DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕਿਸਾਨਾਂ ਵੱਲੋਂ ਡੀ ਸੀ ਦਫ਼ਤਰ ਅੱਗੇ ਧਰਨਾ

ਕਿਸਾਨੀ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰੱਖਾਂਗੇ: ਨੂਰਪੁਰਾ

  • fb
  • twitter
  • whatsapp
  • whatsapp
featured-img featured-img
ਲੁਧਿਆਣਾ ਦੇ ਡੀ ਸੀ ਦਫ਼ਤਰ ਅੱਗੇ ਧਰਨੇ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ। -ਫੋਟੋ: ਇੰਦਰਜੀਤ ਵਰਮਾ
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ) ਉਗਰਾਹਾਂ ਵੱਲੋਂ ਕਿਸਾਨ ਮੰਗਾਂ ਦੇ ਹੱਕ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਅੱਜ ਤੋਂ ਪੱਕੇ ਮੋਰਚਿਆਂ ਦੀ ਸ਼ੁਰੂਆਤ ਕੀਤੀ ਗਈ ਹੈ।

ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੱਕੇ ਮੋਰਚੇ ਵਿੱਚ ਕਿਸਾਨ ਆਪਣੇ ਟਰੈਕਟਰ-ਟਰਾਲੀਆਂ ’ਤੇ ਸਵਾਰ ਹੋ ਕੇ ਪਹੁੰਚੇ। ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਚਰਨ ਸਿੰਘ ਨੂਰਪੁਰਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਵੱਲੋਂ ਲੰਮੇ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ ਜਾ ਰਿਹਾ। ਕਿਸਾਨ ਆਪਣੀਆਂ ਮੰਗਾਂ ਮਨਵਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ।

Advertisement

ਆਗੂਆਂ ਨੇ ਮੰਗਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਰੱਦ ਕਰਵਾਉਣ, ਕਿਸਾਨਾਂ ਮਜ਼ਦੂਰਾਂ ਦੇ ਕਰਜ਼ੇ ਖ਼ਤਮ ਕਰਵਾਉਣ, ਆਬਾਦਕਾਰਾਂ ਨੂੰ ਮਾਲਕੀ ਹੱਕ ਦਿਵਾਉਣ, ਲੈਂਡ ਪੂਲਿੰਗ ਨੀਤੀ ਰੱਦ ਕਰਵਾਉਣ, ਕਿਸਾਨਾਂ ਤੇ ਪਾਏ ਕੇਸ ਖਤਮ ਕਰਾਉਣ ਅਤੇ ਪੁਲੀਸ ਵੱਲੋਂ ਜਬਰ-ਜ਼ੁਲਮ ਖ਼ਿਲਾਫ਼ ਆਦਿ ਮੰਗਾਂ ਸਬੰਧੀ ਲਗਾਤਾਰ ਮੋਰਚੇ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ।

Advertisement

ਬਲਵੰਤ ਸਿੰਘ ਘੁਡਾਣੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਮਜ਼ਦੂਰਾਂ ਅਤੇ ਮੁਲਾਜ਼ਮਾਂ ’ਤੇ ਜ਼ੁਲਮ ਢਾਹ ਰਹੀਆਂ ਹਨ। ਕੇਂਦਰ ਸਰਕਾਰ ਕਾਰਪੋਰੇਟ ਪੱਖੀ ਨੀਤੀਆਂ ਲਿਆ ਕੇ ਉਨ੍ਹਾਂ ਦਾ ਖ਼ਜ਼ਾਨਾ ਭਰਨ ਜਾ ਰਹੀਆਂ ਹਨ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਅਤੇ ਕਿਰਤ ਨੂੰ ਖੋਹਿਆ ਜਾ ਰਿਹਾ ਹੈ, ਇਸ ਲਈ ਮੰਗਾਂ ਮਨਵਾਉਣ ਲਈ ਇਕੱਠੇ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ। ਇਸ ਮੌਕੇ ਮੋਲਡਰ ਐਡ ਸਟੀਲ ਵਰਕਰ ਯੂਨੀਅਨ ਦੇ ਆਗੂ ਹਰਜਿੰਦਰ ਸਿੰਘ ਨੇ ਕਿਹਾ ਕਿ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤਾ ਜਿੱਥੇ ਕਿਸਾਨਾਂ ਲਈ ਉਜਾੜੇ ਦੇ ਵਾਰੰਟ ਹਨ ਉੱਥੇ ਮਜ਼ਦੂਰਾਂ, ਮੁਲਾਜ਼ਮਾਂ ਅਤੇ ਸਨਅਤੀ ਮਜ਼ਦੂਰਾਂ ਲਈ ਵੀ ਉਜਾੜੇ ਦੇ ਵਾਰੰਟ ਹਨ। ਇਸ ਮੌਕੇ ਜਗਮੀਤ ਸਿੰਘ ਕਲਾੜ੍ਹ, ਮਨੋਹਰ ਸਿੰਘ ਕਲਾੜ੍ਹ, ਯੁਵਰਾਜ ਸਿੰਘ ਘੁਡਾਣੀ, ਜਸਵੀਰ ਸਿੰਘ ਅਸ਼ਗਰੀਪੁਰ, ਨਾਜਰ ਸਿੰਘ ਸਿਆੜ, ਮਨਜੀਤ ਸਿੰਘ ਬੁਢੇਲ, ਦਵਿੰਦਰ ਸਿੰਘ ਸਿਰਥਲਾ, ਤੀਰਥ ਸਿੰਘ ਤਲਵੰਡੀ ਅਤੇ ਜਸਦੀਪ ਸਿੰਘ ਜੱਸੋਵਾਲ ਹਾਜ਼ਰ ਸਨ।

