ਕਿਸਾਨ-ਮਜ਼ਦੂਰ ਯੂਨੀਅਨਾਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੇ ਰੌਂਅ ਵਿਚ

ਕਿਸਾਨ-ਮਜ਼ਦੂਰ ਯੂਨੀਅਨਾਂ ਕੇਂਦਰ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੇ ਰੌਂਅ ਵਿਚ

ਲੁਧਿਆਣਾ ਵਿਚ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਹਾਜ਼ਰ ਕਿਸਾਨ ਆਗੂ।

ਗੁਰਿੰਦਰ ਸਿੰਘ

ਲੁਧਿਆਣਾ, 18 ਸਤੰਬਰ

ਪੰਜਾਬ ਦੀਆਂ ਪ੍ਰਮੁੱਖ 13 ਕਿਸਾਨ ਜਥੇਬੰਦੀਆਂ ਨੇ ਖੇਤੀ ਕਾਨੂੰਨਾਂ ਅਤੇ ਬਿਜਲੀ ਕਾਨੂੰਨ ਰੱਦ ਕਰਾਉਣ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤਾ ਸੰਘਰਸ਼ ਤੇਜ਼ ਕਰਨ ਦਾ ਫ਼ੈਸਲਾ ਕਰਦਿਆਂ ਇੱਕ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਗਈ ਹੈ। ਇਹ ਤਾਲਮੇਲ ਕਮੇਟੀ ਦੇ ਸੰਘਰਸ਼ ਵਿੱਚੋਂ ਬਾਹਰ ਰਹਿ ਗਈਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰੇਗੀ।

ਅੱਜ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿੱਚ ਹੋਈ ਮੀਟਿੰਗ ਦੌਰਾਨ ਇਹ ਵੀ ਫ਼ੈਸਲਾ ਕੀਤਾ ਗਿਆ ਹੈ ਕਿ 20 ਸਤੰਬਰ ਨੂੰ ਤਾਲਮੇਲ ਕਮੇਟੀ ਦੇ ਸਾਰੇ ਮੈਂਬਰ ਬਲਾਕ ਪੱਧਰ ਦੇ ਅਹੁਦੇਦਾਰਾਂ ਨਾਲ ਮਿਲ ਕੇ ਆਪੋ ਆਪਣੇ ਇਲਾਕੇ ਵਿੱਚ ਸਾਂਝੀਆਂ ਮੀਟਿੰਗਾਂ ਕਰਨਗੇ। ਇਸ ਵਿੱਚ ਕਿਸਾਨਾਂ ਨੂੰ ਲਾਮਬੰਦ ਕਰ ਕੇ ਅਗਲੇ ਸੰਘਰਸ਼ ਲਈ ਤਿਆਰ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਵਿੱਚ ਅਜਮੇਰ ਸਿੰਘ ਲੱਖੋਵਾਲ,  ਬਲਬੀਰ ਸਿੰਘ ਰਾਜੇਵਾਲ, ਹਰਮੀਤ ਸਿੰਘ ਕਾਦੀਆਂ, ਜਗਜੀਤ ਸਿੰਘ ਭੋਲੇਵਾਲ ਅਤੇ ਸਤਨਾਮ ਸਿੰਘ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਕਿਸਾਨ ਜਥੇਬੰਦੀਆਂ ਦੀ ਤਾਲਮੇਲ ਕਮੇਟੀ ਤੋਂ ਬਾਹਰ ਰਹਿ ਗਈਆਂ ਕਿਸਾਨ ਜਥੇਬੰਦੀਆਂ ਨੂੰ ਸੰਘਰਸ਼ ਵਿੱਚ ਸ਼ਾਮਲ ਕਰਨ ਲਈ ਤਾਲਮੇਲ ਕਰਨਗੀਆਂ ਤਾਂ ਜੋ ਕਿਸਾਨ ਹੱਕਾਂ ਲਈ ਆਵਾਜ਼ ਹੋਰ ਬੁਲੰਦ ਕੀਤੀ ਜਾ ਸਕੇ। ਇਸ ਕਮੇਟੀ ਨੂੰ ਪੂਰੇ ਅਧਿਕਾਰ ਦਿੱਤੇ ਗਏ ਹਨ ਕਿ ਉਹ ਸੰਘਰਸ਼ ਤੋਂ ਬਾਹਰ ਰਹਿ ਗਈਆਂ ਕਿਸਾਨ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਸੰਘਰਸ਼ ਦੀ ਅਗਲੀ ਰੂਪ ਰੇਖਾ ਅਤੇ ਪ੍ਰੋਗਰਾਮ ਦਾ ਐਲਾਨ ਕਰਨ। ਅੱਜ ਦੀ ਮੀਟਿੰਗ ਵਿੱਚ ਦੋ ਹੋਰ ਨਵੀਆਂ ਕਿਸਾਨ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਸ਼ਾਮਿਲ ਹੋਏ।

