੇ ਕਾਂਗਰਸ ਦਾ ਸਾਥ ਦਿੱਤਾ: ਆਨੰਦ

ਕਿਸੇ ਵੀ ਕੀਮਤ ’ਤੇ ਜ਼ਮੀਨ ਨਾ ਦੇਣ ਦਾ ਐਲਾਨ
Advertisement

ਪੱਤਰ ਪ੍ਰੇਰਕ

ਸਮਰਾਲਾ, 14 ਜੁਲਾਈ

Advertisement

ਸਰਕਾਰ ਵੱਲੋਂ 24 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਨ ਲਈ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਕਾਂਕਰਸ ਵੱਲੋਂ ਅੱਜ ਲੁਧਿਆਣਾ ਦੇ ਗਲਾਡਾ ਦਫ਼ਤਰ ਅੱਗੇ ਦਿੱਤੇ ਧਰਨੇ ਦੇ ਸਮਰਥਨ ਵਿੱਚ ਇਥੇ ਕਿਸਾਨਾਂ ਨੇ ਡਟ ਕੇ ਸਾਥ ਦਿੱਤਾ। ਇਸ ਮੌਕੇ ਮਾਛੀਵਾੜਾ ਬਲਾਕ ਦੇ ਸ਼ਹਿਰੀ ਪ੍ਰਧਾਨ ਐਡਵੋਕੇਟ ਕਪਿਲ ਆਨੰਦ ਨੇ ਕਿਹਾ ਕਿ ਅੱਜ ਹਲਕਾ ਸਮਰਾਲਾ ਦੇ ਇੰਚਾਰਜ ਰੁਪਿੰਦਰ ਸਿੰਘ ਰਾਜਾ ਗਿੱਲ ਦੀ ਅਗਵਾਈ ਹੇਠ ਭਾਰੀ ਗਿਣਤੀ ’ਚ ਕਾਂਗਰਸੀ ਵਰਕਰਾਂ ਤੇ ਕਿਸਾਨਾਂ ਨੇ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਲਗਾਏ ਧਰਨੇ ’ਚ ਸ਼ਮੂਲੀਅਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਤਾਂ ਪਹਿਲਾਂ ਹੀ ਵਾਹੀਯੋਗ ਜ਼ਮੀਨ ਘਟਦੀ ਜਾ ਰਹੀ ਹੈ ਅਤੇ ਕਿਸਾਨ ਆਰਥਿਕ ਪੱਖੋਂ ਕਮਜ਼ੋਰ ਹੁੰਦਾ ਜਾ ਰਿਹਾ ਹੈ ਅਤੇ ਦੂਸਰਾ ਹੁਣ 24 ਹਜ਼ਾਰ ਏਕੜ ਜ਼ਮੀਨ ਐਕੁਆਇਰ ਕਰਕੇ ਕਿਸਾਨਾਂ ਨੂੰ ਭੂਮੀਹੀਣ ਕਰਕੇ ਪੰਜਾਬ ਦਾ ਉਜਾੜਾ ਕੀਤਾ ਜਾ ਰਿਹਾ ਹੈ। ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਕਿਹਾ ਕਿ ਹਲਕਾ ਸਮਰਾਲਾ ਦੇ ਪਿੰਡ ਬਾਲਿਓਂ ਵਿੱਚ ਸਰਕਾਰ ਵੱਲੋਂ ਜੋ ਜ਼ਮੀਨ ਐਕੁਆਇਰ ਕੀਤੀ ਜਾ ਰਹੀ ਹੈ ਉਸ ਦਾ ਸਮੂਹ ਜ਼ਮੀਨ ਮਾਲਕਾਂ ਤੇ ਇਲਾਕਾ ਨਿਵਾਸੀਆਂ ਨੇ ਡਟਵਾਂ ਵਿਰੋਧ ਕੀਤਾ ਹੈ। ਸ਼ਹਿਰੀ ਪ੍ਰਧਾਨ ਕਪਿਲ ਆਨੰਦ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਕਿਸਾਨਾਂ ਦੇ ਹਿੱਤਾਂ ਲਈ ਪਹਿਰਾ ਦਿੰਦੀ ਆ ਰਹੀ ਹੈ ਅਤੇ ਜੇਕਰ ਸਰਕਾਰ ਨੇ ਜ਼ਬਰੀ ਜ਼ਮੀਨ ਐਕੁਆਇਰ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਲਾਕੇ ਦੇ ਕਾਂਗਰਸੀ ਵਰਕਰ ਤੇ ਆਗੂ ਕਿਸਾਨਾਂ ਨਾਲ ਚੱਟਾਨ ਵਾਂਗ ਖੜਨਗੇ।

Advertisement