DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਨੇ ਡੀ ਸੀ ਦਫ਼ਤਰ ਘੇਰਿਆ

ਸ਼ਹਿਰ ’ਚ ਰੋਸ ਮਾਰਚ; ਬੇ-ਮਿਆਦੀ ਮੋਰਚਾ ਮੁਲਤਵੀ ਕਰਨ ਦਾ ਐਲਾਨ

  • fb
  • twitter
  • whatsapp
  • whatsapp
Advertisement
ਜੇਲ੍ਹ ’ਚ ਬੰਦ ਦੋ ਕਿਸਾਨ ਆਗੂਆਂ ਸਗਨਦੀਪ ਸਿੰਘ ਅਤੇ ਬਲਦੇਵ ਸਿੰਘ ਦੀ ਰਿਹਾਈ ਲਈ ਅੱਜ ਭਾਰਤੀ ਕਿਸਾਨ ਯੂਨੀਅਨ (ਏਕਤਾ)-ਉਗਰਾਹਾਂ ਨੇ ਅੱਜ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਇੱਕ ਨੰਬਰ ਗੇਟ ਦਾ ਘਿਰਾਓ ਕੀਤਾ। ਇਸ ਤੋਂ ਬਾਅਦ ਇਕੱਠੇ ਹੋਏ ਕਿਸਾਨਾਂ ਨੇ ਪੁਰਾਣੇ ਬੱਸ ਅੱਡੇ ਤੱਕ ਮਾਰਚ ਕੀਤਾ।

ਇਕੱਠ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਅਤੇ ਮਹਿਲਾ ਵਿੰਗ ਦੀ ਆਗੂ ਹਰਿੰਦਰ ਬਿੰਦੂ ਨੇ ਕਿਹਾ ਕਿ ਬਠਿੰਡਾ ਜੇਲ੍ਹ ਵਿੱਚ ਪਿਛਲੇ ਕਰੀਬ ਨੌਂ ਮਹੀਨਿਆਂ ਤੋਂ ਬੰਦ ਸਗਨਦੀਪ ਜਿਉਂਦ ਦੀ ਮਾਤਾ ਦੀ ਮੌਤ ਨੂੰ ਅੱਜ ਦਸ ਦਿਨ ਹੋ ਗਏ ਹਨ ਪਰ ਮਾਤਾ ਦੇ ਸਸਕਾਰ ਅਤੇ ਹੋਰ ਰਸਮਾਂ ਲਈ ਸਗਨਦੀਪ ਲਈ ਛੁੱਟੀ ਦੀ ਸਿਫ਼ਾਰਿਸ਼ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਵਜ੍ਹਾ ਕਰਕੇ ਮਾਤਾ ਗੁਰਮੇਲ ਕੌਰ ਦਾ ਸਸਕਾਰ ਨਹੀਂ ਹੋ ਸਕਿਆ।

Advertisement

ਆਗੂਆਂ ਨੇ ਪਿਛੋਕੜ ’ਤੇ ਝਾਤ ਪੁਆਉਂਦਿਆਂ ਖੁਲਾਸਾ ਕੀਤਾ ਕਿ ਆਦਰਸ਼ ਸਕੂਲ ਚਾਉਕੇ ਦੀ ਮੈਨੇਜਮੈਂਟ ਦੇ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਲੜ ਰਹੇ ਅਧਿਆਪਕਾਂ ਦੀ ਹਮਾਇਤ ਅਤੇ ਜ਼ਮੀਨ ਦੀ ਰਾਖੀ ਕਰ ਰਹੇ ਦੋਵਾਂ ਆਗੂਆਂ ’ਤੇ ਦਰਜ ਕੇਸਾਂ ਦੇ ਪ੍ਰਸੰਗ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਮਝੌਤਾ ਵੀ ਹੋ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਲੰਘੀ ਜੂਨ ਮਹੀਨੇ ਭਰੋਸਾ ਦਿੱਤਾ ਗਿਆ ਸੀ ਕਿ ਦਸ ਦਿਨਾਂ ਦੇ ਅੰਦਰ-ਅੰਦਰ ਦੋਵਾਂ ਨੂੰ ਜੇਲ੍ਹ ’ਚੋਂ ਰਿਹਾਅ ਕਰ ਦਿੱਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਪ੍ਰਸ਼ਾਸਨ ਵੱਲੋਂ ਇਸ ਮਾਮਲੇ ’ਚ ਵਾਅਦਾਖ਼ਿਲਾਫ਼ੀ ਕੀਤੀ ਗਈ।

