ਸੰਤ ਜਸਵੰਤ ਸਿੰਘ ਨਾਨਕਸਰ ਨੂੰ ਅੰਤਿਮ ਵਿਦਾਇਗੀ

ਸੰਤ ਜਸਵੰਤ ਸਿੰਘ ਨਾਨਕਸਰ ਨੂੰ ਅੰਤਿਮ ਵਿਦਾਇਗੀ

ਸੰਤ ਜਸਵੰਤ ਸਿੰਘ ਨਾਨਕਸਰ ਨੂੰ ਸ਼ਰਧਾਂਜਲੀ ਦਿੰਦੀਆਂ ਹੋਈਆਂ ਸ਼ਖਸੀਅਤਾਂ।-ਫੋਟੋ: ਇੰਦਰਜੀਤ ਵਰਮਾ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 22 ਨਵੰਬਰ

ਸਿੱਖ ਪ੍ਰਚਾਰਕ ਅਤੇ ਗੁਰਦੁਆਰਾ ਨਾਨਕਸਰ ਸਮਰਾਲਾ ਚੌਕ ਦੇ ਮੁੱਖ ਸੇਵਾਦਾਰ ਸੰਤ ਜਸਵੰਤ ਸਿੰਘ ਨੂੰ ਅੱਜ ਵੱਡੀ ਗਿਣਤੀ ਸੰਗਤਾਂ ਨੇ ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਅੰਤਿਮ ਵਿਦਾਇਗੀ ਦਿੱਤੀ।

ਸਿੰਘ ਸਾਹਿਬਾਨ, ਸੰਤਾਂ ਮਹਾਪੁਰਸ਼ਾਂ, ਪੰਥਕ ਸਖਸ਼ੀਅਤਾਂ ਸਮੇਤ ਵੱਖ ਵੱਖ ਵਰਗਾਂ ਦੇ ਪ੍ਰਤੀਨਿਧਾਂ ਦੀ ਹਾਜ਼ਰੀ ਵਿੱਚ ਬਾਬਾ ਜਸਵੰਤ ਸਿੰਘ ਦੇ ਭਰਾ ਅਮਰਜੀਤ ਸਿੰਘ ਅਤੇ ਭਤੀਜੇ ਡਾ. ਅਮਨਪ੍ਰੀਤ ਸਿੰਘ ਨੇ ਸਸਕਾਰ ਦੀਆਂ ਰਸਮਾਂ ਨਿਭਾਈਆਂ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਇਸ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ਼ਰਧਾਂਜਲੀ ਭੇਟ ਕੀਤੀ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਫੁੱਲ ਮਾਲਾਵਾਂ ਅਰਪਿਤ ਕੀਤੀਆਂ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All