ਤਪਦੀ ਧੁੱਪ ’ਚ ਤਪੇ ਕਿਸਾਨਾਂ ਨੇ ਥਾਣਾ ਘੇਰਿਆ

ਮਹਿਲਾ ਸਰਪੰਚ ਦੇ ਪਤੀ ਖ਼ਿਲਾਫ਼ ਦਰਜ ਪਰਚਾ ਰੱਦ ਕਰਨ ਦੀ ਮੰਗ

ਤਪਦੀ ਧੁੱਪ ’ਚ ਤਪੇ ਕਿਸਾਨਾਂ ਨੇ ਥਾਣਾ ਘੇਰਿਆ

ਥਾਣਾ ਹਠੂਰ ਅੱਗੇ ਲੱਗੇ ਧਰਨੇ ਵਿੱਚ ਸ਼ਾਮਲ ਕਿਸਾਨ ਆਗੂ।

ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 20 ਮਈ

ਪਿਛਲੇ ਦਿਨੀਂ ਪਿੰਡ ਬੁਰਜ ਕੁਲਾਰਾਂ ’ਚ ਪਾਵਰਕੌਮ ਦੇ ਮੁਲਾਜ਼ਮਾਂ ਵੱਲੋਂ ਬਿਜਲੀ ਚੋਰੀ ਫੜਨ ਲਈ ਮਾਰੇ ਛਾਪਿਆਂ ਤੋਂ ਬਾਅਦ ਪਿੰਡ ਦੀ ਮਹਿਲਾ ਸਰਪੰਚ ਸਰਪੰਚ ਸੁਖਪਾਲ ਕੌਰ ਦੇ ਪਤੀ ਨਿਰਮਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰਨ ਖ਼ਿਲਾਫ਼ ਅੱਜ ਥਾਣਾ ਹਠੂਰ ਮੂਹਰੇ ਧਰਨਾ ਦਿੱਤਾ ਗਿਆ। ਤੱਪਦੀ ਧੁੱਪ ’ਚ ਸਵੇਰੇ ਨੌਂ ਵਜੇ ਤੋਂ ਬਾਅਦ ਦੁਪਹਿਰ ਢਾਈ ਵਜੇ ਤੱਕ ਇਹ ਧਰਨਾ ਚੱਲਿਆ ਅਤੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਹੋਈ। ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ’ਚ ਉਚੇਚੇ ਤੌਰ ’ਤੇ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਖ਼ਿਲਾਫ਼ ਝੂਠਾ ਪਰਚਾ ਦਰਜ ਕਰਵਾਉਣ ਵਾਲੇ ਜੇਈ ਖ਼ਿਲਾਫ਼ ਧਾਰਾ 182 ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਬਦਲਣ ਦੇ ਬਾਵਜੂਦ ਪੁਲੀਸ ਪ੍ਰਸ਼ਾਸਨ ਦੇ ਕੰਮਕਾਜ ਦਾ ਤਰੀਕਾ ਨਹੀਂ ਬਦਲਿਆ। ਧਨੇਰ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਕਮਾਲਪੁਰਾ, ਸਕੱਤਰ ਇੰਦਰਜੀਤ ਸਿੰਘ ਧਾਲੀਵਾਲ, ਬਲਾਕ ਪ੍ਰਧਾਨ ਜਗਤਾਰ ਸਿੰਘ ਦੇਹੜਕਾ, ਤਰਸੇਮ ਸਿੰਘ ਬੱਸੂਵਾਲ ਆਦਿ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਵੱਖਤੇ ਤਿੰਨ ਵਜੇ ਬਿਜਲੀ ਚੋਰੀ ਦੀ ਛਾਪੇਮਾਰੀ ਲਈ ਕੰਧਾਂ ਟੱਪਣ ਦੀ ਕੀ ਲੋੜ ਸੀ ਜਦੋਂਕਿ ਇਹ ਕੰਮ ਦਿਨ ਵੇਲੇ ਵੀ ਹੋ ਸਕਦਾ ਹੈ। ਜਦੋਂ ਇਸ ਦਾ ਪਿੰਡ ਵੱਲੋਂ ਵਿਰੋਧ ਕੀਤਾ ਗਿਆ ਤਾਂ ਮੌਕੇ ’ਤੇ ਜੇਈ ਨੇ ਜਨਤਕ ਮੁਆਫ਼ੀ ਵੀ ਮੰਗੀ ਪਰ ਅਗਲੇ ਦਿਨ ਉਲਟਾ ਪਰਚਾ ਦਰਜ ਕਰਵਾ ਦਿੱਤਾ। ਡੀਐੱਸਪੀ ਗੁਰਵਿੰਦਰ ਸਿੰਘ ਨੇ ਧਰਨਾਕਾਰੀਆਂ ਨੂੰ ਦੋ ਛੁੱਟੀਆਂ ਤੋਂ ਬਾਅਦ ਐੱਫਆਈਆਰ ਰੱਦ ਜਾਂ ਫਿਰ ਜੇਈ ਖ਼ਿਲਾਫ਼ ਵੀ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ’ਚ ਸਮਝੌਤਾ ਕਰਨ ਨੂੰ ਪਹਿਲ ਦਿੱਤੀ ਜਾਵੇਗੀ। ਇਸ ਤੋਂ ਬਾਅਦ ਧਰਨਾਕਾਰੀਆਂ ਨੇ ਇਕ ਹਫ਼ਤੇ ਦਾ ਅਲਟੀਮੇਟਮ ਦੇ ਕੇ ਧਰਨਾ ਚੁੱਕਾ ਲਿਆ। ਇਸ ਸਮੇਂ ਚਿਤਾਵਨੀ ਦਿੱਤੀ ਗਈ ਇਕ ਇਕਪਾਸੜ ਕਾਰਵਾਈ ਜਾਂ ਇਨਸਾਫ਼ ਨਾ ਮਿਲਣ ’ਤੇ ਦੁਬਾਰਾ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕਰਨ ਮਗਰੋਂ ਧਰਨਾ ਸਮਾਪਤ ਕੀਤਾ ਗਿਆ। ਧਰਨੇ ’ਚ ਤਾਰਾ ਸਿੰਘ ਅੱਚਰਵਾਲ, ਦਲਬੀਰ ਸਿੰਘ, ਲਾਡੀ ਧਾਲੀਵਾਲ, ਸੁੱਖਾ ਚਕਰ, ਨਿਰਮਲ ਸਿੰਘ, ਮਲਕੀਤ ਸਿੰਘ, ਛਿੰਦਰਪਾਲ ਸ਼ਰਮਾ, ਲਖਵੀਰ ਸਿੰਘ ਆਦਿ ਤੋਂ ਇਲਾਵਾ ਔਰਤਾਂ ਵੀ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਸ਼ਰੀਫ਼ ਸਰਕਾਰ ਲਈ ਔਖਾ ਪੈਂਡਾ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਦੁਨੀਆ ਦੇ ਡਗਮਗਾ ਰਹੇ ਅਰਥਚਾਰੇ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਬੁਲਡੋਜ਼ਰ : ਰਾਜਕੀ ਦਮਨ ਦਾ ਪ੍ਰਤੀਕ

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਕੀ ਸਾਖ਼ ਕੋਈ ਮਾਅਨੇ ਰੱਖਦੀ ਹੈ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਪੰਜਾਬ ਯੂਨੀਵਰਸਿਟੀ ਚੌਰਾਹੇ ’ਚ ਕਿਉਂ ?

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਭਾਰਤੀ ਸਿਆਸਤ ਦੀ ਮਹਾਂ-ਮੰਡੀ

ਸ਼ਹਿਰ

View All