DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

Farmers Protest: ਭਾਰਤ-ਅਮਰੀਕਾ ਵਪਾਰ ਸਮਝੌਤੇ ਦਾ ਵਿਰੋਧ

ਕੁੱਲ ਹਿੰਦ ਕਿਸਾਨ ਸਭਾ ਵੱਲੋਂ ਸੰਘਰਸ਼ ਦੀ ਲੋੜ ਤੇ ਜ਼ੋਰ; 22 ਨੂੰ ਟੌਲ ਪਲਾਜ਼ੇ ਪਰਚੀ ਮੁਕਤ ਕਰਨ ਦਾ ਫ਼ੈਸਲਾ

  • fb
  • twitter
  • whatsapp
  • whatsapp
featured-img featured-img
ਕੁੱਲ ਹਿੰਦ ਕਿਸਾਨ ਸਭਾ ਦੀ ਮੀਟਿੰਗ ’ਚ ਹਾਜ਼ਰ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ
Advertisement
ਕੁੱਲ ਹਿੰਦ ਕਿਸਾਨ ਸਭਾ ਵੱਲੋਂ ਭਾਰਤ ਅਮਰੀਕਾ ਵਪਾਰ ਸਮਝੌਤੇ ਦਾ ਸਖ਼ਤ ਵਿਰੋਧ ਕਰਦਿਆਂ ਇਸ ਸੰਧੀ ਵਿਰੁੱਧ ਵਿਸ਼ਾਲ ਸੰਘਰਸ਼ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਅੱਜ ਇੱਥੇ ਸੂਬਾਈ ਕੌਂਸਲ ਦੀ ਬਲਦੇਵ ਸਿੰਘ ਨਿਹਾਲਗੜ੍ਹ ਅਤੇ ਮਹਾਂਬੀਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਸੂਬਾਈ ਇਸ ਮੌਕੇ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਅਮਰੀਕਾ ਨਾਲ ਵਪਾਰ ਸੰਧੀ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਭਾਰਤੀ ਕਿਸਾਨ, ਮਜ਼ਦੂਰ ਅਤੇ ਛੋਟੇ ਕਾਰੋਬਾਰੀਆਂ ਦਾ ਵੱਡਾ ਨੁਕਸਾਨ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਸੰਭਾਵੀ ਸਮਝੌਤੇ ਵਿਰੁੱਧ 22 ਜੁਲਾਈ ਨੂੰ ਪੰਜਾਬ ਦੇ ਸਾਰੇ ਟੌਲ ਪਲਾਜ਼ੇ ਤਿੰਨ ਘੰਟਿਆਂ ਲਈ ਪਰਚੀ ਮੁਕਤ ਕੀਤੇ ਜਾਣਗੇ ਅਤੇ ਭਾਜਪਾ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਲਾਮਬੰਦੀ ਮੀਟਿੰਗ ’ਚ ਵਿਸ਼ੇਸ਼ ਤੌਰ ’ਤੇ ਕਿਸਾਨ ਸੰਘਰਸ਼ ਦੀ ਹਮਾਇਤ ਕਰਨ ਲਈ ਭਾਰਤੀ ਕਮਿਊਨਿਸਟ ਪਾਰਟੀ ਦੇ ਸੂਬਾ ਸਕੱਤਰ ਨਿਰਮਲ ਸਿੰਘ ਧਾਲੀਵਾਲ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਅਰਸ਼ੀ ਸ਼ਾਮਲ ਹੋਏ।

ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਧੱਕਾ ਕਰਨਾ ਬੰਦ ਕਰੇ ਅਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚੋਂ ਖ਼ਤਮ ਕੀਤੀ ਪੰਜਾਬ ਦੀ ਪੱਕੀ ਨੁਮਾਇੰਦਗੀ ਮੁੜ ਬਹਾਲ ਕੀਤੀ ਜਾਵੇ। ਰਿਪੇਰੀਅਨ ਸਟੇਟ ਮੰਨਦਿਆਂ ਪੰਜਾਬ ਦੇ ਪਾਣੀਆਂ ਤੇ ਮਾਲਕੀ ਦਾ ਹੱਕ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਟੇਟਾਂ ਨੂੰ ਵੱਧ ਅਧਿਕਾਰ ਦੇ ਕੇ ਸਹੀ ਮਾਅਨਿਆਂ ਵਿੱਚ ਫੈਡਰਲ ਢਾਂਚਾ ਵਿਕਸਿਤ ਕੀਤਾ ਜਾਵੇ।

