DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Farmers Protest ਸੰਯੁਕਤ ਕਿਸਾਨ ਮੋਰਚਾ ਵੱਲੋਂ ਵਿਧਾਇਕ ਗਿਆਸਪੁਰਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ

ਸੂਬੇ ਦੀ ਮਾਨ ਸਰਕਾਰ ’ਤੇ ਕੇਂਦਰ ਦੇ ਨਕਸ਼ੇਕਦਮ ’ਤੇ ਚੱਲਣ ਦਾ ਦੋਸ਼ ਲਾਇਆ
  • fb
  • twitter
  • whatsapp
  • whatsapp
featured-img featured-img
ਵਿਧਾਇਕ ਗਿਆਸਪੁਰਾ ਦੇ ਪਾਇਲ ਦਫਤਰ ਮੂਹਰੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਸਾਨ ਆਗੂ।
Advertisement

ਦੇਵਿੰਦਰ ਸਿੰਘ ਜੱਗੀ

ਪਾਇਲ, 10 ਮਾਰਚ

Advertisement

ਸੰਯੁਕਤ ਕਿਸਾਨ ਮੋਰਚਾ ਭਾਰਤ ਵੱਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋ ਪਿਛਲੇ ਦਿਨੀਂ ਐੱਸਕੇਐੱਮ ਦੇ ਆਗੂਆਂ ਨਾਲ ਮੀਟਿੰਗ ਦੌਰਾਨ ਤਲਖੀ ਨਾਲ ਗੱਲ ਕਰਨ ਅਤੇ 5 ਮਾਰਚ ਨੂੰ ਚੰਡੀਗੜ੍ਹ ਜਾ ਰਹੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਨਾਰਾਜ਼ ਹਨ।

ਇਸ ਮੌਕੇ ਜਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਮਾਨ ਸਰਕਾਰ ਵੀ ਕੇਂਦਰ ਸਰਕਾਰ ਦੇ ਇਸ਼ਾਰਿਆਂ ’ਤੇ ਚੱਲ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵੀ ਐੱਮਐਸਪੀ ਦਾ ਕਾਨੂੰਨ ਬਣਾਇਆ ਜਾਵੇ, ਖੇਤੀ ਨੀਤੀ ਖਰੜੇ ਨੂੰ ਕਿਸਾਨ ਜਥੇਬੰਦੀਆਂ ਦੇ ਸੁਝਾਅ ਲੈ ਕੇ ਲਾਗੂ ਕਰੇ, ਜੱਦੀ ਪੁਸ਼ਤੀ ਮੁਜਾਰੇ ਅਬਾਦਕਾਰਾਂ ਨੂੰ ਮਾਲਕੀ ਹੱਕ ਦਿੱਤੇ ਜਾਣ, ਸੂਬਾ ਤੇ ਕੇਂਦਰ ਸਰਕਾਰ ਦੇ ਆਪਸੀ ਤਾਲਮੇਲ ਨਾਲ ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਮਾਫ ਕੀਤੇ ਜਾਣ, ਸਹਿਕਾਰੀ ਅਦਾਰਿਆਂ ਦੇ ਕਰਜ਼ਿਆਂ ’ਤੇ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ, ਬਾਸਮਤੀ, ਸਬਜ਼ੀਆਂ, ਮੱਕੀ ਆਦਿ ਦੀ ਐੱਮਐਸਪੀ ’ਤੇ ਖਰੀਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਿਹੜੀ ਕਿਹੜੀ ਕਿਸਮ ਬੀਜਣੀ ਹੈ, ਬੀਜਣ ਤੋਂ ਪਹਿਲਾਂ ਸਪੱਸ਼ਟ ਕੀਤਾ ਜਾਵੇ, ਪਾਣੀ ਨੂੰ ਦੂਸ਼ਿਤ ਕਰਨ ਵਾਲਿਆਂ ’ਤੇ ਸ਼ਿਕੰਜਾ ਕੱਸਿਆ ਜਾਵੇ, ਡੈਮ ਸੇਫਟੀ ਐਕਟ ਰੱਦ ਕੀਤੇ ਜਾਣ, ਦਿੱਲੀ ਸੰਘਰਸ਼ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ, ਕਿਸਾਨਾਂ ’ਤੇ ਪਾਏ ਕੇਸ ਸਮੇਤ ਪਰਾਲੀ ਸਾੜਨ ਵਾਲ਼ੇ ਕੇਸ ਰੱਦ ਕੀਤੇ ਜਾਣ, ਜਬਰੀ ਜ਼ਮੀਨਾਂ ਐਕਵਾਇਰ ਨਾ ਕੀਤੀਆ ਜਾਣ, ਗੰਨੇ ਦੀ ਬਕਾਇਆ ਰਕਮ ਦਿੱਤੀ ਜਾਵੇ, ਖਾਦ ਬੀਜਾਂ ਦੀ ਕਾਲਾ ਬਜ਼ਾਰੀ ’ਤੇ ਨੱਥ ਪਾਈ ਜਾਵੇ ਅਤੇ ਕੌਮੀ ਸਿੱਖਿਆ ਨੀਤੀ 2020 ਨੂੰ ਰੱਦ ਕੀਤਾ ਜਾਵੇ।

ਇਸ ਰੋਸ ਪ੍ਰਦਰਸ਼ਨ ਨੂੰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਆਲ ਇੰਡੀਆ ਕਿਸਾਨ ਸਭਾ 1936 ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਝੱਜ, ਬੀਕੇਯੂ ਕਾਦੀਆਂ ਦੇ ਮਨਜੀਤ ਸਿੰਘ ਕਾਦੀਆਂ, ਮਨੋਹਰ ਸਿੰਘ ਕਲਾੜ, ਰਾਜਿੰਦਰ ਸਿੰਘ ਸਿਆੜ, ਬਲਜੀਤ ਸਿੰਘ ਦੌਦ, ਦਵਿੰਦਰ ਸਿੰਘ ਸਿਰਥਲਾ, ਹਾਕਮ ਸਿੰਘ ਜਰਗੜੀ, ਮਲਕੀਤ ਸਿੰਘ ਮਜ਼ਦੂਰ ਯੂਨੀਅਨ ਖੰਨਾ, ਪ੍ਰਧਾਨ ਜਸਵਿੰਦਰ ਸਿੰਘ, ਜਗਦੇਵ ਸਿੰਘ ਖੰਨਾ, ਜੰਗ ਸਿੰਘ ਸਿਰਥਲਾ, ਜਸਵੀਰ ਸਿੰਘ ਅਸਗਰੀਪੁਰ, ਸੁਖਦੇਵ ਸਿੰਘ ਲਹਿਲ, ਤਰਸੇਮ ਲਾਲ, ਅਮਨਿੰਦਰ ਸਿੰਘ, ਗਗਨਦੀਪ ਘੁਡਾਣੀ ਨੇ ਵੀ ਸੰਬੋਧਨ ਕੀਤਾ।

Advertisement
×