ਮੱਤੇਵਾੜਾ ਦੇ ਗੁਰਦੁਆਰੇ ’ਚ ਅੱਗ ਲੱਗੀ

ਮੱਤੇਵਾੜਾ ਦੇ ਗੁਰਦੁਆਰੇ ’ਚ ਅੱਗ ਲੱਗੀ

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 11 ਜੁਲਾਈ

ਹਲਕਾ ਸਾਹਨੇਵਾਲ ਅਧੀਨ ਪੈਂਦੇ ਪਿੰਡ ਮੱਤੇਵਾੜਾ ਵਿੱਚ ਅੱਜ ਬਾਅਦ ਦੁਪਹਿਰ ਗੁਰਦੁਆਰੇ ਵਿਚ ਸ਼ਾਰਟ ਸ਼ਰਕਟ ਨਾਲ ਅੱਗ ਲੱਗ ਗਈ, ਜਿਸ ਕਾਰਨ ਗੁਰੂ ਘਰ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਅਤੇ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਗਈਆਂ। ਪਿੰਡ ਮੱਤੇਵਾੜਾ ਦੇ ਨਿਵਾਸੀ ਸਨੀ ਕੁਮਾਰ ਨੇ ਪੁਲੀਸ ਕੋਲ ਬਿਆਨ ਦਰਜ ਕਰਵਾਏ ਕਿ ਉਸ ਦਾ ਘਰ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਬਿਲਕੁਲ ਨਾਲ ਹੈ ਅਤੇ ਕਰੀਬ 12 ਵਜੇ ਔਰਤ ਬਖ਼ਸ਼ੀਸ ਕੌਰ ਨੇ ਰੌਲਾ ਪਾ ਦਿੱਤਾ ਕਿ ਗੁਰੂ ਘਰ ਦੇ ਰੌਸ਼ਨਦਾਨ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਇਸ ਦੌਰਾਨ ਪਿੰਡ ਵਾਸੀ ਇਕੱਠੇ ਹੋ ਗਏ ਤੇ ਜਾਲੀ ਵਾਲੇ ਦਰਵਾਜ਼ੇ ਨੂੰ ਤੋੜ ਕੇ ਅੰਦਰ ਦਾਖਲ ਹੋ ਗੲੇ। ਸਾਹਮਣੇ ਪਾਲਕੀ ’ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਬਿਲਕੁਲ ਠੀਕ ਸਨ ਜਦਕਿ ਕਮਰੇ ਦੇ ਕੋਨੇ ’ਚ ਬਣਾਏ ਸੱਚਖੰਡ ’ਚ ਅੱਗ ਕਾਰਨ ਸ਼ੀਸ਼ੇ ਟੁੱਟ ਰਹੇ ਸਨ। ਸੰਗਤ ਵੱਲੋਂ ਅੱਗ ਉਪਰ ਕਾਬੂ ਪਾਇਆ ਗਿਆ। ਸੱਚਖੰਡ ’ਚ ਬਿਸਤਰ ’ਤੇ ਬਿਰਾਜਮਾਨ ਗੁਰੂ ਗ੍ਰੰਥ ਸਾਹਿਬ ਦਾ ਸਵਰੂਪ ਅਤੇ ਕੁੱਝ ਗੁਰਬਾਣੀ ਦੀਆਂ ਪੋਥੀਆਂ ਅਗਨ ਭੇਟ ਹੋ ਚੁੱਕੀਆਂ ਸਨ। ਸ਼੍ਰੋਮਣੀ ਕਮੇਟੀ ਮੈਂਬਰ ਜੱਥੇਦਾਰ ਰਣਜੀਤ ਸਿੰਘ ਮੰਗਲੀ ਅਤੇ ਗੁਰਦੁਆਰਾ ਕਟਾਣਾ ਸਾਹਿਬ ਤੋਂ ਪੰਜ ਸਿੰਘ ਮੌਕੇ ’ਤੇ ਪੁੱਜੇ ਜਿਨ੍ਹਾਂ ਪੂਰਨ ਮਰਿਯਾਦਾ ਨਾਲ ਅਗਨ ਭੇਟ ਹੋਇਆ ਸਵਰੂਪ ਤੇ ਪੋਥੀਆਂ ਦੀ ਸੰਭਾਲ ਕੀਤੀ। ਥਾਣਾ ਮੁਖੀ ਕੁਲਵੰਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਇਆ ਕਿ ਘਟਨਾ ਸ਼ਾਰਟ ਸ਼ਰਕਟ ਕਾਰਨ ਵਾਪਰੀ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਟੈਕਸ ਅਦਾਇਗੀ ਚਾਰਟਰ ਦੇਸ਼ ਭਰ ’ਚ ਲਾਗੂ

ਪ੍ਰਧਾਨ ਮੰਤਰੀ ਵੱਲੋਂ ‘ਪਾਰਦਰਸ਼ੀ ਟੈਕਸ ਪ੍ਰਬੰਧ ਮੰਚ’ ਦੀ ਸ਼ੁਰੂਆਤ, ਫੇਸਲ...

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਪਾਇਲਟ ਨਾਲ ਮਿਲ ਕੇ ਗਹਿਲੋਤ ਅੱਜ ਹਾਸਲ ਕਰਨਗੇ ਭਰੋਸੇ ਦਾ ਵੋਟ

ਭਾਜਪਾ ਨੇ ਬੇਭਰੋਸਗੀ ਮਤਾ ਲਿਆਉਣ ਦਾ ਕੀਤਾ ਐਲਾਨ; ਗਹਿਲੋਤ ਅਤੇ ਪਾਇਲਟ ਨ...

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

ਕਰੋਨਾ ਮਹਾਮਾਰੀ: ਰਾਹੁਲ ਦਾ ਮੋਦੀ ’ਤੇ ਤਨਜ਼

‘ਜੇ ਹੁਣ ਹਾਲਾਤ ਕਾਬੂ ਹੇਠ ਤਾਂ ਖਰਾਬ ਕਿਸ ਨੂੰ ਆਖਾਂਗੇ’

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਐੱਮਆਈ ਇੰਡੀਆ ਵਲੋਂ 2,500 ਸਮਾਰਟਫੋਨ ਦਾਨ ਦੇਣ ਦਾ ਐਲਾਨ

ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਲਈ ਊਪਰਾਲਾ

ਸ਼ਹਿਰ

View All