ਪਾਇਲ: ਦਿ ਕੋਆਪਰੇਟਿਵ ਸੁਸਾਇਟੀ ਲਿਮਟਡ ਪਾਇਲ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਡਾ. ਪ੍ਰਕਾਸ਼ ਸਿੰਘ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ. ਰਾਮ ਸਿੰਘ ਪਾਲ ਦੀ ਅਗਵਾਈ ਹੇਠ ਪਾਇਲ ਵਿੱਚ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਗ ਨਾਲ ਵਾਤਾਵਰਨ ਖ਼ਰਾਬ ਹੁੰਦਾ ਹੈ ਤੇ ਜ਼ਮੀਨ ਦੀ ਤਾਕਤ ਵੀ ਘਟਦੀ ਹੈ। -ਪੱਤਰ ਪ੍ਰੇਰਕ