ਪੱਤਰ ਪ੍ਰੇਰਕ
ਗੁਰੂਸਰ ਸੁਧਾਰ, 30 ਦਸੰਬਰ
ਕਰੀਬ ਤਿੰਨ ਮਹੀਨੇ ਤੋਂ ਚੌਕੀਮਾਨ ਟੌਲ ਪਲਾਜ਼ਾ ’ਤੇ ਕਿਸਾਨੀ ਸੰਘਰਸ਼ ਮਘਾ ਕੇ ਬੈਠੇ ਕਿਸਾਨ ਆਗੂਆਂ ਵੱਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ ਇਕੱਤਰ ਕੀਤੀ ਸਹਾਇਤਾ ਰਾਸ਼ੀ ਅੱਜ ਪਿੰਡ ਜਾਂਗਪੁਰ ਦੇ ਸ਼ਹੀਦ ਕਿਸਾਨ ਹਰਮਿੰਦਰ ਸਿੰਘ ਦੇ ਪਰਿਵਾਰ ਨੂੰ ਸੌਂਪੀ ਗਈ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨੀ ਘੋਲ ਵਿਚ ਸ਼ਹਾਦਤਾਂ ਦੇਣ ਵਾਲੇ ਯੋਧਿਆਂ ਦੀਆਂ ਕੁਰਬਾਨੀਆਂ ਅਜਾਈਂ ਨਹੀਂ ਜਾਣਗੀਆਂ। ਉਕਤ ਆਗੂਆਂ ਨੇ ਸ਼ਹੀਦ ਦੇ ਪਰਿਵਾਰ ਨੂੰ ਭਵਿੱਖ ਵਿੱਚ ਵੀ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੂੰ ਮੰਗਾਂ ਮੰਨਣ ਦੀ ਅਪੀਲ ਕੀਤੀ। ਜਾਂਗਪੁਰ ਪਿੰਡ ਦੇ ਸਰਪੰਚ ਅਮਰਜੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਆਗੂ ਤੇਜਿੰਦਰ ਸਿੰਘ ਚੀਮਾ ਨੇ ਪੰਜਾਬ ਸਰਕਾਰ ਤੋਂ ਸ਼ਹੀਦ ਦੇ ਪਰਿਵਾਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ, ਸਰਕਾਰੀ ਨੌਕਰੀ ਤੇ ਕਰਜ਼ਾ ਮੁਆਫ਼ੀ ਦੀ ਅਪੀਲ ਵੀ ਕੀਤੀ।