ਪੰਚਾਇਤ ਮੈਂਬਰ ਵੱਲੋਂ ਖੇਡ ਮੈਦਾਨ ਲਈ ਵਿੱਤੀ ਮਦਦ
ਪਿੰਡ ਈਸੜੂ ਵਿੱਚ ਪੰਚਾਇਤੀ ਚੋਣਾਂ ਦੌਰਾਨ ਖਿਡਾਰੀਆਂ ਨਾਲ ਕੀਤੇ ਵਾਅਦੇ ਅਨੁਸਾਰ ਪੰਚਾਇਤ ਮੈਂਬਰ ਰਣਜੀਤ ਕੌਰ ਨੇ ਵਾਲੀਬਾਲ ਖੇਡ ਮੈਦਾਨ ਲਈ 21 ਹਜ਼ਾਰ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ।...
Advertisement
ਪਿੰਡ ਈਸੜੂ ਵਿੱਚ ਪੰਚਾਇਤੀ ਚੋਣਾਂ ਦੌਰਾਨ ਖਿਡਾਰੀਆਂ ਨਾਲ ਕੀਤੇ ਵਾਅਦੇ ਅਨੁਸਾਰ ਪੰਚਾਇਤ ਮੈਂਬਰ ਰਣਜੀਤ ਕੌਰ ਨੇ ਵਾਲੀਬਾਲ ਖੇਡ ਮੈਦਾਨ ਲਈ 21 ਹਜ਼ਾਰ ਰੁਪਏ ਦਾ ਚੈੱਕ ਦਿੱਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਪੰਚ ਰਣਜੀਤ ਕੌਰ ਨੇ ਕਿਹਾ ਕਿ ਨਸ਼ਿਆਂ ਦੇ ਰੁਝਾਨ ਨੂੰ ਰੋਕਣ ਲਈ ਅਤੇ ਖੇਡ ਮੈਦਾਨਾਂ ਵਿੱਚ ਖਿਡਾਰੀਆਂ ਨੂੰ ਲੋੜੀਦੀਆਂ ਸਹੂਲਤਾਂ ਦੇਣ ਲਈ ਅੱਗਿਓ ਵੀ ਉਹ ਵਚਨਬੱਧ ਹੋਣਗੇ। ਇਸ ਮੌਕੇ ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਜਥੇਦਾਰ ਅਮਰੀਕ ਸਿੰਘ ਈਸੜੂ, ਗੁਰਮੁੱਖ ਸਿੰਘ, ਪ੍ਰਧਾਨ ਹਰਵਿੰਦਰ ਸਿੰਘ ਵਿਵੇਕੀ, ਸੁਖਰਾਜਵੀਰ ਸਿੰਘ, ਬਿਕਰਮਜੀਤ ਸਿੰਘ, ਗੁਰਜੀਤ ਸਿੰਘ, ਮਾਸਟਰ ਬਲਜੀਤ ਸਿੰਘ, ਨਵਦੀਪ ਸਿੰਘ ਨੋਨੀ, ਵਰਖਾ ਸਿੰਘ ਹਾਜ਼ਰ ਸਨ।
Advertisement
Advertisement
Advertisement
×