ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜੂਨ
ਥਾਣਾ ਬਸਤੀ ਜੋਧੇਵਾਲ ਦੀ ਪੁਲੀਸ ਨੇ ਪਹਿਲੀ ਪਤਨੀ ਨੂੰ ਤਲਾਕ ਦਿੱਤੇ ਬਿਨਾਂ ਦੂਜਾ ਵਿਆਹ ਕਰਵਾਉਣ ਦੇ ਦੋਸ਼ ਹੇਠ ਵਿਅਕਤੀ ਸਣੇ ਤਿੰਨ ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਅਮਨਦੀਪ ਚੌਹਾਨ ਨਾਲ 6 ਦਸੰਬਰ 2019 ਨੂੰ ਹੋਇਆ ਸੀ। ਇਸ ਦੌਰਾਨ ਉਸ ਦੇ ਪਤੀ ਨੇ ਉਸ ਕੋਲੋਂ ਬਿਨਾਂ ਤਲਾਕ ਲਏ ਦੂਜਾ ਵਿਆਹ ਕਰਵਾ ਲਿਆ। ਪੁਲੀਸ ਵੱਲੋਂ ਮੁਲਜ਼ਮ ਅਮਨਦੀਪ ਚੌਹਾਨ, ਉਸ ਦੇ ਪਿਤਾ ਲਛਮਣ ਦਾਸ ਤੇ ਮਾਤਾ ਹਰਬੰਸ ਕੌਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।