Farmers Union: ਡੀ ਸੀ ਦਫ਼ਤਰਾਂ ਅੱਗੇ ਧਰਨਿਆਂ ਲਈ ਲਾਮਬੰਦੀ
ਬੀ ਕੇ ਯੂ (ਏਕਤਾ)-ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿੱਚ ਸਕੱਤਰ ਜਸਬੀਰ ਸਿੰਘ ਅਸਗਰੀਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 2 ਜੂਨ ਨੂੰ ਡੀ ਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ...
ਬੀ ਕੇ ਯੂ (ਏਕਤਾ)-ਉਗਰਾਹਾਂ ਬਲਾਕ ਦੋਰਾਹਾ ਦੀ ਮੀਟਿੰਗ ਪਿੰਡ ਘੁਡਾਣੀ ਕਲਾਂ ਵਿੱਚ ਸਕੱਤਰ ਜਸਬੀਰ ਸਿੰਘ ਅਸਗਰੀਪੁਰ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤਹਿਤ 2 ਜੂਨ ਨੂੰ ਡੀ ਸੀ ਦਫ਼ਤਰ ਅੱਗੇ ਧਰਨਾ ਦੇ ਕੇ ਮੰਗ ਪੱਤਰ ਦਿੱਤੇ ਜਾਣ ਦੀ ਤਿਆਰੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਲੋਕਾਂ ਨੂੰ ਵੱਧ ਤੋਂ ਵੱਧ ਗਿਣਤੀ ’ਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ, ਹਰਜੀਤ ਸਿੰਘ ਘਲੋਟੀ, ਬਲਵਿੰਦਰ ਸਿੰਘ ਅਜਨੋਦ, ਗੁਰਵਿੰਦਰ ਸਿੰਘ ਭੱਠਲ, ਦਲਜੀਤ ਸਿੰਘ ਬਿੱਟੂ, ਪਰਮਜੀਤ ਸਿੰਘ ਬਿਲਾਸਪੁਰ, ਬਲਵੀਰ ਸਿੰਘ ਰੌਲ, ਸਰਬਜੀਤ ਸਿੰਘ, ਮਹਿੰਦਰ ਸਿੰਘ, ਨਛੱਤਰ ਸਿੰਘ ਤੇ ਅੰਤਰਜੀਤ ਸਿੰਘ ਆਦਿ ਹਾਜ਼ਰ ਸਨ।
ਸਮਰਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਮਨਜੀਤ ਸਿੰਘ ਢੀਂਂਡਸਾ ਦੀ ਅਗਵਾਈ ਹੇਠ ਬਲਾਕ ਸਮਰਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ। ਸ੍ਰੀ ਢੀਂਡਸਾ ਨੇ ਦੱਸਿਆ ਕਿ ਯੂਨੀਅਨ ਦੇ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਤ ਸਾਰੇ ਬਲਾਕਾਂ ਦੇ ਆਹੁਦੇਦਾਰ, ਵਰਕਰ ਵੱਡੀ ਗਿਣਤੀ ਵਿੱਚ ਪੁੱਜ ਕੇ ਡਿਪਟੀ ਕਮਿਸ਼ਨਰ ਲੁਧਿਆਣਾ ਰਾਹੀਂ ਕੇਂਦਰ ਸਰਕਾਰ ਨੂੰ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਭੇਜਣਗੇ। ਇਸ ਮੌਕੇ ਹਰਦੀਪ ਸਿੰਘ ਭਰਥਲਾ, ਹਰਪ੍ਰੀਤ ਸਿੰਘ ਗੜ੍ਹੀ ਤਰਖਾਣਾ, ਨੰਬਰਦਾਰ ਦਲਜੀਤ ਸਿੰਘ ਮੁੱਤੋਂ ਆਦਿ ਹਾਜ਼ਰ ਸਨ।
ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਬੀ ਕੇ ਯੂ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਨਿਰਦੇਸ਼ ਤਹਿਤ 2 ਜੂਨ ਨੂੰ ਪੰਜਾਬ ਭਰ ਵਿੱਚ ਡਿਪਟੀ ਕਮਿਸ਼ਨਰ ਦਫ਼ਤਰਾਂ ਅੱਗੇ ਰੋਸ ਧਰਨੇ ਦਿੱਤੇ ਜਾਣਗੇ।
ਇਨ੍ਹਾਂ ਵਿੱਚ ਯੂਨੀਅਨ ਦੇ ਵਰਕਰ ਵੱਡੀ ਗਿਣਤੀ ਨਾਲ ਸ਼ਾਮਲ ਹੋਣਗੇ। 2 ਜੂਨ ਦੇ ਧਰਨੇ ਸਬੰਧੀ ਰੂਪ-ਰੇਖਾ ਤਿਆਰ ਕੀਤੀ ਗਈ ਹੈ ਜਿਸ ਵਿੱਚ ਅਲੱਗ ਅਲੱਗ ਜ਼ਿਲ੍ਹਿਆਂ ਅਤੇ ਬਲਾਕਾਂ ਦੇ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