ਜਗਰਾਉਂ (ਚਰਨਜੀਤ ਸਿੰਘ ਢਿੱਲੋਂ): ਕਿਰਤੀ ਕਿਸਾਨ  ਯੂਨੀਅਨ ਪੰਜਾਬ ਵੱਲੋਂ ਕਿਸਾਨੀ ਸੰਘਰਸ਼ ਨੂੰ ਸਫ਼ਲ ਕਰਨ ਲਈ ਸਾਰੀਆਂ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਦੀਆਂ ਮਜ਼ਦੂਰ-ਕਿਸਾਨ ਮਾਰੂ ਨੀਤੀਆਂ ਖ਼ਿਲਾਫ਼ ਇੱਕ ਝੰਡੇ ਹੇਠ ਸੰਘਰਸ਼ ਵਿੱਢਣ ਲਈ ਤੋਂ ਯਤਨ ਜਾਰੀ ਹਨ। ਬਿਨਾ ਅੱਕੇ-ਥੱਕੇ ਪਾਰਟੀ ਸਰਪਰਸਤ ਕਾਮਰੇਡ ਹਰਦੇਵ ਸੰਧੂ ਪਿੰਡ-ਪਿੰਡ ਮੀਟਿੰਗਾਂ ਕਰ ਕੇ ਕਿਸਾਨਾਂ ਨੂੰ ਇੱਕ ਮੰਚ ’ਤੇ ਇਕੱਤਰ ਕਰਨ ਲਈ ਪ੍ਰੇਰਿਤ ਕਰਨ ਲਈ ਯਤਨ ਕਰ ਰਹੇ ਹਨ। ਇਲਾਕੇ ਦੇ ਕਰੀਬ ਦੋ ਦਰਜਨ ਪਿੰਡਾਂ ਕਿਸਾਨਾਂ ਨੂੰ ਕੇਂਦਰ ਸਰਕਾਰ ਵੱਲੋਂ ਧੱਕੇ ਨਾਲ ਕਿਸਾਨੀ ਨੂੰ ਤਬਾਹੀ ਦੇ ਰਾਹ ਧੱਕਣ ਵਾਲੇ ਆਰਡੀਨੈਂਸ, ਬਿਜਲੀ ਐਕਟ-2020 ਆਦਿ ’ਚ ਕੇਂਦਰ ਦੀ ਸੌੜੀ ਸੋਚ ਤੋਂ ਕਿਸਾਨਾਂ ਨੂੰ ਜਾਣੂ ਕਰਵਾਇਆ। ਕਾਮਰੇਡ ਸੰਧੂ ਨੇ ਆਖਿਆ ਕਿ ਕੇਂਦਰ ਪਹਿਲਾਂ ਤੋਂ ਹੀ ਖ਼ੁਦਕੁਸ਼ੀਆਂ ਦੇ ਰਾਹ ਪਈ ਕਿਸਾਨੀ ਨੂੰ ਬਰਬਾਦ ਕਰਨ ’ਤੇ ਤੁੱਲਿਆ ਹੈ। ਉਨ੍ਹਾਂ ਕਿਸਾਨ-ਮਜ਼ਦੂਰ ਜਥੇਬੰਦੀਆਂ ਨੂੰ ਸਾਰੇ ਮੱਤਭੇਦ ਭੁੱਲਾ ਕੇ ਸਾਂਝਾ ਸੰਘਰਸ਼ ਵਿਢਣ ਲਈ ਦੀ ਅਪੀਲ ਕੀਤੀ ।

ਐਲੀਮੈਂਟਰੀ ਟੀਚਰਜ਼ ਯੂਨੀਅਨ ਵੱਲੋਂ ਹਮਾਇਤ ਦਾ ਐਲਾਨ

ਖੰਨਾ (ਜੋਗਿੰਦਰ ਸਿੰਘ ਓਬਰਾਏ): ਅੱਜ ਇੱਥੇ ਐਲੀਮੈਂਟਰੀ ਟੀਚਰਜ਼ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਤਵੀਰ ਸਿੰਘ ਰੌਣੀ ਤੇ ਸੁਖਦੇਵ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਹੋਈ। ਇਸ ਵਿਚ ਮੋਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ ਦੀ ਨਿੰਦਾ ਕੀਤੀ ਗਈ। ਸ੍ਰੀ ਰੌਣੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਕਿਸਾਨ ਤੇ ਖੇਤੀਬਾੜੀ ਵਿਰੋਧੀ ਆਰਡੀਨੈਂਸ, ਬਿਜਲੀ ਸੋਧ ਬਿੱਲ ਕਿਸਾਨ, ਮਜ਼ਦੂਰ, ਦੁਕਾਨਦਾਰ ਤੇ ਕਿਰਤੀ ਵਿਰੋਧੀ ਬਿੱਲ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਹਿਲਾਂ ਕੀਤੇ ਫ਼ੈਸਲੇ ਹੀ ਮੁਲਕ ਨੂੰ ਬਰਬਾਦੀ ਦੇ ਕੰਢੇ ਲੈ ਗਏ ਹਨ। ਸੁਖਦੇਵ ਬੈਨੀਪਾਲ ਨੇ ਕਿਹਾ ਕਿ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਕਿਸਾਨ ਤੇ ਖੇਤੀਬਾੜੀ ਵਿਰੋਧੀ ਆਰਡੀਨੈਂਸ ਨੂੰ ਰੱਦ ਕਰਵਾਉਣ ਲਈ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੰਘਰਸ਼ਾਂ ਵਿੱਚ ਹਿੱਸਾ ਲਵੇਗੀ।

