ਨਿੱਜੀ ਪੱਤਰ ਪ੍ਰੇਰਕ
ਰਾਏਕੋਟ, 23 ਜੁਲਾਈ
ਆਪਣੀ ਹੀ ਧੀ ਨਾਲ ਜਬਰ-ਜਨਾਹ ਦੇ ਮੁਲਜ਼ਮ ਨੂੰ ਥਾਣਾ ਸਦਰ ਰਾਏਕੋਟ ਦੀ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਮੁਖੀ ਇੰਸਪੈਕਟਰ ਜਸਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਮੁਲਜ਼ਮ ਦਾ ਸਰਕਾਰੀ ਹਸਪਤਾਲ ਰਾਏਕੋਟ ਤੋਂ ਮੁਆਇਨਾ ਕਰਵਾਇਆ ਗਿਆ ਤੇ ਉਸ ਦਾ ਡੀਐਨਏ ਟੈੱਸਟ ਕਰਾਉਣ ਲਈ ਨਮੂਨੇ ਵੀ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਜਗਰਾਉਂ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਦੋ ਹਫ਼ਤੇ ਜੁਡੀਸ਼ੀਅਲ ਰਿਮਾਂਡ ’ਤੇ ਭੇਜਿਆ ਗਿਆ ਹੈ। ਇੰਸਪੈਕਟਰ ਧਾਲੀਵਾਲ ਨੇ ਦੱਸਿਆ ਕਿ ਮਾਹਿਰ ਡਾਕਟਰ ਮੌਜੂਦ ਨਾ ਹੋਣ ਕਾਰਨ ਪੀੜਤ ਲੜਕੀ ਡਾਕਟਰੀ ਮੁਆਇਨਾ ਅੱਜ ਨਹੀਂ ਹੋ ਸਕਿਆ।