ਚੰਡੀਗੜ੍ਹ ਧਰਨੇ ਲਈ ਜ਼ਿੰਮੇਵਾਰੀਆਂ ਸੌਂਪੀਆਂ

ਸਮਰਾਲਾ (ਡੀ ਪੀ ਐੱਸ ਬੱਤਰਾ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਹਰਦੀਪ ਸਿੰਘ ਗਿਆਸਪੁਰਾ ਦੀ ਅਗਵਾਈ ਹੇਠ ਗੁਰਦੁਆਰਾ ਪਾਤਸ਼ਾਹੀ ਦਸਵੀਂ ਘੁਲਾਲ ਵਿੱਚ ਹੋਈ, ਜਿਸ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਸੱਤ ਦਿਨਾਂ ਲਈ ਚੰਡੀਗੜ੍ਹ ਵਿੱਚ ਕਿਸਾਨੀ ਮੰਗਾਂ ਸਬੰਧੀ ਲਾਏ ਜਾ ਰਹੇ ਮੋਰਚੇ ਬਾਰੇ ਚਰਚਾ ਕੀਤੀ ਗਈ। ਹਰਦੀਪ ਸਿੰਘ ਗਿਆਸਪੁਰਾ ਨੇ ਕਿਹਾ ਕਿ ਇਹ ਧਰਨਾ ਪੰਜਾਬ ਸਰਕਾਰ ਨੂੰ ਹਲੂਣਾ ਦੇਣ ਅਤੇ ਕੇਂਦਰ ਸਰਕਾਰ ਨੂੰ ਅਗਲੇ ਵੱਡੇ ਮੋਰਚੇ ਦੀ ਚਿਤਾਵਨੀ ਦੇਣ ਸਬੰਧੀ ਲਗਾਇਆ ਜਾ ਰਿਹਾ ਹੈ। ਧਰਨੇ ਲਈ ਤਿਆਰੀਆਂ ਪੂਰੀਆਂ ਮੁਕੰਮਲ ਹੋ ਚੁੱਕੀਆਂ ਹਨ, ਜ਼ਿਲ੍ਹਾ ਲੁਧਿਆਣਾ ਦੇ ਵੱਖ-ਵੱਖ ਬਲਾਕ ਪ੍ਰਧਾਨਾਂ ਦੀਆਂ ਜ਼ਿੰਮੇਵਾਰੀਆਂ ਲਾ ਦਿੱਤੀਆਂ ਗਈਆਂ ਹਨ। ਸਾਰੇ ਬਲਾਕ ਪ੍ਰਧਾਨਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਹਰੇਕ ਪਿੰਡ ਵਿੱਚੋਂ ਇੱਕ ਕਾਫਲਾ ਜਾਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਜਨਰਲ ਸਕੱਤਰ ਮਨਪ੍ਰੀਤ ਸਿੰਘ ਨੇ ਖਾਦ ਫੈਕਟਰੀਆਂ ਵੱਲੋਂ ਖਾਦਾਂ ਦੇ ਰੇਟਾਂ ਵਿੱਚ ਕੀਤੇ ਵਾਧੇ ਦੀ ਨਿਖੇਧੀ ਕੀਤੀ। ਮੋਦੀ ਸਰਕਾਰ ਦੁਆਰਾ ਅਮਰੀਕਾ ਨਾਲ ਕਰ ਮੁਕਤ ਵਪਾਰ ਸਮਝੌਤੇ ਸਬੰਧੀ ਬੋਲਦਿਆਂ ਕਿਹਾ ਕਿ ਇਸ ਸਮਝੌਤੇ ਵਿੱਚੋਂ ਖੇਤੀਬਾੜੀ, ਪੋਲਟਰੀ ਅਤੇ ਡੇਅਰੀ ਨਾਲ ਸਬੰਧਿਤ ਵਸਤੂਆਂ ਨੂੰ ਬਾਹਰ ਰੱਖੇ ਜਾਣ ਦੀ ਮੰਗ ਕੀਤੀ। ਮੀਟਿੰਗ ਵਿੱਚ ਮੋਹਣ ਸਿੰਘ ਬਾਲਿਓ, ਦਰਸ਼ਨ ਸਿੰਘ ਰੋਹਲੇ ਬਲਾਕ ਪ੍ਰਧਾਨ ਸਮਰਾਲਾ, ਗੁਰਜੀਤ ਸਿੰਘ ਗੜੀ ਬਲਾਕ ਪ੍ਰਧਾਨ ਮਾਛੀਵਾੜਾ, ਸਤਬੀਰ ਸਿੰਘ ਮੀਤ ਪ੍ਰਧਾਨ ਸਮਰਾਲਾ, ਸੁੱਖੀ ਰੋਹਲਾ ਜਿਲਾ ਖਜਾਨਚੀ, ਕੁਲਦੀਪ ਸਿੰਘ ਗੜੀ ਮੀਤ ਪ੍ਰਧਾਨ ਲੁਧਿਆਣਾ, ਹਰਇੰਦਰ ਸਿੰਘ ਸੋਹੀ, ਸਵਰਨ ਸਿੰਘ ਹੇੜੀਆਂ ਅਤੇ ਗੋਲੂ ਹੇੜੀਆਂ ਹਾਜ਼ਰ ਸਨ।

Advertisement
×