DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਿਸਾਨਾਂ ਵੱਲੋਂ ਲਾਡੋਵਾਲ ਟੌਲ ਪਲਾਜ਼ੇ ਦਾ ਘਿਰਾਓ

ਬੇਮੌਸਮੀ ਬਾਰਿਸ਼ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਦੀ ਮੰਗ

  • fb
  • twitter
  • whatsapp
  • whatsapp
featured-img featured-img
ਲਾਡੋਵਾਲ ਟੌਲ ਪਲਾਜ਼ਾ ਦੇ ਘਿਰਾਓ ਮੌਕੇ ਨਾਅਰੇਬਾਜ਼ੀ ਕਰਦੇ ਹੋਏ ਕਿਸਾਨ। -ਫੋਟੋ: ਇੰਦਰਜੀਤ ਵਰਮਾ
Advertisement

ਆਜ਼ਾਦ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਹੜ੍ਹਾਂ ਅਤੇ ਬੇਮੌਸਮੀ ਬਾਰਿਸ਼ ਨਾਲ ਹੋਏ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਸਮੇਤ ਹੋਰ ਮੰਗਾਂ ਲਈ ਅੱਜ ਲਾਡੋਵਾਲ ਟੌਲ ਪਲਾਜ਼ਾ ਦਾ ਘਿਰਾਓ ਕੀਤਾ ਅਤੇ ਨਾਅਰੇਬਾਜ਼ੀ ਕੀਤੀ।

ਵੱਖ-ਵੱਖ ਥਾਵਾਂ ਤੋਂ ਪੁੱਜੇ ਕਿਸਾਨਾਂ ਨੇ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਆਜ਼ਾਦ ਕਿਸਾਨ ਮੋਰਚਾ ਦੇ ਸੂਬਾਈ ਪ੍ਰਧਾਨ ਹਰਪ੍ਰੀਤ ਸਿੰਘ ਮਖੂ ਦੀ ਅਗਵਾਈ ਹੇਠ ਲਾਡੋਵਾਲ ਟੌਲ ਪਲਾਜ਼ਾ ਤਿੰਨ ਘੰਟੇ ਲਈ ਪਰਚੀ ਮੁਕਤ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਤੋਤੇਵਾਲ) ਦੇ ਸੂਬਾਈ ਪ੍ਰਧਾਨ ਸੁੱਖ ਗਿੱਲ, ਜਸਬੀਰ ਸਿੰਘ ਆਹਲੂਵਾਲੀਆ, ਭਾਰਤੀ ਕਿਸਾਨ ਯੂਨੀਅਨ (ਮਝੈਲ) ਦੇ ਪ੍ਰਧਾਨ ਸਤਨਾਮ ਸਿੰਘ ਹਰੀਕੇ, ਭਾਰਤੀ ਕਿਸਾਨ ਯੂਨੀਅਨ (ਅੰਮ੍ਰਿਤਸਰ) ਦੇ ਸੂਬਾਈ ਪ੍ਰਧਾਨ ਲਖਵੀਰ ਸਿੰਘ ਸੋਂਟੀ ਤੋਂ ਇਲਾਵਾ ਦੰਗਾ ਪੀੜਤ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਦੁੱਗਰੀ ਨੇ ਦੋਸ਼ ਲਾਇਆ ਕਿ ਹੜ੍ਹਾਂ ਕਾਰਨ ਝੋਨੇ ਦੀ ਫ਼ਸਲ ਬਰਬਾਦ ਹੋਈ ਸੀ ਪਰ ਸਰਕਾਰ ਵੱਲੋਂ ਆਬਾਦਕਾਰ ਕਿਸਾਨਾਂ ਨੂੰ ਕੱਚੀਆਂ ਪੈਲੀਆਂ ਦਾ ਮੁਆਵਜ਼ਾ ਨਹੀਂ ਦਿੱਤਾ ਗਿਆ। ਇਸ ਤੋਂ ਇਲਾਵਾ ਬੇਮੌਸਮੀ ਬਾਰਸ਼ ਅਤੇ ਹੋਰ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਵੱਡਾ ਨੁਕਸਾਨ ਹੋਇਆ ਸੀ ਪਰ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਵਿੱਚ ਗੰਭੀਰਤਾ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਤੁਰੰਤ ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਅਮਰਜੀਤ ਸਿੰਘ ਭੱਟੀ, ਰਾਣਾ ਸਿੰਘ ਗਰੇਵਾਲ, ਗੁਰਦੀਪ ਸਿੰਘ ਗਰੇਵਾਲ, ਪ੍ਰਭਦੀਪ ਸਿੰਘ ਸੇਖੋਂ, ਲਖਵਿੰਦਰ ਸਿੰਘ, ਸ਼ਮਸ਼ੇਰ ਸਿੰਘ ਲਾਡੋਵਾਲ, ਬਹਾਦਰ ਸਿੰਘ ਢਿੱਲੋਂ, ਦਲਵਿੰਦਰ ਸਿੰਘ ਆਸ਼ੂ, ਅਤੇ ਪਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Advertisement
×