DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Farmers Protest: ਕਿਸਾਨ ਯੂਨੀਅਨ ਕਾਦੀਆਂ ਸੰਘਰਸ਼ ਦੇ ਰੌਂਅ ’ਚ

ਹਫ਼ਤੇ ਵਿੱਚ ਮੰਗਾਂ ਬਾਰੇ ਹੋਏ ਵਾਅਦੇ ਮੁਤਾਬਕ ਕੋਈ ਕਾਰਵਾਈ ਨਾ ਹੋਣ ’ਤੇ ਸੰਘਰਸ਼ ਦੀ ਚਿਤਾਵਨੀ

  • fb
  • twitter
  • whatsapp
  • whatsapp
featured-img featured-img
ਮੀਟਿੰਗ ਦੌਰਾਨ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਸੰਬੋਧਨ ਕਰਦੇ ਹੋਏ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਹਫ਼ਤੇ ਵਿੱਚ ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਸਬੰਧੀ ਕੀਤੇ ਗਏ ਵਾਅਦੇ ਮੁਤਾਬਕ ਕੋਈ ਕਾਰਵਾਈ ਨਾ ਹੋਈ ਤਾਂ ਜਥੇਬੰਦੀ ਵੱਲੋਂ ਮਜਬੂਰਨ ਕੋਈ ਵੱਡਾ ਤੇ ਸਖ਼ਤ ਐਕਸ਼ਨ ਲੈਣਾ ਪਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਤਿਸੰਗ ਵਿੱਚ ਸੂਬਾ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਦੀ ਪ੍ਰਧਾਨਗੀ ਹੇਠ ਹੋਈ ਸੂਬਾ ਪੱਧਰੀ ਮੀਟਿੰਗ ਦੌਰਾਨ ਕਿਸਾਨਾਂ ਦੀਆਂ ਮੰਗਾਂ ਬਾਰੇ ਵਿਚਾਰ ਕਰਦਿਆਂ ਹਰਮੀਤ ਸਿੰਘ ਕਾਦੀਆਂ ਨੇ ਪੰਜਾਬ ਸਰਕਾਰ ਨੂੰ ਸੁਚੇਤ ਕਰਦਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਪਹਿਲੀ ਤੋਂ 7 ਸਤੰਬਰ ਤੱਕ ਚੰਡੀਗੜ੍ਹ ਵਿੱਚ ਦਿੱਤੇ ਧਰਨੇ ਦੌਰਾਨ ਸਰਕਾਰ ਵੱਲੋਂ ਲਿਖਤੀ ਤੌਰ ’ਤੇ ਮੰਨੀਆਂ ਮੰਗਾਂ ਦਾ ਨਿਪਟਾਰਾ 7 ਅਕਤੂਬਰ ਤੋਂ ਪਹਿਲਾਂ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ ਪਰ ਸਤੰਬਰ ਬੀਤ ਜਾਣ ’ਤੇ ਵੀ ਕੋਈ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ। ਇਸ ਲਈ ਹੁਣ ਉਨ੍ਹਾਂ ਨੂੰ ਮੁੜ ਸੰਘਰਸ਼ ਦੇ ਰਾਹ ਤੋਰਿਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਹੋਰ ਮਤੇ ਰਾਹੀਂ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ ਕਰ ਕੇ ਇਹ ਯਕੀਨੀ ਬਣਾਇਆ ਜਾਵੇ ਕਿ ਕਿਸਾਨ ਦੀ ਜਿਣਸ ਬਿਨਾਂ ਕਿਸੇ ਕਟੌਤੀ ਤੋਂ ਖਰੀਦੀ ਜਾਵੇ। ਇੱਕ ਹੋਰ ਮਤੇ ਰਾਹੀਂ ਮੰਗ ਕੀਤੀ ਗਈ ਕਿ ਸੂਬੇ ਅੰਦਰ ਪੂਰੀ ਮਾਤਰਾ ਅਨੁਸਾਰ ਕੋਆਪਰੇਟਿਵ ਸੁਸਾਇਟੀਆਂ ਵਿੱਚ ਡੀ ਏ ਪੀ ਖਾਦ ਦੇ ਵਾਧੂ ਸਟਾਕ ਦਾ ਪ੍ਰਬੰਧ ਕੀਤਾ ਜਾਵੇ। ਇਸ ਮੌਕੇ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ ਗਿਆ।

Advertisement

Advertisement
Advertisement
×