ਭਾਰਤੀ ਕਿਸਾਨ ਯੂਨੀਅਨ (ਡਕੌਂਦਾ-ਬੁਰਜਗਿੱਲ) ਦੀ ਪਿੰਡ ਰਸੂਲਪੁਰ ਜੰਡੀ ਵਿੱਚ ਲਾਮਬੰਦੀ ਮੀਟਿੰਗ ਇਕਾਈ ਪ੍ਰਧਾਨ ਮੱਖਣ ਸਿੰਘ ਦੀ ਅਗਵਾਈ ਹੇਠ ਹੋਈ। ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਕੱਤਰ ਬਚਿੱਤਰ ਸਿੰਘ, ਮੀਤ ਪ੍ਰਧਾਨ ਬਲਵਿੰਦਰ ਸਿੰਘ, ਹਰਜੀਤ ਸਿੰਘ ਜਨੇਤਪੁਰਾ, ਜਸਵੀਰ ਸਿੰਘ ਕਮਾਲਪੁਰਾ ਨੇ ਦੱਸਿਆ ਕਿ ਕੇਂਦਰ ਸਰਕਾਰ ਲਗਾਤਾਰ ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਮੰਨਣ ਦੀ ਬਜਾਏ ਟਾਲ ਮਟੋਲ ਕਰ ਰਹੀ ਹੈ। ਕਿਸਾਨਾਂ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਬਿਜਲੀ ਸੋਧ ਬਿੱਲ, ਬੀਜ ਬਿੱਲ, ਲੇਬਰ ਕੋਡ, ਨਵੀਂ ਮਗਨਰੇਗਾ ਨੀਤੀ ਰੱਦ ਕਰਵਾਉਣ ਲਈ ਸੰਘਰਸ਼ ਜਾਰੀ ਹੈ। ਇਸੇ ਤਰ੍ਹਾਂ ਕਿਸਾਨਾਂ ਤੇ ਮਜ਼ਦੂਰਾਂ ਦੇ ਕਰਜ਼ੇ ਮੁਆਫ਼ੀ ਦਾ ਮਸਲਾ ਵੀ ਜਿਉਂ ਦਾ ਤਿਉਂ ਬਰਕਰਾਰ ਹੈ ਜਦਕਿ ਕਾਰਪੋਰੇਟਾਂ ਦੇ ਅਰਬਾਂ ਦੇ ਕਰਜ਼ੇ ਮੁਆਫ਼ ਕੀਤੇ ਗਏ ਹਨ। ਸੱਠ ਸਾਲ ਦੇ ਮਰਦ ਔਰਤਾਂ ਦੀ ਦਸ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੀ ਮੰਗ ਵੀ ਲਮਕਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਯੂਰੀਆ ਖਾਦ ਦੀ ਸਬਸਿਡੀ ਖ਼ਤਮ ਕਰਨ, ਮੀਂਹ ਤੇ ਗੜੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦੇ ਮੁਆਵਜ਼ੇ ਸਣੇ ਹੋਰ ਅਨੇਕਾਂ ਕਿਸਾਨ ਮੰਗਾਂ ਨੂੰ ਲੈ ਕੇ ਭਲਕੇ ਛੇ ਅਪਰੈਲ ਨੂੰ ਜਗਰਾਉਂ ਦੇ ਵਧੀਕ ਡਿਪਟੀ ਕਮਿਸ਼ਨਰ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ। ਮੀਟਿੰਗ ਵਿੱਚ ਹਾਜ਼ਰ ਬੀਬੀਆਂ ਤੇ ਕਿਸਾਨ ਕਾਰਕੁਨਾਂ ਨੂੰ ਉਨ੍ਹਾਂ ਵੱਧ ਚੜ੍ਹ ਕੇ ਘਿਰਾਓ ਮੌਕੇ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸੁਖਵੰਤ ਸਿੰਘ ਮਲਸੀਹਾਂ ਬਾਜਣ, ਰੌਸ਼ਨ ਸਿੰਘ ਪਰਜੀਆਂ, ਕਲਦੀਪ ਸਿੰਘ ਲੀਲਾਂ, ਹਰਭਜਨ ਸਿੰਘ, ਮਾ. ਪੂਰਨ ਸਿੰਘ ਸਿੱਧਵਾਂ ਬੇਟ, ਕਰਮਜੀਤ ਕੌਰ, ਕੁਲਵਿੰਦਰ ਕੌਰ, ਪਰਮਜੀਤ ਕੌਰ, ਸਵਰਨਜੀਤ ਕੌਰ, ਸ਼ਰਨਜੀਤ ਕੌਰ, ਬਲਜਿੰਦਰ ਕੌਰ, ਕੁਲਵੰਤ ਕੌਰ, ਪਵਿੱਤਰ ਸਿੰਘ ਲੋਧੀਵਾਲ, ਜਗਤਾਰ ਸਿੰਘ ਮਲਕ, ਅਵਤਾਰ ਸਿੰਘ ਖੇਲਾ, ਜਗਵਿੰਦਰ ਸਿੰਘ ਲਾਡੀ ਅੱਬੂਪੁਰਾ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ, ਤਰਸੇਮ ਸਿੰਘ, ਜਗਤਾਰ ਸਿੰਘ ਆਦਿ ਹਾਜ਼ਰ ਸਨ।
- The Tribune Epaper
- The Tribune App - Android
- The Tribune App - iOS
- Punjabi Tribune online
- Punjabi Tribune Epaper
- Punjabi Tribune App - Android
- Punjabi Tribune App - iOS
- Dainik Tribune online
- Dainik Tribune Epaper
- Dainik Tribune App - Android
- Dainik Tribune App - ios
- Subscribe To Print Edition
- Contact Us
- About Us
- Code of Ethics
- Archive
+
Advertisement
Advertisement
Advertisement
Advertisement
×

