ਮੰਡੀਆਂ ’ਚ ਕਿਸਾਨਾਂ ਨੂੰ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ: ਗੱਜਣਮਾਜਰਾ
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਸਥਾਨਕ ਦਾਣਾ ਮੰਡੀ ਤੋਂ ਇਲਾਵਾ ਇਲਾਕੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਣੇ ਦੀ ਖਰੀਦ ਦਾ ਰਸਮੀ ਉਦਘਾਟਨ ਕਰਕੇ ਪ੍ਰਬੰਧਾਂ ਦਾ ਮੁਆਇਨਾ ਕੀਤਾ। ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਗੱਜਣਮਾਜਰਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ...
Advertisement
ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਸਥਾਨਕ ਦਾਣਾ ਮੰਡੀ ਤੋਂ ਇਲਾਵਾ ਇਲਾਕੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਣੇ ਦੀ ਖਰੀਦ ਦਾ ਰਸਮੀ ਉਦਘਾਟਨ ਕਰਕੇ ਪ੍ਰਬੰਧਾਂ ਦਾ ਮੁਆਇਨਾ ਕੀਤਾ। ਪ੍ਰਬੰਧਾਂ ’ਤੇ ਤਸੱਲੀ ਪ੍ਰਗਟ ਕਰਦਿਆਂ ਗੱਜਣਮਾਜਰਾ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਆੜ੍ਹਤੀਆਂ ਨੂੰ ਕਿਹਾ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਹੜ੍ਹਾਂ ਦੀ ਮਾਰ ਹੇਠ ਆਏ ਸੂਬੇ ਦੇ ਨਾਲ ਨਾਲ ਇਸ ਇਲਾਕੇ ਦੇ ਕਿਸਾਨ ਵੀ ਮੀਂਹ ਦੇ ਪਾਣੀ ਦੀ ਮਾਰ ਝੱਲ ਚੁੱਕੇ ਹਨ। ਗੱਜਣਮਾਜਰਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਆਪਣੇ ਸਹਿਯੋਗੀ ਵਿਧਾਇਕਾਂ ਨਾਲ ਮਿਲ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਅਪੀਲ ਕੀਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਖਰੀਦ ਵੇਲੇ ਕਿਸਾਨਾਂ ਨਾਲ ਹਮਦਰਦੀ ਵਾਲਾ ਰਵੱਈਆ ਅਪਣਾਉਣ ਲਈ ਕਿਹਾ ਜਾਵੇ।
Advertisement
Advertisement
×