ਅੱਜ ਇਥੇ ਹਰ ਮੈਦਾਨ ਫਤਹਿ ਸੇਵਾ ਦਲ ਵੱਲੋਂ ਐਗਰੀਕਲਚਰ ਡਿਵੈਲਪਮੈਂਟ ਅਫ਼ਸਰ ਨਵਜੋਤ ਕੌਰ ਦੀ ਅਗਵਾਈ ਹੇਠਾਂ ਵਾਤਾਵਰਨ -ਸ਼ੁੱਧਤਾ ਲਈ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਉਨ੍ਹਾਂ ਕਿਹਾ ਕਿ ਜਲਦੀ ਵਿਭਾਗ ਵੱਲੋਂ ਇਨ੍ਹਾਂ ਬੂਟਿਆਂ ਦੀ ਸੰਭਾਲ ਲਈ ਜਾਗਰੂਕਤਾ ਕੈਂਪ ਲਾਏ ਜਾਣਗੇੇ ਤਾਂ ਜੋ ਲੋਕ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ। ਉਨ੍ਹਾਂ ਸੰਸਥਾ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਭਵਿੱਖ ਵਿੱਚ ਸੰਸਥਾ ਨੂੰ ਹਰ ਸਹਿਯੋਗ ਦੇਣ ਲਈ ਖੜ੍ਹੇ ਰਹਿਣਗੇ। ਇਸ ਮੌਕੇ ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਨ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਰਾਹਤ ਪਾਉਣ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਘੱਟੋਂ ਘੱਟ ਇਕ ਬੂਟਾ ਲਾਇਆ ਜਾਵੇ ਤਾਂ ਜੋ ਭਵਿੱਖ ਵਿਚ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਆਪਣੇ ਦੋਸਤਾਂ ਮਿੱਤਰਾਂ ਅਤੇ ਰਿਸ਼ਤੇਦਾਰਾਂ ਨੂੰ ਪੌਦਿਆਂ ਦੀ ਮਹੱਤਤਾ ਸਬੰਧੀ ਸਮਝਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਏਡੀਓ ਹਰਪੁਨੀਤ ਕੌਰ, ਕਰਨਪ੍ਰੀਤ ਸਿੰਘ, ਹਰਬੰਸ ਸਿੰਘ, ਮਨਦੀਪ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।
+
Advertisement
Advertisement
Advertisement
Advertisement
×