ਉਜਾੜਾ ਰੋਕੂ ਸਾਂਝੀ ਕਮੇਟੀ ਵੱਲੋਂ ਕਿਸਾਨ-ਮਜ਼ਦੂਰ ਰੈਲੀ ਅੱਜ
ਨਿੱਜੀ ਪੱਤਰ ਪ੍ਰੇਰਕ ਲੁਧਿਆਣਾ, 8 ਜੂਨ ਵੱਖ-ਵੱਖ ਜੁਝਾਰੂ ਕਿਸਾਨ-ਮਜ਼ਦੂਰ ਜਥੇਬੰਦੀਆਂ 'ਤੇ ਆਧਾਰਿਤ ਉਜਾੜਾ ਰੋਕੂ ਸਾਂਝੀ ਕਮੇਟੀ’ ਵੱਲੋਂ ਭਲਕੇ 9 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਉਜਾੜਾ ਰੋਕੂ ਸਾਂਝੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਵਰਕਰਾਂ ਤੋਂ ਇਲਾਵਾ...
Advertisement
ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 8 ਜੂਨ
Advertisement
ਵੱਖ-ਵੱਖ ਜੁਝਾਰੂ ਕਿਸਾਨ-ਮਜ਼ਦੂਰ ਜਥੇਬੰਦੀਆਂ 'ਤੇ ਆਧਾਰਿਤ ਉਜਾੜਾ ਰੋਕੂ ਸਾਂਝੀ ਕਮੇਟੀ’ ਵੱਲੋਂ ਭਲਕੇ 9 ਜੂਨ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਉਜਾੜਾ ਰੋਕੂ ਸਾਂਝੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਸੈਂਕੜਿਆਂ ਦੀ ਤਾਦਾਦ ਵਿੱਚ ਵਰਕਰਾਂ ਤੋਂ ਇਲਾਵਾ ਪ੍ਰਭਾਵਿਤ ਪਿੰਡਾਂ ਦੇ ਕਿਸਾਨ-ਮਜ਼ਦੂਰ ਵਧ ਚੜ੍ਹ ਕੇ ਸ਼ਮੂਲੀਅਤ ਕਰਨਗੇ। ਅੱਜ ਨੇੜੇ ਵੇਰਕਾ ਮਿਲਕ ਪਲਾਂਟ ਵਿੱਚ ਦਸ਼ਮੇਸ਼ ਕਿਸਾਨ-ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਹੋਈ ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਨੇ ਦੱਸਿਆ ਕਿ ‘ਲੈਂਡ ਪੂਲਿੰਗ ਨੀਤੀ’ ਲੁਧਿਆਣਾ ਜ਼ਿਲ੍ਹੇ ਦੇ 41 ਅਤੇ ਮੋਗਾ ਜ਼ਿਲ੍ਹੇ ਦੇ 7 ਪਿੰਡਾਂ ਦੀ ਜ਼ਮੀਨ ਖੇਤੀ ਤੇ ਡੇਅਰੀ ਸਮੇਤ ਘੁੱਗ ਵਸਦੇ ਪਿੰਡਾਂ ਦੀ ਹੋਂਦ ਤੱਕ ਪੂਰੀ ਤਰ੍ਹਾਂ ਤਬਾਹ ਕਰਕੇ ਰੱਖ ਦੇਵੇਗੀ।
Advertisement