ਕਿਸਾਨ ਸੰਸਦ ਵਿੱਚ ਸ਼ਮੂਲੀਅਤ ਲਈ ਜਥੇ ਰਵਾਨਾ

ਕਿਸਾਨ ਸੰਸਦ ਵਿੱਚ ਸ਼ਮੂਲੀਅਤ ਲਈ ਜਥੇ ਰਵਾਨਾ

ਕਿਲ੍ਹਾ ਰਾਏਪੁਰ ਤੋਂ ਸੰਸਦ ਮੈਂਬਰ ਭੈਣਾਂ ਨੂੰ ਕਿਸਾਨ ਸੰਸਦ ਵਿੱਚ ਭਾਗ ਲੈਣ ਲਈ ਰਵਾਨਾ ਕਰਦੇ ਹੋਏ ਆਗੂ।

ਸੰਤੋਖ ਗਿੱਲ

ਗੁਰੂਸਰ ਸੁਧਾਰ, 25 ਜੁਲਾਈ

ਦਿੱਲੀ ਦੇ ਜੰਤਰ-ਮੰਤਰ ਉੱਪਰ ਸਾਮਾਨ-ਅੰਤਰ ਚੱਲ ਰਹੀ ‘ਕਿਸਾਨ ਸੰਸਦ’ ਵਿੱਚ ਸ਼ਾਮਲ ਹੋਣ ਲਈ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਕਿਲ੍ਹਾ ਰਾਏਪੁਰ ਤੋਂ ਕਿਸਾਨ ਸੰਸਦ ਮੈਂਬਰ ਪ੍ਰੋਫੈਸਰ ਸੁਰਿੰਦਰ ਕੌਰ, ਪ੍ਰੋਫੈਸਰ ਪਰਮਜੀਤ ਕੌਰ, ਡਾਕਟਰ ਗਗਨਦੀਪ ਕੌਰ ਅਤੇ ਕੁਲਜੀਤ ਕੌਰ ਗਰੇਵਾਲ ਨੂੰ ਫੁੱਲਾਂ ਦੇ ਹਾਰਾਂ ਨਾਲ ਲੱਦ ਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਰਵਾਨਾ ਕੀਤਾ। ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਲੜੀਵਾਰ ਧਰਨੇ ਉੱਪਰ ਡਟੇ ਅੰਦੋਲਨਕਾਰੀਆਂ ਨੂੰ ਸੰਬੋਧਨ ਕਰਦਿਆਂ ਜਨਵਾਦੀ ਇਸਤਰੀ ਸਭਾ ਦੀ ਸੂਬਾ ਪ੍ਰਧਾਨ ਪ੍ਰੋਫੈਸਰ ਸੁਰਿੰਦਰ ਕੌਰ ਅਤੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਕੌਰ ਨੇ ਕਿਹਾ ਕਿ ਦੇਸ਼ ਦੇ ਲੋਕਾਂ ਤੋਂ ਉੱਪਰ ਕੋਈ ਸੰਸਦ ਨਹੀਂ ਹੁੰਦੀ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਦੀਆਂ ਸਰਹੱਦਾਂ ਉੱਪਰ ਅੰਦੋਲਨ ਕਰਦੇ ਕਿਸਾਨਾਂ ਨੂੰ ਅੱਠ ਮਹੀਨੇ ਬੀਤ ਗਏ ਹਨ, ਪਰ ਮੋਦੀ ਸਰਕਾਰ ਕਾਰਪੋਰੇਟ ਘਰਾਣਿਆਂ ਦੇ ਦਬਾਅ ਹੇਠ ਕਾਲੇ ਕਾਨੂੰਨ ਲਾਗੂ ਕਰਨਾ ਚਾਹੁੰਦੀ ਹੈ। ਕਿਲ੍ਹਾ ਰਾਏਪੁਰ ਵਿੱਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਜ਼ੋਰਦਾਰ ਨਾਅਰੇਬਾਜ਼ੀ ਕਰ ਕੇ ਜਥਾ ਰਵਾਨਾ ਕਰਨ ਮੌਕੇ ਕਰਮਜੀਤ ਕੌਰ, ਜਰਨੈਲ ਕੌਰ, ਪਰਮਜੀਤ ਕੌਰ, ਜਮਹੂਰੀ ਕਿਸਾਨ ਸਭਾ ਦੇ ਸੂਬਾਈ ਆਗੂ ਪ੍ਰੋਫੈਸਰ ਜੈਪਾਲ ਸਿੰਘ, ਜਗਤਾਰ ਸਿੰਘ ਚਕੋਹੀ, ਬਲਦੇਵ ਸਿੰਘ ਧੂਰਕੋਟ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ, ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਕਿਹਾ ਕਿ ਜਦੋਂ ਕਿਸਾਨ ਸੰਸਦ ਵਿਵਾਦਿਤ ਖੇਤੀ ਕਾਨੂੰਨ ਰੱਦ ਕਰ ਚੁੱਕੀ ਹੈ ਤਾਂ ਮੋਦੀ ਸਰਕਾਰ ਨੂੰ ਵੀ ਹੁਣ ਇਹ ਕਾਨੂੰਨ ਰੱਦ ਕਰ ਦੇਣੇ ਚਾਹੀਦੇ ਹਨ। ਉਨ੍ਹਾਂ ਐਲਾਨ ਕੀਤਾ ਕਿ ਅੰਦੋਲਨ ਜਿੰਨਾ ਮਰਜ਼ੀ ਲੰਬਾ ਚੱਲੇ ਕਿਸਾਨ ਥੱਕਣ ਅਤੇ ਅੱਕਣ ਵਾਲੇ ਨਹੀਂ ਹਨ, ਉਹ ਕਾਨੂੰਨ ਰੱਦ ਕੀਤੇ ਬਿਨਾਂ ਵਾਪਸ ਪਰਤਣ ਵਾਲੇ ਨਹੀਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All