ਫ਼ਿਰੋਜ਼ ਗਾਂਧੀ ਮਾਰਕੀਟ ’ਚ ਆਰ ਐੱਸ ਟਾਵਰ ਨੂੰ ਅੱਗ
ਸਨਅਤੀ ਸ਼ਹਿਰ ਦੇ ਵਪਾਰਕ ਕੇਂਦਰ ਵਜੋਂ ਜਾਣੀ ਜਾਂਦੀ ਫਿਰੋਜ਼ ਗਾਂਧੀ ਮਾਰਕੀਟ ’ਚ ਮੰਗਲਵਾਰ ਸਵੇਰੇ ਆਰ ਐੱਸ ਟਾਵਰ ਵਿੱਚ ਅਚਾਨਕ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਵਧ ਗਈ ਤੇ ਪਹਿਲੀ ਮੰਜ਼ਿਲ ਤੋਂ ਸ਼ੁਰੂ ਹੋ ਕੇ ਤੀਜੀ ਮੰਜ਼ਿਲ ਤੱਕ ਫੈਲ ਗਈ। ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਅਸਫ਼ਲ ਰਹੇ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਤੇ ਲਗਭਗ ਡੇਢ ਘੰਟੇ ਦੀ ਸਖ਼ਤ ਮਿਹਨਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ। ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਸੀ ਅਤੇ ਟਾਵਰ (ਬਿਲਡਿੰਗ) ਦਾ ਪੂਰਾ ਅਗਲਾ ਹਿੱਸਾ ਪੂਰੀ ਤਰ੍ਹਾਂ ਸੜ ਗਿਆ, ਜਿਸ ਨਾਲ ਕਾਫ਼ੀ ਨੁਕਸਾਨ ਹੋਇਆ। ਜਾਣਕਾਰੀ ਮੁਤਾਬਕ ਫਿਰੋਜ਼ ਗਾਂਧੀ ਮਾਰਕੀਟ ਵਿੱਚ ਸਥਿਤ ਆਰ ਐੱਸ ਟਾਵਰ ਵਿੱਚ ਹੇਠਾਂ ਸ਼ੋਅਰੂਮ ਅਤੇ ਉੱਪਰ ਕਈ ਬੈਂਕ ਹਨ। ਮੰਗਲਵਾਰ ਸਵੇਰੇ ਪਹਿਲੀ ਮੰਜ਼ਿਲ ’ਤੇ ਅੱਗ ਦੀਆਂ ਲਪਟਾਂ ਵੇਖੀਆਂ ਗਈਆਂ, ਪਰ ਕਿਸੇ ਦਾ ਧਿਆਨ ਨਹੀਂ ਗਿਆ ਅਤੇ ਅੱਗ ਹੌਲੀ-ਹੌਲੀ ਵਧਦੀ ਗਈ। ਇਸ ਦੌਰਾਨ ਲੋਕਾਂ ਨੇ ਰੌਲਾ ਪਾਇਆ ਤੇ ਕਿਸੇ ਵੀ ਨੁਕਸਾਨ ਨੂੰ ਰੋਕਣ ਲਈ ਹੇਠਾਂ ਤੋਂ ਵਾਹਨਾਂ ਨੂੰ ਹਟਾ ਦਿੱਤਾ ਗਿਆ। ਉੱਪਰਲੀਆਂ ਮੰਜ਼ਿਲਾਂ ’ਤੇ ਬੈਂਕ ਮੁਲਾਜ਼ਮਾਂ ਨੂੰ ਬਾਹਰ ਕੱਢ ਲਿਆ ਗਿਆ। ਅੱਗ ਨੇ ਬਿਲਡਿੰਗ ਦੇ ਅਗਲੇ ਹਿੱਸੇ ਨੂੰ ਪੂਰੀ ਤਰ੍ਹਾਂ ਨੁਕਸਾਨ ਪਹੁੰਚਾਇਆ। ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਅਸਫਲ ਰਹੇ। ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਲਗਭਗ ਡੇਢ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ।
ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾਇਆ: ਐੱਸਆਈ
Advertisementਸਬ-ਇੰਸਪੈਕਟਰ ਲਖਵਿੰਦਰ ਨੇ ਦੱਸਿਆ ਕਿ ਅੱਗ ਦੀ ਸੂਚਨਾ ਮਿਲਦੇ ਹੀ ਪੁਲੀਸ ਟੀਮਾਂ ਵੀ ਮੌਕੇ ’ਤੇ ਪਹੁੰਚੀਆਂ। ਲੋਕਾਂ ਦੀ ਮਦਦ ਨਾਲ ਬਿਲਡਿੰਗ ਦੇ ਹੇਠਾਂ ਖੜ੍ਹੇ ਕੁਝ ਵਾਹਨਾਂ ਨੂੰ ਹਟਾ ਦਿੱਤਾ ਗਿਆ। ਨੇੜਲੀਆਂ ਇਮਾਰਤਾਂ ਦੇ ਮਾਲਕਾਂ ਨੂੰ ਵੀ ਸੁਚੇਤ ਕੀਤਾ ਗਿਆ। ਅੱਗ ਪਹਿਲੀ ਮੰਜ਼ਿਲ ਤੋਂ ਤੀਜੀ ਮੰਜ਼ਿਲ ਤੱਕ ਫੈਲ ਗਈ। ਫਾਇਰ ਬ੍ਰਿਗੇਡ ਨੇ ਸਮੇਂ ਸਿਰ ਅੱਗ ’ਤੇ ਕਾਬੂ ਪਾ ਲਿਆ, ਜਿਸ ਨਾਲ ਵੱਡਾ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।