ਕਿਸਾਨਾਂ ਵੱਲੋਂ ਐਗਰੀਕਲਚਰ ਯੂਨੀਵਰਸਿਟੀ ਦਾ ਦੌਰਾ
ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਾਇਕ ਪ੍ਰੋਫੈਸਰ ਡਾ. ਅਮਨਪ੍ਰੀਤ ਸਿੰਘ ਅਤੇ ਡਾ. ਪਰਮਿੰਦਰ ਕੌਰ ਸਹਾਇਕ ਪ੍ਰੋਫੈਸਰ ਨੇ ਪਿੰਡ ਰਾਜੇਵਾਲ ਅਤੇ ਪਿੰਡ ਕੁੱਲੇਵਾਲ ਤਹਿਸੀਲ ਸਮਰਾਲਾ ਦੇ 40 ਕਿਸਾਨਾਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕਰਵਾਇਆ। ਸਾਰੇ ਕਿਸਾਨਾਂ ਨੂੰ ਡਾ. ਮਹੇਸ਼...
Advertisement
ਕ੍ਰਿਸ਼ੀ ਵਿਗਿਆਨ ਕੇਂਦਰ ਸਮਰਾਲਾ ਦੇ ਸਹਾਇਕ ਪ੍ਰੋਫੈਸਰ ਡਾ. ਅਮਨਪ੍ਰੀਤ ਸਿੰਘ ਅਤੇ ਡਾ. ਪਰਮਿੰਦਰ ਕੌਰ ਸਹਾਇਕ ਪ੍ਰੋਫੈਸਰ ਨੇ ਪਿੰਡ ਰਾਜੇਵਾਲ ਅਤੇ ਪਿੰਡ ਕੁੱਲੇਵਾਲ ਤਹਿਸੀਲ ਸਮਰਾਲਾ ਦੇ 40 ਕਿਸਾਨਾਂ ਨੂੰ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਦਾ ਦੌਰਾ ਕਰਵਾਇਆ। ਸਾਰੇ ਕਿਸਾਨਾਂ ਨੂੰ ਡਾ. ਮਹੇਸ਼ ਨਰੰਗ (ਐੱਫ ਐੱਮ ਪੀ ਈ) ਡਿਪਾਰਟਮੈਂਟ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਵਿੱਚ ਖੇਤੀਬਾੜੀ ਦੀਆਂ ਵੱਖ-ਵੱਖ ਮਸ਼ੀਨਾਂ ਦਾ ਦੌਰਾ ਕਰਵਾਇਆ ਅਤੇ ਕਿਸਾਨਾਂ ਨੂੰ ਹਰੇਕ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ। ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਸੀਡਰ, ਮਲਚਰ, ਬਲੇਰ ਅਤੇ ਦੂਜੀਆਂ ਮਸ਼ੀਨਾਂ ਦੇ ਟੂਲ ਬਾਰੇ ਵੀ ਜਾਣਕਾਰੀ ਦਿੱਤੀ ਗਈ।
Advertisement
Advertisement