ਟੈਕਨੀਕਲ ਸਰਵਿਸਿਜ਼ ਯੂਨੀਅਨ ਵੱਲੋਂ ਗੇਟ ਰੈਲੀ

ਖੰਨਾ: ਅੱਜ ਇੱਥੇ ਬਿਜਲੀ ਬੋਰਡ ਨਾਲ ਸਬੰਧਿਤ ਟੈਕਨੀਕਲ ਸਰਵਿਸਿਜ਼ ਯੂਨੀਅਨ ਤੇ ਪੀਐੱਸਈਬੀ ਐਂਪਲਾਈਜ਼ ਫੈੱਡਰੇਸ਼ਨ ਨੇ ਸਾਂਝੇ ਤੌਰ ’ਤੇ ਕਿਸਾਨਾਂ ਦੇ ਹੱਕ ਵਿਚ ਇਕੱਠੇ ਹੋ ਕੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ-2020 ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਗੇਟ ਰੈਲੀ ਕਰ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਤਾਰ ਚੰਦ, ਹਨੂੰਮਾਨ ਪ੍ਰਸ਼ਾਦ ਅਤੇ ਜਸਵੀਰ ਸਿੰਘ ਨੇ ਮੰਗ ਕੀਤੀ ਕਿ ਸਰਕਾਰ ਬਠਿੰਡਾ ਥਰਮਲ ਦੀ ਜ਼ਮੀਨ ਵੇਚਣ ਦਾ ਫ਼ੈਸਲਾ ਵਾਪਸ ਲਵੇ, 40 ਹਜ਼ਾਰ ਅਸਾਮੀਆਂ ਖ਼ਤਮ ਕਰਨ ਤੇ ਸੀਐਚਵੀ ਕਾਮਿਆਂ ਦੀ ਛਾਂਟੀ ਬੰਦ ਕਰੇ, ਨਿੱਜੀਕਰਨ ਦੀ ਨੀਤੀ ਰੱਦ ਕਰੇ, ਕਿਰਤ ਕਾਨੂੰਨਾਂ ਵਿਚ ਕੀਤੀਆਂ ਜਾ ਰਹੀਆਂ ਮੁਲਾਜ਼ਮ-ਮਜ਼ਦੂਰ ਮਾਰੂ ਸੋਧਾਂ ਰੱਦ ਕੀਤੀਆਂ ਜਾਣ, ਨਵੀਂ ਤੇ ਪੱਕੀ ਭਰਤੀ ਕੀਤੀ ਜਾਵੇ ਆਦਿ। ਆਗੂਆਂ ਨੇ ਕਿਸਾਨ ਆਗੂਆਂ ਨਾਲ ਮਿਲ ਕੇ ਸਾਂਝੇ ਸੰਘਰਸ਼ ਦੀ ਚਿਤਾਵਨੀ ਦਿੱਤੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਖੇਤੀ ਕਾਨੂੰਨ: ਸਮੁੱਚੇ ਦੇਸ਼ ’ਚ ਮਘੇਗਾ ਕਿਸਾਨ ਅੰਦੋਲਨ

ਦੇਸ਼ ਵਿਆਪੀ ਚੱਕਾ ਜਾਮ 5 ਨੂੰ, 26-27 ਨਵੰਬਰ ਨੂੰ ‘ਦਿੱਲੀ ਚੱਲੋ’ ਪ੍ਰੋਗ...

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਅਨਲੌਕ: 30 ਨਵੰਬਰ ਤੱਕ ਜਾਰੀ ਰਹਿਣਗੇ ਮੌਜੂਦਾ ਦਿਸ਼ਾ-ਨਿਰਦੇਸ਼

ਕੇਂਦਰ ਸਰਕਾਰ ਵਲੋਂ 31 ਅਕਤੂਬਰ ਤੱਕ ਜਾਰੀ ਨਿਰਦੇਸ਼ਾਂ ਦੀ ਸਮਾਂ-ਸੀਮਾ ’ਚ...

ਸ਼ਹਿਰ

View All