ਲੁਧਿਆਣਾ (ਨਿੱਜੀ ਪੱਤਰ ਪ੍ਰੇਰਕ): ਥਾਣਾ ਡਾਬਾ ਦੀ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਇੱਕ ਪਰਿਵਾਰ ਦੀਆਂ ਇਤਰਾਜ਼ਯੋਗ ਤਸਵੀਰਾਂ ਅਪਲੋਡ ਕਰਨ ਦੇ ਦੋਸ਼ ਤਹਿਤ ਕੇਸ ਦਰਜ ਕੀਤਾ ਹੈ। ਇੰਸਪੈਕਟਰ ਦਵਿੰਦਰ ਸ਼ਰਮਾ ਨੇ ਦੱਸਿਆ ਕਿ ਨਾਰੰਗ ਸਿੰਘ ਨੇ ਪੁਲੀਸ ਨੂੰ ਸ਼ਿਕਾਇਤ ਕੀਤੀ ਹੈ ਕਿ ਉਸਦੀ ਲੜਕੀ ਕਿਰਨਪ੍ਰੀਤ ਕੌਰ, ਨੂੰਹ ਪਰਵਿੰਦਰ ਕੌਰ ਅਤੇ ਉਸ ਦੀਆਂ ਕੁੱਝ ਗ਼ਲਤ ਤਸਵੀਰਾਂ ਇੰਟਰਨੈੱਟ, ਫੇਸਬੁੱਕ ਤੇ ਇੰਸਟਾਗ੍ਰਾਮ ’ਤੇ ਅਪਲੋਡ ਕੀਤੀਆਂ ਗਈਆਂ ਹਨ। ਉਸ ਦੇ ਲੜਕੇ ਗੁਰਵਿੰਦਰ ਸਿੰਘ ਦੀ ਜਾਅਲੀ ਆਈਡੀ ਤਿਆਰ ਕਰ ਕੇ ਉਸ ਉੱਪਰ ਵੀ ਗ਼ਲਤ ਸ਼ਬਦਾਵਲੀ ਲੋਡ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਜਾਂਚ ਉਪਰੰਤ ਗੁਰਜਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕਰ ਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ ਹੈ।