DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

fertilizer shortage: ਸਹਿਕਾਰੀ ਸਭਾ ਵਿੱਚ ਖਾਦ ਨਾ ਮਿਲਣ ਕਾਰਨ ਕਿਸਾਨ ਪ੍ਰੇਸ਼ਾਨ

ਕਿਸਾਨਾਂ ਨੇ ਸਹਿਕਾਰੀ ਸਭਾ ਦੇ ਬਾਹਰ ਰੋਸ ਪ੍ਰਗਟਾਇਅਾ

  • fb
  • twitter
  • whatsapp
  • whatsapp
featured-img featured-img
ਰੋਸ ਪ੍ਰਗਟ ਕਰਦੇ ਹੋਏ ਕਿਸਾਨ ਆਗੂ ਮਨਜੀਤ ਸਿੰਘ।
Advertisement

ਸਮਸ਼ਪੁਰ ਦੀ ਸਹਿਕਾਰੀ ਸਭਾ ਵਿੱਚ ਖਾਦ ਨਾ ਮਿਲਣ ਕਾਰਨ ਸਬੰਧਤ ਪਿੰਡਾਂ ਦੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਸਮੱਸਿਆ ਨੂੰ ਲੈ ਕੇ ਕਿਸਾਨ ਇਕੱਠੇ ਹੋਏ ਅਤੇ ਉਨ੍ਹਾਂ ਨੇ ਸਹਿਕਾਰੀ ਸਭਾ ਵਿੱਚ ਖਾਦ ਦੀ ਸਪਲਾਈ ਨਾ ਹੋਣ ’ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਕਿਸਾਨਾਂ ਨੂੰ ਖੇਤੀਬਾੜੀ ਲਈ ਲੋੜੀਂਦੀ ਖਾਦ ਸਮੇਂ ਸਿਰ ਨਹੀਂ ਮਿਲ ਰਹੀ, ਜਿਸ ਕਾਰਨ ਉਨ੍ਹਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਨੂੰ ਫ਼ਸਲਾਂ ਲਈ ਖਾਦ ਦੀ ਸਭ ਤੋਂ ਵੱਧ ਲੋੜ ਹੁੰਦੀ ਹੈ, ਉਸ ਸਮੇਂ ਖਾਦ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਉਨ੍ਹਾਂ ਅਨੁਸਾਰ ਕਈ ਕਿਸਾਨਾਂ ਨੂੰ ਦੁਬਾਰਾ ਬਿਜਾਈ ਕਰਨ ਅਤੇ ਖੇਤਾਂ ਵਿੱਚ ਮੁੜ ਰੌਣੀਆਂ ਕਰਨ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਸਰਕਾਰ ਅਤੇ ਵਿਭਾਗ ਦੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਇਸ ਮਾਮਲੇ ਦੀ ਜਾਂਚ ਕਰਵਾਈ ਜਾਵੇ ਅਤੇ ਕਿਸਾਨਾਂ ਨੂੰ ਤੁਰੰਤ ਖਾਦ ਮੁਹੱਈਆ ਕਰਵਾਈ ਜਾਵੇ। ਇਸ ਸਬੰਧੀ ਅਸਿਸਟੈਂਟ ਰਜਿਸਟਰਾਰ ਕੋਆਪਰੇਟਿਵ ਸੁਸਾਇਟੀ ਸਮਰਾਲਾ ਜੀਵਨਜੋਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਡੀ ਏ ਪੀ ਖਾਦ ਦੀ ਕਿੱਲਤ ਨੂੰ ਲੈ ਕੇ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ ਦਰਮਿਆਨ ਸਬੰਧਤ ਅਧਿਕਾਰੀ ਨੇ ਭਰੋਸਾ ਦਿੱਤਾ ਹੈ ਕਿ ਕਿਸਾਨਾਂ ਨੂੰ ਖਾਦ ਦੀ ਘਾਟ ਕਾਰਨ ਬਿਜਾਈ ਵਿੱਚ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀ ਏ ਪੀ ਖਾਦ ਦੀ ਸਪਲਾਈ ਪ੍ਰਭਾਵਿਤ ਹੋਣ ਦਾ ਮੁੱਖ ਕਾਰਨ ਕੌਮਾਂਤਰੀ ਪੱਧਰ ’ਤੇ ਪੈਦਾ ਹੋਏ ਹਾਲਾਤ ਹਨ, ਕਿਉਂਕਿ ਖਾਦ ਦੀ ਵੱਡੀ ਮਾਤਰਾ ਦਰਾਮਦ ਰਾਹੀਂ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਸਹਿਕਾਰੀ ਸਭਾਵਾਂ ਦੀ ਸਮੱਸਿਆ ਆਈ ਸੀ, ਉਨ੍ਹਾਂ ਵਿੱਚ ਦਖ਼ਲ ਦੇ ਕੇ ਸਪਲਾਈ ਕਰਵਾਈ ਗਈ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖਾਦ ਦੀ ਕਿੱਲਤ ਨੂੰ ਲੈ ਕੇ ਘਬਰਾਉਣ ਨਾ, ਕਿਉਂਕਿ ਜਿੱਥੇ ਵੀ ਡੀ ਏ ਪੀ ਦੀ ਘਾਟ ਸਾਹਮਣੇ ਆਵੇਗੀ, ਉੱਥੇ ਨਿੱਜੀ ਤੌਰ ’ਤੇ ਦਖ਼ਲ ਦੇ ਕੇ ਸਮੱਸਿਆ ਦਾ ਹੱਲ ਕਰਵਾਇਆ ਜਾਵੇਗਾ।

Advertisement
Advertisement
×