Advertisement

ਇਸ ਪ੍ਰਦਰਸ਼ਨ ਦੇ ਅੰਤ ਵਿੱਚ ਯੂਨੀਅਨ ਦੀ ਲੀਡਰਸ਼ਿਪ ਵੱਲੋਂ ਰਿਹਾਈ ਲਈ 12 ਜਨਵਰੀ ਤੋਂ ਚੱਲ ਰਿਹਾ ਇਹ ਬੇਮਿਆਦੀ ਮੋਰਚਾ ਅੱਜ ਮੁਲਤਵੀ ਕਰਨ ਦਾ ਐਲਾਨ ਕਰ ਦਿੱਤਾ ਗਿਆ। ਦੱਸ ਦੇਈਏ ਕਿ 15 ਜਨਵਰੀ ਤੋਂ ਬਾਅਦ ਵੀ ਇਹ ਮੋਰਚਾ ਦੋ ਦਿਨਾਂ ਲਈ ਮੁਲਤਵੀ ਕੀਤਾ ਗਿਆ ਸੀ। ਪ੍ਰਦਰਸ਼ਨ ਨੂੰ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ, ਪੰਜਾਬ ਖੇਤ ਮਜ਼ਦੂਰ ਸਭਾ ਦੇ ਆਗੂ ਮੱਖਣ ਸਿੰਘ, ਕਿਸਾਨ ਆਗੂ ਗੁਲਾਬ ਸਿੰਘ ਅਤੇ ਗੁਰਮੇਲ ਸਿੰਘ ਨੇ ਵੀ ਸੰਬੋਧਨ ਕੀਤਾ।

ਇਰਾਦਾ ਕਤਲ’ ਦੀ ਧਾਰਾ ਤੋੜਨ ਦੀ ਮੰਗ

ਪ੍ਰਦਰਸ਼ਨ ਦੌਰਾਨ ਕਿਸਾਨਾਂ ਦੇ ਵਫ਼ਦ ਦੀ ਡਿਪਟੀ ਕਮਿਸ਼ਨਰ ਦੇ ਨਾਲ ਮੀਟਿੰਗ ਹੋਈ। ਮੀਟਿੰਗ ’ਚ ਕਿਸਾਨਾਂ ਨੇ ਮੰਗ ਕੀਤੀ ਕਿ ਉਕਤ ਦੋਵਾਂ ਕਿਸਾਨਾਂ ਦੇ ਪੁਲੀਸ ਕੇਸ ਵਿੱਚ ਜੋ ਇਰਾਦਾ ਕਤਲ ਦੀ ਧਾਰਾ ਲਾਈ ਗਈ ਹੈ, ਉਸ ਨੂੰ ਤੋੜ ਕੇ ਦੋਵਾਂ ਨੂੰ ਰਿਹਾਅ ਕੀਤਾ ਜਾਵੇ।

ਹਾਈ ਕੋਰਟ ਦੇ ਆਦੇਸ਼ਾਂ ’ਤੇ ਅੱਜ ਮਿਲੀ ਛੁੱਟੀ

ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ ਅਨੁਸਾਰ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਮੁਤਾਬਿਕ ਸਗਨਦੀਪ ਜਿਉਂਦ ਨੂੰ 11-12 ਦਿਨਾਂ ਦੀ ਜੇਲ੍ਹ ਤੋਂ ਛੁੱਟੀ ਮਿਲ ਗਈ ਹੈ। ਇਸ ਦੌਰਾਨ ਉਹ ਆਪਣੀ ਮਾਤਾ ਦੀਆਂ ਅੰਤਿਮ ਰਸਮਾਂ ਪੂਰੀਆਂ ਕਰ ਸਕੇਗਾ। ਸ੍ਰੀ ਮਾਨ ਅਨੁਸਾਰ ਮਾਤਾ ਦੇ ਅੰਤਿਮ ਸੰਸਕਾਰ ਮੌਕੇ ਵੱਡਾ ਇਕੱਠ ਕੀਤਾ ਜਾਵੇਗਾ। ਉੱਥੇ ਹੀ ਯੂਨੀਅਨ ਵੱਲੋਂ ਇਨ੍ਹਾਂ ਆਗੂਆਂ ਦੀ ਪੱਕੀ ਰਿਹਾਈ ਲਈ ਅਗਲੇ ਐਕਸ਼ਨ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ।

Advertisement
×