ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਨਵੰਬਰ
ਫ਼ਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਅਤੇ ਮੰਗਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਦਾ ਇਥੋਂ ਦੇ ਰੇਲਵੇ ਸਟੇਸ਼ਨ ਦੇ ਬਾਹਰ ਧਰਨਾ 426ਵੇਂ ਦਿਨ ਕਿਸਾਨ-ਮਜ਼ਦੂਰ ਸੰਘਰਸ਼ ਐਸੋਸ਼ੀਏਸ਼ਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠ ਜਾਰੀ ਹੈ। ਇਸ ਮੌਕੇ ਦਲਜੀਤ ਸਿੰਘ ਸਵੈਚ, ਹਰਮਿੰਦਰ ਸਿੰਘ ਅਤੇ ਅਵਤਾਰ ਸਿੰਘ ਨੇ ਕਿਹਾ ਕਿ ਸਿੰਘੂ ਬਾਰਡਰ ’ਤੇ ਜੱਥੇਬੰਦੀ ਦੇ ਸ਼ਾਂਤਮਈ ਤੇ ਅਨੁਸ਼ਾਸ਼ਨ ਕਾਰਨ ਕਿਸਾਨ ਅੰਦੋਲਨ ਦੀ ਜਿੱਤ ਹੋਈ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਜਲਦ ਤੋਂ ਜਲਦ ਕਿਸਾਨਾਂ ਦੀਆਂ ਰਹਿੰਦੀਆਂ ਮੰਗਾਂ ਵੀ ਤੁਰੰਤ ਮੰਨੀਆਂ ਜਾਣ। ਇਸ ਮੌਕੇ ਗੁਰਮੇਲ ਸਿੰਘ, ਦਵਿੰਦਰ ਸਿੰਘ, ਜਗਜੀਤ ਸਿੰਘ, ਗੁਰਦਿਆਲ ਸਿੰਘ, ਦੀਦਾਰ ਸਿੰਘ, ਰਛਪਾਲ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ, ਸਤਵੀਰ ਸਿੰਘ, ਬੁੱਧ ਸਿੰਘ, ਲਖਵੀਰ ਸਿੰਘ, ਸੁੱਖੀ ਰਤਨਪਾਲੋਂ, ਖੁਸ਼ਪ੍ਰੀਤ ਸਿੰਘ, ਬਲਵੀਰ ਸਿੰਘ, ਰਾਜਿੰਦਰ ਸਿੰਘ ਆਦਿ ਹਾਜ਼ਰ ਸਨ।