ਕਿਸਾਨਾਂ ਨੇ ਫੂਡ ਗਰੇਨ ਲੋਡਿੰਗ ਪਲੈਟਫਾਰਮ ਦਾ ਕੰਮ ਰੁਕਵਾਇਆ

ਐਕੁਆਇਰ ਕੀਤੀ ਜ਼ਮੀਨ ਲਈ ਪੰਜਾਹ ਲੱਖ ਰੁਪਏ ਪ੍ਰਤੀ ਏਕੜ ਮੁਆਵਜ਼ਾ ਮੰਗਿਆ

ਕਿਸਾਨਾਂ ਨੇ ਫੂਡ ਗਰੇਨ ਲੋਡਿੰਗ ਪਲੈਟਫਾਰਮ ਦਾ ਕੰਮ ਰੁਕਵਾਇਆ

ਭੁੱਚੋ ਮੰਡੀ ਨੇੜੇ ਰੇਲਵੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ।

ਪੱਤਰ ਪ੍ਰੇਰਕ

ਭੁੱਚੋ ਮੰਡੀ, 28 ਮਈ

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸੀਨੀਅਰ ਮੀਤ ਪ੍ਰਧਾਨ ਸੰਤੋਖ ਸਿੰਘ ਲਹਿਰਾ ਖਾਨਾ ਦੀ ਅਗਵਾਈ ਹੇਠ ਅੱਜ ਸਥਾਨਕ ਕਿਸਾਨਾਂ ਨੇ ਧਰਨਾ ਲਾ ਕੇ ਭੁੱਚੋ ਮੰਡੀ ਨੇੜਲੇ ਪਿੰਡ ਲਹਿਰਾ ਖਾਨਾ ਦੀ ਐਕੁਆਇਰ ਕੀਤੀ ਨੌਂ ਏਕੜ ਜ਼ਮੀਨ ਵਿੱਚ ਰੇਲਵੇ ਦੇ ਠੇਕੇਦਾਰ ਵੱਲੋਂ ਬਠਿੰਡਾ-ਅੰਬਾਲਾ ਲਾਈਨ ’ਤੇ ਫੂਡ ਗਰੇਨ ਲੋਡਿੰਗ ਪਲੈਟਫਾਰਮ ਬਣਾਉਣ ਦਾ ਚੱਲ ਰਿਹਾ ਕੰਮ ਬੰਦ ਕਰਵਾ ਦਿੱਤਾ।

ਇਸ ਮੌਕੇ ਐਕੁਆਇਰ ਕੀਤੀ ਗਈ ਜ਼ਮੀਨ ਦੀ ਪੂਰੀ ਕੀਮਤ ਦੇਣ ਦੀ ਮੰਗ ਕਰਦਿਆਂ ਕਿਸਾਨਾਂ ਨੇ ਰੇਲਵੇ ਅਧਿਕਾਰੀਆਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਮੌਕੇ ’ਤੇ ਪਹੁੰਚੇ ਨਥਾਣਾ ਦੇ ਨਾਇਬ ਤਹਿਸੀਲਦਾਰ ਅਵਤਾਰ ਸਿੰਘ, ਡੀਐੱਸਪੀ ਹਰਿੰਦਰ ਸਿੰਘ, ਨਥਾਣਾ ਦੇ ਐੱਸਐੱਚਓ ਜਗਦੀਪ ਸਿੰਘ ਅਤੇ ਚੌਕੀ ਇੰਚਾਰਜ ਪਰਬਤ ਸਿੰਘ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ 30 ਮਈ ਨੂੰ ਉਨ੍ਹਾਂ ਦੀ ਐੱਸਡੀਐੱਮ ਨਾਲ ਮੀਟਿੰਗ ਕਰਵਾ ਦਿੱਤੀ ਜਾਵੇਗੀ। ਇਸ ਭਰੋਸੇ ਮਗਰੋਂ ਕਿਸਾਨਾਂ ਨੇ ਧਰਨਾ ਚੁੱਕ ਦਿੱਤਾ।

ਇਸ ਮੌਕੇ ਕਿਸਾਨ ਆਗੂ ਸੰਤੋਖ ਸਿੰਘ, ਸਾਬਕਾ ਸਰਪੰਚ ਸੁਰਜੀਤ ਸਿੰਘ, ਸਾਬਕਾ ਐੱਮਸੀ ਨਾਹਰ ਸਿੰਘ, ਭੋਲਾ ਸਿੰਘ, ਜੋਗਿੰਦਰ ਸਿੰਘ, ਤਿਰਲੋਚਨ ਸਿੰਘ ਤੇ ਜਸਪਾਲ ਸਿੰਘ ਨੇ ਕਿਹਾ ਕਿ ਰੇਲਵੇ ਵਿਭਾਗ ਵੱਲੋਂ ਜ਼ਮੀਨ ਦੀ ਕੀਮਤ ਸਿਰਫ 28-30 ਲੱਖ ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਹੈ, ਜਦੋਂਕਿ ਭਾਰਤ ਮਾਲਾ ਪ੍ਰਾਜੈਕਟ ਤਹਿਤ ਜ਼ਮੀਨ ਦੀ ਕੀਮਤ 50 ਲੱਖ ਰੁਪਏ ਪ੍ਰਤੀ ਏਕੜ ਦਿੱਤੀ ਜਾ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਪੂਰੀ ਕੀਮਤ ਲਏ ਬਿਨਾਂ ਉਹ ਜ਼ਮੀਨਾਂ ਦਾ ਕਬਜ਼ਾ ਨਹੀਂ ਦੇਣਗੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All