ਹਰ ਮੈਦਾਨ ਫਤਹਿ ਸੇਵਾ ਦਲ ਨੇ ਰਹੌਣ ’ਚ ਬੂਟੇ ਲਾਏ
ਨਿੱਜੀ ਪੱਤਰ ਪ੍ਰੇਰਕ ਖੰਨਾ, 14 ਮਈ ਨੇੜਲੇ ਪਿੰਡ ਰਹੌਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਾਲ ਲੱਗਦੀ ਸੜਕ ’ਤੇ ਹਰ ਮੈਦਾਨ ਫਤਹਿ ਸੇਵਾ ਦਲ ਵੱਲੋਂ ਵਾਤਾਵਰਨ ਸ਼ੁੱਧਤਾ ਲਈ ਬੂਟੇ ਲਾਏ ਗਏ। ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਦੱਸਿਆ ਕਿ ਇਕ...
ਨਿੱਜੀ ਪੱਤਰ ਪ੍ਰੇਰਕ
ਖੰਨਾ, 14 ਮਈ
ਨੇੜਲੇ ਪਿੰਡ ਰਹੌਣ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਨਾਲ ਲੱਗਦੀ ਸੜਕ ’ਤੇ ਹਰ ਮੈਦਾਨ ਫਤਹਿ ਸੇਵਾ ਦਲ ਵੱਲੋਂ ਵਾਤਾਵਰਨ ਸ਼ੁੱਧਤਾ ਲਈ ਬੂਟੇ ਲਾਏ ਗਏ। ਸੰਸਥਾ ਦੇ ਪ੍ਰਧਾਨ ਕਸ਼ਮੀਰ ਸਿੰਘ ਖਾਲਸਾ ਨੇ ਦੱਸਿਆ ਕਿ ਇਕ ਸ਼ਰਾਰਤੀ ਅਨਸਰ ਨੇ ਕਰੀਬ 10 ਫੁੱਟ ਉੱਚੇ ਲੱਗੇ 25-30 ਬੂਟੇ ਵੱਢ ਦਿੱਤੇ ਸਨ ਜਿਸ ਤੇ ਸੰਸਥਾ ਉਸ ਵਿਅਕਤੀ ਤੋਂ ਹੀ ਬੂਟੇ ਮੰਗਵਾ ਕੇ ਮੁੜ ਲਗਵਾਏ। ਇਸ ਮੌਕੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸ਼ਹਿਰ ਵਾਸੀਆਂ ਨੇ ਮਿਲ ਕੇ ਬੂਟੇ ਲਾਉਂਦਿਆਂ ਇਨ੍ਹਾਂ ਦੀ ਸੇਵਾ ਸੰਭਾਲ ਕਰਨ ਦਾ ਪ੍ਰਣ ਕੀਤਾ।
ਉਨ੍ਹਾਂ ਕਿਹਾ ਕਿ ਦਿਨੋਂ ਦਿਨ ਗੰਧਲੇ ਹੋ ਰਹੇ ਵਾਤਾਵਰਣ ਨੂੰ ਧਿਆਨ ਵਿਚ ਰੱਖਦਿਆਂ ਹਰ ਵਿਅਕਤੀ ਨੂੰ ਇਕ ਬੂਟਾ ਲਾ ਕੇ ਉਸਦੀ ਸੰਭਾਲ ਕਰਨੀ ਚਾਹੀਦੀ ਹੈ ਤਾਂ ਜੋ ਆਉਣ ਵਾਲੇ ਸਮੇਂ ਵਿਚ ਗੰਭੀਰ ਬਿਮਾਰੀਆਂ ਤੋਂ ਛੁਟਕਾਰਾ ਪਾਇਆ ਜਾ ਸਕੇ। ਸ੍ਰੀ ਖਾਲਸਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਵਾਤਾਵਰਣ ਨੂੰ ਖਰਾਬ ਕਰਨ ਦੀ ਸ਼ਰਾਰਤ ਕਰਦਾ ਹੈ ਤਾਂ ਉਸ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਨਿਰਮਲ ਸਿੰਘ ਨਿੰਮਾ, ਜਤਿੰਦਰ ਸਿੰਘ ਮਹਿਮੀ, ਸਰਬਜੀਤ ਸਿੰਘ ਖਾਲਸਾ, ਜਵਿੰਦਰ ਸਿੰਘ ਜੱਗਾ, ਮਨਦੀਪ ਸਿੰਘ, ਦਵਿੰਦਰ ਸਿੰਘ, ਕੁਲਵੰਤ ਸਿੰਘ, ਜਸਵਿੰਦਰ ਸਿੰਘ, ਰਣਜੋਤ ਸਿੰਘ, ਮਹੇਸ਼ ਕੁਮਾਰ ਰਮੇਸ਼ ਕੁਮਾਰ, ਰਜਿੰਦਰ ਸਿੰਘ, ਗਗਨਦੀਪ ਸਿੰਘ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਸਨ।

