ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 10 ਮਈ
ਥਾਣਾ ਮਾਡਲ ਟਾਊਨ ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਆਪਣੀਆਂ ਦੋ ਬੇਟੀਆਂ ਨਾਲ ਜਬਰ-ਜਨਾਹ ਦੇ ਦੋਸ਼ ਤਹਿਤ ਗ੍ਰਿਫ਼ਤਾਰ ਕੀਤਾ ਹੈ। ਅਬਦੁੱਲਾਪੁਰ ਬਸਤੀ ਰਹਿੰਦੇ ਅਸ਼ੋਕ ਕੁਮਾਰ ਦੀ ਪਤਨੀ ਨੇ ਦੋਸ਼ ਲਾਇਆ ਹੈ ਕਿ ਉਸ ਦੇ ਪਤੀ ਨੇ ਕੁਝ ਸਮਾਂ ਪਹਿਲਾਂ ਆਪਣੀ 24 ਵਰ੍ਹਿਆਂ ਧੀ ਨਾਲ ਜਬਰ ਜਨਾਹ ਕੀਤਾ ਸੀ। ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਮੁਆਫੀ ਮੰਗ ਲਈ ਪਰ ਬਾਅਦ ਵਿੱਚ ਉਸ ਨੇ ਛੋਟੀ 18 ਸਾਲ ਦੀ ਲੜਕੀ ਨਾਲ ਵੀ ਜਬਰ ਜਨਾਹ ਕੀਤਾ। ਲੜਕੀ ਨੇ ਵਿਰੋਧ ਕੀਤਾ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਅਸ਼ੋਕ ਕੁਮਾਰ ਨੂੰ ਗ੍ਰਿਫ਼ਤਾਰ ਕਰਕੇ ਖ਼ਿਲਾਫ਼ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।