Advertisement

ਮੀਟਿੰਗ ਵਿੱਚ ਇਹ ਵੀ ਮੰਗ ਕੀਤੀ ਗਈ ਕਿ ਹੜ੍ਹਾਂ ਤੋਂ ਬਚਾਅ ਲਈ ਅਗਾਊਂ ਪ੍ਰਬੰਧ ਤੇਜ਼ ਕੀਤੇ ਜਾਣ ਅਤੇ ਵਾਹਘਾ ਬਾਰਡਰ ਤੇ ਹੁਸੈਨੀਵਾਲਾ ਸਰਹੱਦ ਰਾਹੀਂ ਪਾਕਿਸਤਾਨ ਨਾਲ ਵਪਾਰ ਤੁਰੰਤ ਸ਼ੁਰੂ ਕੀਤਾ ਜਾਵੇ। ਮੀਟਿੰਗ ਵਿੱਚ ਕੁਲਵੰਤ ਸਿੰਘ ਮੌਲਵੀਵਾਲਾ, ਸੁਰਿੰਦਰ ਸਿੰਘ ਢੱਡੀਆਂ, ਲਖਬੀਰ ਸਿੰਘ ਨਿਜ਼ਾਮਪੁਰ, ਸੂਰਤ ਸਿੰਘ ਧਰਮਕੋਟ, ਬਲਕਾਰ ਸਿੰਘ ਵਲਟੋਹਾ, ਚਮਕੌਰ ਸਿੰਘ ਬਰਮੀਂ, ਜਸਵੀਰ ਸਿੰਘ ਆਕਲੀਆ, ਜਸਵਿੰਦਰ ਸਿੰਘ ਭੰਗਲ, ਬਲਵਿੰਦਰ ਸਿੰਘ ਮੁਹਾਲੀ, ਸੁਖਜਿੰਦਰ ਸਿੰਘ ਤੂੰਬੜ ਭੰਨ, ਗੁਰਨਾਮ ਸਿੰਘ ਔਲਖ, ਗੁਰਦਿੱਤ ਸਿੰਘ ਫਿਰੋਜ਼ਪੁਰ, ਸੁਰਿੰਦਰ ਸਿੰਘ ਮੁਹਾਲੀ, ਲਖਬੀਰ ਸਿੰਘ ਕੱਤੋਵਾਲ, ਰੂਪ ਸਿੰਘ ਢਿੱਲੋਂ ਅਤੇ ਹੋਰ ਬਹੁਤ ਸਾਰੇ ਆਗੂਆਂ ਨੇ ਵੀ ਆਪਣੇ ਵਿਚਾਰ ਰੱਖੇ।

Advertisement

ਮੀਟਿੰਗ ’ਚ ਵਿਸ਼ੇਸ਼ ਮਤਾ ਪਾਸ

ਮੀਟਿੰਗ ਵਿੱਚ ਇੱਕ ਹੋਰ ਵਿਸ਼ੇਸ਼ ਮਤਾ ਪਾਸ ਕਰਕੇ ਸ਼ੇਰੋਂ ਖੰਡ ਮਿੱਲ ਮੋਰਚੇ ਦੇ ਸੰਘਰਸ਼ ਦੀ ਹਮਾਇਤ ਕਰਦਿਆਂ ਮੰਗ ਕੀਤੀ ਕਿ ਸ਼ੇਰੋਂ ਖੰਡ ਮਿੱਲ ਦੀ ਤਬਦੀਲ ਕੀਤੀ ਮਲਕੀਅਤ ਰੱਦ ਕਰਕੇ ਸ਼ੇਰੋਂ ਖੰਡ ਮਿੱਲ ਨੂੰ ਮੁੜ ਚਾਲੂ ਕੀਤਾ ਜਾਵੇ। ਮੀਟਿੰਗ ਵਿੱਚ ਇਹ ਵੀ ਫ਼ੈਸਲਾ ਕੀਤਾ ਗਿਆ ਕਿ 1 ਅਗਸਤ ਤੋਂ 3 ਅਗਸਤ ਤੱਕ ਚੰਡੀਗੜ੍ਹ ਵਿੱਚ ਕਿਸਾਨ ਵਰਕਸ਼ਾਪ ਲਾਈ ਜਾਵੇਗੀ ਜਿਸ ਵਿੱਚ ਖੇਤੀ ਅਤੇ ਪੰਜਾਬ ਦੇ ਮੁੱਦਿਆਂ ਦੇ ਮਾਹਿਰ ਵਿਦਵਾਨ ਕਿਸਾਨਾਂ ਨੂੰ ਵੱਖ-ਵੱਖ ਮੁੱਦਿਆਂ ’ਤੇ ਜਾਗਰੂਕ ਕਰਨਗੇ। ਇਸ ਮੌਕੇ ਸਰਬਸੰਮਤੀ ਨਾਲ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੂੰ ਸੂਬਾ ਮੀਤ ਪ੍ਰਧਾਨ ਚੁਣਿਆ ਗਿਆ।

Advertisement
×