ਕਿਸਾਨ ਯੂਨੀਅਨ ਚੜੂਨੀ ਨੇ ਕਿਸਾਨੀ ਮਸਲੇ ਵਿਚਾਰੇ
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਐਲਾਨ ਕੀਤਾ ਹੈ ਕਿ ਕਿਸਾਨ ਜਥੇਬੰਦੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਲੜਾਈ ਜਾਰੀ ਰੱਖੇਗੀ। ਅੱਜ ਇੱਥੇ ਜਥੇਬੰਦੀ ਦੀ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ...
ਭਾਰਤੀ ਕਿਸਾਨ ਯੂਨੀਅਨ ਚੜੂਨੀ ਨੇ ਐਲਾਨ ਕੀਤਾ ਹੈ ਕਿ ਕਿਸਾਨ ਜਥੇਬੰਦੀ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਮੇਸ਼ਾਂ ਲੜਾਈ ਜਾਰੀ ਰੱਖੇਗੀ। ਅੱਜ ਇੱਥੇ ਜਥੇਬੰਦੀ ਦੀ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਮੰਜੀ ਸਾਹਿਬ ਵਿਖੇ ਹੋਈ ਮੀਟਿੰਗ ਵਿੱਚ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਬਾਰੇ ਚਰਚਾ ਕੀਤੀ ਗਈ। ਇਸ ਮੌਕੇ ਸ੍ਰੀ ਚੜੂਨੀ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰਾਂ ਕਿਸਾਨਾਂ, ਖੇਤ ਮਜ਼ਦੂਰਾਂ, ਨੌਜਵਾਨਾਂ ਅਤੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਨੂੰ ਭੁੱਲ ਕੇ ਸਿਰਫ਼ ਚੋਣਾਂ ਜਿੱਤਣ ਦੀ ਰਣਨੀਤੀ ਬਣਾਉਣ ਵਿੱਚ ਰੁੱਝੀਆਂ ਹੋਈਆਂ ਹਨ ਜਦਕਿ ਪੰਜਾਬ ਦੇ ਲੋਕ ਲਗਾਤਾਰ ਵਧ ਰਹੇ ਨਸ਼ੇ, ਬੇਰੁਜ਼ਗਾਰੀ, ਗੈਂਗਸਟਰਵਾਦ, ਲੁੱਟਾਂ-ਖੋਹਾਂ, ਫਿਰੌਤੀਆਂ ਅਤੇ ਚੋਰੀ ਦੀਆਂ ਵਾਰਦਾਤਾਂ ਤੋਂ ਦੁਖੀ ਹਨ। ਇਸ ਮੌਕੇ ਕੌਮੀ ਮੀਤ ਪ੍ਰਧਾਨ ਅਜੀਤ ਸਿੰਘ ਜੀਤਾ ਪਵਾਰ, ਅਮਰਿੰਦਰ ਸਿੰਘ ਹੈਪੀ ਸੂਬਾ ਪ੍ਰਧਾਨ, ਸੁਖਦੇਵ ਸਿੰਘ ਮਿੰਟੂ, ਗੁਰਵਿੰਦਰ ਸਿੰਘ ਬੱਬੂ, ਜੱਥੇਦਾਰ ਰੋਸ਼ਨ ਸਿੰਘ ਸਾਗਰ, ਜਗਜੀਤ ਸਿੰਘ ਅਰੋੜਾ, ਮਲਕੀਤ ਸਿੰਘ ਸੰਜਰਪੁਰ, ਪ੍ਰਹਲਾਦ ਸਿੰਘ ਨਾਮਧਾਰੀ, ਪਵਨ ਕੁਮਾਰ ਪਿੰਕਾ, ਯੂਥ ਪ੍ਰਧਾਨ ਇੰਦਰਜੀਤ ਸਿੰਘ ਬੈਂਸ, ਪ੍ਰਧਾਨ ਕੈਪਟਨ ਮਲਕੀਤ ਸਿੰਘ, ਸਤਨਾਮ ਸਿੰਘ, ਇੰਦਰਜੀਤ ਸਿੰਘ ਮੁਹਾਲੀ, ਦੀਦਾਰ ਸਿੰਘ ਮੁਹਾਲੀ, ਸੁਖਵਿੰਦਰ ਸਿੰਘ ਪਟਿਆਲਾ, ਰਾਜੇਸ਼ ਕੁਮਾਰ, ਨਛੱਤਰ ਸਿੰਘ, ਜਸਪਾਲ ਸਿੰਘ, ਕਰਮਜੀਤ ਸਿੰਘ ਸੰਧੂ ਸਾਹਨੇਵਾਲ, ਜਤਿੰਦਰਪਾਲ ਸਿੰਘ ਜਿੰਦੂ ਰੋਪੜ ਅਤੇ ਮੀਡੀਆ ਇੰਚਾਰਜ ਪੰਜਾਬ ਕੁਲਵਿੰਦਰ ਸਿੰਘ ਸਲੇਮ ਟਾਬਰੀ ਹਾਜ਼ਰ ਸਨ।

