DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਦਿੱਲੀ ਰੋਡ ਸਥਿਤ ਕੱਪੜਾ ਫੈਕਟਰੀ ਵਿੱਚ ਅੱਗ ਲੱਗੀ

ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਨੇ ਤਿੰਨ ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ਬੁਝਾਈ

  • fb
  • twitter
  • whatsapp
  • whatsapp
featured-img featured-img
ਅੱਗ ਬੁਝਾਉਣ ਮਗਰੋਂ ਖੜ੍ਹੇ ਅਮਲੇ ਦੇ ਮੁਲਾਜ਼ਮ। -ਫੋਟੋ: ਧੀਮਾਨ
Advertisement

ਸਨਅਤੀ ਸ਼ਹਿਰ ਦੇ ਦਿੱਲੀ ਰੋਡ ਸਥਿਤ ਗੇਟਸਨ ਇੰਟਰਨੈਸ਼ਨਲ ਕੱਪੜਾ ਫੈਕਟਰੀ ਵਿੱਚ ਮੰਗਲਵਾਰ ਨੂੰ ਭਿਆਨਕ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਵਿਕਰਾਲ ਰੂਪ ਧਾਰਨ ਕਰ ਲਿਆ ਅਤੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਮਾਂ ਰਹਿੰਦੇ ਸਾਰੇ ਮੁਲਾਜ਼ਮਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ, ਜਿਸ ਕਾਰਨ ਵੱਡਾ ਹਾਦਸਾ ਟਲ ਗਿਆ। ਸੂਚਨਾ ਮਿਲਦੇ ਹੀ ਅੱਗ ਬੁਝਾਊ ਅਮਲੇ ਦੀਆਂ ਸੱਤ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।

ਅੱਗ ਬੁਝਾਉਣ ਲਈ ਕਰੀਬ ਦੋ ਤੋਂ ਤਿੰਨ ਘੰਟੇ ਦਾ ਸਮਾਂ ਲੱਗਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ, ਫਿਲਹਾਲ ਵਿਭਾਗ ਦੀਆਂ ਟੀਮਾਂ ਜਾਂਚ ਵਿੱਚ ਜੁਟੀਆਂ ਹੋਈਆਂ ਹਨ। ਫੈਕਟਰੀ ਮਾਲਕ ਵਿਕਾਸ ਨੇ ਦੱਸਿਆ ਕਿ ਫੈਕਟਰੀ ਦੇ ਬਾਹਰ ਲੱਗੇ ਟਰਾਂਸਫਾਰਮਰ ਵਿੱਚ ਜ਼ੋਰਦਾਰ ਧਮਾਕਾ ਹੋਇਆ, ਜਿਸ ਤੋਂ ਤੁਰੰਤ ਬਾਅਦ ਅੰਦਰ ਸ਼ਾਰਟ ਸਰਕਟ ਹੋ ਗਿਆ। ਸ਼ਾਰਟ ਸਰਕਟ ਕਾਰਨ ਨਿਕਲੀਆਂ ਚੰਗਿਆੜੀਆਂ ਨੇ ਉੱਥੇ ਰੱਖੇ ਕੱਪੜਿਆਂ ਦੇ ਰੋਲ ਅਤੇ ਗੱਤੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਦੇਖਦੇ ਹੀ ਦੇਖਦੇ ਅੱਗ ਮਸ਼ੀਨਾਂ ਤੱਕ ਫੈਲ ਗਈ। ਫਾਇਰ ਬ੍ਰਿਗੇਡ ਅਧਿਕਾਰੀ ਆਤਿਸ਼ ਰਾਏ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਵਿਭਾਗ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਸਨ। ਕਰੀਬ ਡੇਢ ਘੰਟੇ ਦੀ ਕੜੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਗਿਆ ਹੈ। ਫੈਕਟਰੀ ਦੇ ਅੰਦਰ ਕੱਪੜਿਆਂ ਦਾ ਭਾਰੀ ਸਟਾਕ ਮੌਜੂਦ ਸੀ, ਇਸ ਕਾਰਨ ਇਲਾਕੇ ਵਿੱਚ ਧੂੰਏਂ ਦਾ ਗੁਬਾਰ ਕਾਫ਼ੀ ਜ਼ਿਆਦਾ ਫੈਲ ਗਿਆ, ਜਿਸ ਨਾਲ ਰਾਹਤ ਕਾਰਜਾਂ ਵਿੱਚ ਥੋੜ੍ਹੀ ਰੁਕਾਵਟ ਜ਼ਰੂਰ ਆਈ। ਪੁਲੀਸ ਫੋਰਸ ਵੀ ਮੌਕੇ ’ਤੇ ਤਾਇਨਾਤ ਰਹੀ। ਮੁੱਢਲੀ ਜਾਂਚ ਵਿੱਚ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਹੀ ਮੰਨਿਆ ਜਾ ਰਿਹਾ ਹੈ, ਹਾਲਾਂਕਿ ਨੁਕਸਾਨ ਦਾ ਸਹੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ।

Advertisement

Advertisement
Advertisement
×