ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲੈਂਡ ਪੂਲਿੰਗ ਖ਼ਿਲਾਫ਼ ਕਿਸਾਨ ਸਰਕਾਰ ਨੂੰ ਤਗੜਾ ਜਵਾਬ ਦੇਣਗੇ: ਰਾਜੇਵਾਲ

ਸਮਰਾਲਾ ਦੀ ਕਿਸਾਨ ਮਹਾਂ ਪੰਚਾਇਤ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਬੀਰ ਸਿਘ ਰਾਜੇਵਾਲ। -ਫੋਟੋ: ਜੱਗੀ
Advertisement

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਪੰਜਾਬ ਦੀ ਮੀਟਿੰਗ ਜਥੇਬੰਦੀ ਦੇ ਕੌਮੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਇਥੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿੱਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੋਂ ਜ਼ਮੀਨਾਂ ਖੋਹ ਕੇ ਆਪਣੀਆਂ ਤਿਜੌਰੀਆਂ ਭਰਨ ਲਈ ਹੱਥਕੰਡੇ ਵਰਤ ਰਹੀ ਹੈ ਜਿਸਦਾ ਪੰਜਾਬ ਦੇ ਲੋਕ ਮੂੰਹ ਤੋੜਵਾਂ ਜਵਾਬ ਦੇਣਗੇ।

ਰਾਜੇਵਾਲ ਨੇ ਕਿਹਾ ਕਿ ਅੱਜ ਦੀ ਮੀਟਿੰਗ ’ਚ ਸਾਰੇ ਪੰਜਾਬ ਦੇ ਆਗੂਆਂ ਦੀਆਂ ਡਿਊਟੀਆਂ ਲਾਈਆਂ ਗਈਆਂ ਹਨ ਤਾਂ ਕਿ 24 ਅਗਸਤ ਦੀ ਸਮਰਾਲਾ ਦਾਣਾ ਮੰਡੀ ’ਚ ਹੋਣ ਵਾਲੀ ਕਿਸਾਨ ਮਹਾਂ ਪੰਚਾਇਤ ’ਚ ਰਿਕਾਰਡ ਇਕੱਠ ਕਰਕੇ ਸਰਕਾਰ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਕਮਰਕੱਸੇ ਕਰ ਲਏ ਜਾਣ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਸਾਰੇ ਜ਼ਿਲ੍ਹਿਆਂ ਵੱਲੋਂ ਬਹੁਤ ਭਰਵਾਂ ਹੁੰਗਾਰਾ ਦਿੱਤਾ ਗਿਆ ਹੈ ਜਿਸ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਸ ਦਿਨ ਕਿਸਾਨ ਮਹਾਂ ਪੰਚਾਇਤ ਮੌਕੇ ਹੋਣ ਜਾ ਰਿਹਾ ਲੋਕ ਇਕੱਠ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗਾ।

Advertisement

ਰਾਜੇਵਾਲ ਨੇ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਤੁਰੰਤ ਜ਼ਮੀਨਾਂ ਖੋਹਣ ਵਾਲਾ ਨੋਟੀਫਿਕੇਸ਼ਨ ਰੱਦ ਕਰੇ। ਉਨ੍ਹਾਂ ਸਭ ਨੂੰ ਅਪੀਲ ਕੀਤੀ ਕਿ ਸ਼ਾਂਤਮਈ ਢੰਗ ਨਾਲ ਰੋਸ ਦਰਜ ਕਰਵਾਉਣ ਲਈ ਮਰਿਆਦਾ ਅਨੁਸਾਰ ਇਸ ਨੀਤੀ ਦਾ ਵਿਰੋਧ ਕਰਨਾ, ਕਿਧਰੇ ਵੀ ਅਸ਼ਾਂਤ ਨਹੀਂ ਹੋਣਾ ਹੈ।

ਇਸ ਮੌਕੇ ਤੇ ਪੰਜਾਬ ਲੀਡਰਸ਼ਿਪ ਤੋਂ ਨੇਕ ਸਿੰਘ ਖੋਖ ਸੀਨੀਅਰ ਮੀਤ ਪ੍ਰਧਾਨ, ਗੁਲਜ਼ਾਰ ਸਿੰਘ ਖਜਾਨਚੀ, ਮੀਤ ਪ੍ਰਧਾਨ ਕਸ਼ਮੀਰ ਸਿੰਘ ਜਟਾਣਾ, ਪ੍ਰਗਟ ਸਿੰਘ ਮਖੂ ਸਕੱਤਰ, ਹਰਦੀਪ ਸਿੰਘ ਘਨੁੜਕੀ ਸਕੱਤਰ, ਸੁਖਵਿੰਦਰ ਸਿੰਘ ਭੱਟੀਆਂ ਮੀਤ ਪ੍ਰਧਾਨ ਤੋਂ ਇਲਾਵਾ ਗੁਰਮੀਤ ਸਿੰਘ ਕਪਿਆਲ ਜ਼ਿਲ੍ਹਾ ਪ੍ਰਧਾਨ ਸੰਗਰੂਰ,ਉਮਰਾਉ ਸਿੰਘ ਸ੍ਰੀ ਅੰਮ੍ਰਿਤਸਰ ਸਾਹਿਬ, ਨਰਿੰਦਰ ਸਿੰਘ ਲੇਹਲਾਂ ਜ਼ਿਲ੍ਹਾ ਪਟਿਆਲਾ,ਕਿਰਪਾਲ ਸਿੰਘ ਸਿਆਉਂ ਮੋਹਾਲੀ, ਸ ਹਰਬੰਸ ਸਿੰਘ ਫੌਜੀ ਜੰਡਿਆਲਾ ਮੰਝਕੀ ਜਲੰਧਰ , ਪ੍ਰਗਟ ਸਿੰਘ ਕੋਟ ਪਨੈਚ ਜ ਸਕੱਤਰ ਲੁਧਿਆਣਾ, ਪ੍ਰਵਿੰਦਰ ਸਿੰਘ ਮਠੋਲਾ ਗੁਰਦਾਸਪੁਰ, ਪ੍ਰਗਟ ਸਿੰਘ ਮਹਿੰਦੀਪੁਰ ਪ੍ਰਧਾਨ ਤਰਨਤਾਰਨ ਸਾਹਿਬ ਤੋਂ ਇਲਾਵਾ ਹੋਰ ਵੀ ਬਹੁਤ ਸਾਰੇ ਜ਼ਿਲ੍ਹਿਆਂ, ਬਲਾਕਾਂ ਦੇ ਆਹੁਦੇਦਾਰਾਂ ਨੇ ਸ਼ਮੂਲੀਅਤ ਕੀਤੀ।

Advertisement