ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 4 ਅਪਰੈਲ
ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਵੱਲੋਂ ਇਕ ਨੌਜਵਾਨ ਖ਼ਿਲਾਫ਼ ਆਪਣੀ ਵੱਡੀ ਭਰਜਾਈ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਬਾਵਾ ਕਲੋਨੀ ਕਾਕੋਵਾਲ ਵਿੱਚ ਰਹਿੰਦੀ ਇਕ ਔਰਤ ਨੇ ਪੁਲੀਸ ਨੂੰ ਦੱਸਿਆ ਕਿ ਪਿਛਲੇ ਦਿਨੀਂ ਉਸ ਦਾ ਕਿਸੇ ਗੱਲੋਂ ਦਿਓਰ ਨਾਲ ਝਗੜਾ ਹੋ ਗਿਆ, ਜਿਸ ਮਗਰੋਂ ਮੁਲਜ਼ਮ ਨੇ ਉਸ ਨਾਲ ਸਰੀਰਕ ਛੇੜਛਾੜ ਤੇ ਅਸ਼ਲੀਲ ਹਰਕਤਾਂ ਕੀਤੀਆਂ। ਵਿਰੋਧ ਕਰਨ ’ਤੇ ਉਹ ਧਮਕੀਆਂ ਦਿੰਦੇ ਹੋਏ ਗਾਲ੍ਹਾਂ ਕੱਢਣ ਲੱਗ ਪਿਆ।
ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕੇਸ ਦਰਜ ਕਰ ਕੇ ਮੁਲਜ਼ਮ ਦੀ ਭਾਲ ਆਰੰਭ ਦਿੱਤੀ ਹੈ।