DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Chandigarh ਮੋਰਚੇ ’ਚ ਡਟਣ ਵਾਲੇ ਕਿਸਾਨਾਂ ਦਾ ਸਨਮਾਨ

ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਮੰਗਾਂ ਮੰਨਣ ਦੇ ਐਲਾਨ ਮਗਰੋਂ ਚੁੱਕਿਆ ਸੀ ਧਰਨਾ

  • fb
  • twitter
  • whatsapp
  • whatsapp
featured-img featured-img
ਚੰਡੀਗੜ੍ਹ ਮੋਰਚੇ ਵਿੱਚ ਡਟੇ ਕਿਸਾਨਾਂ ਦਾ ਸਨਮਾਨ ਕਰਦੇ ਹੋਏ ਆਗੂ।
Advertisement

ਭਾਰਤੀ ਕਿਸਾਨ ਯੂਨੀਅਨ (ਏਕਤਾ)-ਡਕੌਂਦਾ ਦੀ ਇਕੱਤਰਤਾ ਅੱਜ ਨੇੜਲੇ ਪਿੰਡ ਦੇਹੜਕਾ ਵਿੱਚ ਹੋਈ। ਇਸ ਮੌਕੇ ਜੇਤੂ ਕਿਸਾਨ ਸੰਘਰਸ਼ ਵਿੱਚ ਚੰਡੀਗੜ੍ਹ ਵਿੱਚ ਮੋਰਚੇ ’ਤੇ ਡਟੇ ਰਹੇ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਦੇਹੜਕਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਸਾਂਝੇ ਕਿਸਾਨ ਮੋਰਚੇ ਵਿੱਚ ਜ਼ਿਲ੍ਹੇ ਦੇ ਸਾਰੇ ਹੀ ਬਲਾਕਾਂ ਤੋਂ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੰਨੀਆਂ ਮੰਗਾਂ ਦਾ ਐਲਾਨ ਕਰਨ ਮਗਰੋਂ ਇਹ ਮੋਰਚਾ ਜਿੱਤ ਦੇ ਐਲਾਨ ਨਾਲ ਸਮਾਪਤ ਕੀਤਾ ਗਿਆ ਸੀ। ਇਸ ਸਨਮਾਨ ਸਮਾਗਮ ਦੌਰਾਨ ਕਿਸਾਨ ਆਗੂਆਂ ਦੱਸਿਆ ਕਿ ਚੰਡੀਗੜ੍ਹ ਮੋਰਚਾ ਇਸ ਸਮੇਂ ਦਿੱਲੀ ਮੋਰਚੇ ਦਾ ਰੂਪ ਅਖ਼ਤਿਆਰ ਕਰ ਗਿਆ ਸੀ। ਪੰਜਾਬ ਭਰ ਵਿੱਚੋਂ ਕਿਸਾਨ ਵੱਡੀ ਗਿਣਤੀ ਵਿੱਚ ਪੰਹੁਚਣੇ ਸ਼ੁਰੂ ਹੋ ਗਏ ਸਨ। ਮੁਹਾਲੀ ਜ਼ਿਲ੍ਹੇ ਦੇ ਪਿੰਡਾਂ ਤੋਂ ਆਮ ਜਨਤਾ ਅਤੇ ਧਾਰਮਿਕ ਸੰਸਥਾਵਾਂ ਵਲੋਂ ਲੰਗਰ, ਦੁੱਧ, ਪਾਣੀ ਦੀ ਸੇਵਾ ਨੇ ਕਿਸਾਨਾਂ ਨੂੰ ਦਿੱਲੀ ਅੰਦੋਲਨ ਦੀ ਯਾਦ ਤਾਜ਼ਾ ਕਰਵਾ ਦਿੱਤੀ। ਪਰ ਸਰਕਾਰ ਨੂੰ ਅਹਿਸਾਸ ਹੋ ਗਿਆ ਤੇ ਉਸਨੇ ਮੰਗਾਂ ਮੰਨਣ ਦਾ ਭਰੋਸਾ ਦੇ ਕੇ ਸੰਘਰਸ਼ ਖ਼ਤਮ ਕਰਵਾਇਆ। ਬਲਾਕ ਪ੍ਰਧਾਨ ਤਰਸੇਮ ਸਿੰਘ ਬੱਸੂਵਾਲ ਨੇ ਦੱਸਿਆ ਕਿ ਦਸ ਸਤੰਬਰ ਨੂੰ ਪਿੰਡ ਅਖਾੜਾ ਵਿੱਚ ਵੀ ਅਜਿਹਾ ਹੀ ਸਮਾਗਮ ਕਰਵਾ ਕੇ ਰਹਿ ਗਏ ਕਿਸਾਨ ਕਾਰਕੁਨਾਂ ਦਾ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਲਖਮੇਰ ਸਿੰਘ, ਮੀਤ ਪ੍ਰਧਾਨ ਜੀਤਾ ਖਹਿਰਾ, ਗੁਰਦਿਆਲ ਸਿੰਘ ਦਿਆਲਾ, ਭੁਪਿੰਦਰ ਸਿੰਘ, ਨੰਬਰਦਾਰ ਚਰਨ ਸਿੰਘ, ਬਲਵੰਤ ਸਿੰਘ, ਪ੍ਰੀਤਮ ਸਿੰਘ, ਦਰਸ਼ਨ ਸਿੰਘ ਦਰਸ਼ੀ, ਕਰਨੈਲ ਸਿੰਘ ਦਾ ਸਨਮਾਨ ਕੀਤਾ ਗਿਆ।

Advertisement

Advertisement
Advertisement
×