ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਿਸਾਨ ਯੂਨੀਅਨ ਵੱਲੋਂ ਡੀਸੀ ਦਫ਼ਤਰ ਬਾਹਰ ਧਰਨਾ ਭਲਕੇ

ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੰਜ ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦੇ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਆਫ਼ਤ ਫੰਡ ਐਲਾਨਣ ਤੇ ਹੜ੍ਹ ਦੀਆਂ ਹੋਰ ਮੰਗਾਂ ਲਈ ਮੰਗ ਪੱਤਰ ਦਿੱਤਾ ਜਾਵੇਗਾ। ਇੱਥੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ...
Advertisement
ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਪੰਜ ਸਤੰਬਰ ਨੂੰ ਡਿਪਟੀ ਕਮਿਸ਼ਨਰ ਦਫ਼ਤਰ ਬਾਹਰ ਧਰਨਾ ਦੇ ਕੇ ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਆਫ਼ਤ ਫੰਡ ਐਲਾਨਣ ਤੇ ਹੜ੍ਹ ਦੀਆਂ ਹੋਰ ਮੰਗਾਂ ਲਈ ਮੰਗ ਪੱਤਰ ਦਿੱਤਾ ਜਾਵੇਗਾ। ਇੱਥੇ ਜ਼ਿਲ੍ਹਾ ਜਨਰਲ ਸਕੱਤਰ ਸੁਦਾਗਰ ਸਿੰਘ ਘੁਡਾਣੀ ਅਤੇ ਮੀਤ ਪ੍ਰਧਾਨ ਮਨੋਹਰ ਸਿੰਘ ਕਲਾੜ ਨੇ ਦੱਸਿਆ ਕਿ ਮੰਗ ਪੱਤਰ ਵਿੱਚ ਜਾਨੀ ਮਾਲੀ ਨੁਕਸਾਨ ਦੀ ਭਰਪਾਈ ਫੌਰੀ ਕਰਨ, ਮੀਂਹ ਕਾਰਨ ਡਿੱਗੀਆਂ ਜਾਂ ਨੁਕਸਾਨੀਆਂ ਗਈਆਂ ਸਾਂਝੀਆਂ ਥਾਵਾਂ ਸਕੂਲ, ਧਰਮਸ਼ਾਲਾ ਤੇ ਜਨਤਕ ਥਾਵਾਂ ਨੂੰ ਮੁੜ ਉਸਾਰਨ ਲਈ ਫੰਡ ਮੁਹੱਈਆ ਕਰਵਾਉਣ, ਬਰਸਾਤੀ ਪਾਣੀ ਨਾਲ ਬਿਮਾਰੀਆਂ ਦੇ ਫੈਲਣ ਕਾਰਨ ਦੀ ਰੋਕਥਾਮ ਲਈ ਵੱਡੇ ਪੱਧਰ ’ਤੇ ਉਪਰਾਲੇ ਕਰਨ, ਦਰਿਆਵਾਂ, ਡਰੇਨਾਂ, ਧੁੱਸੀ ਬੰਨ੍ਹ ਦੀ ਪੜਤਾਲ, ਸਫ਼ਾਈ ਅਤੇ ਮੁਰੰਮਤ ਨਾ ਕਰਨ ਵਾਲਿਆਂ ਤੇ ਕੋਤਾਹੀ ਕਰਨ ਵਾਲਿਆਂ ਨੂੰ ਸਜ਼ਾਵਾਂ ਦੇਣ, ਫਲੱਡ ਗੇਟ, ਡੈਮਾਂ ਦੀ ਨਵੀਨ ਤਕਨੀਕ ਨਾਲ ਮੁਰੰਮਤ ਕਰਨ ਦੀ ਮੰਗ ਕੀਤੀ ਜਾਵੇਗੀ।

 

Advertisement

Advertisement
Show comments