ਖੇਤਰੀ ਪ੍ਰਤੀਨਿਧੀ
ਲੁਧਿਆਣਾ, 20 ਜੁਲਾਈ
ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਤੋਂ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਲਈ 24 ਜੁਲਾਈ ਤੱਕ ਅਰਜ਼ੀਆਂ ਮੰਗੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਹਨ ਜਿਨ੍ਹਾਂ ਨੂੰ 24 ਜੁਲਾਈ ਤੱਕ ਘੋਸ਼ਣਾ ਪੱਤਰ ਲੋੜੀਂਦੇ ਦਸਤਾਵੇਜ਼ਾਂ ਸਮੇਤ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆਪਣੇ ਆੜ੍ਹਤੀਏ ਕੋਲ ਜਮਾਂ ਕਰਵਾਉਣੇ ਹੋਣਗੇ।