ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕਾਰੋਬਾਰੀ ਦੇ ਘਰ ’ਚ ਅੱਗ ਲੱਗੀ

ਹੈਬੋਵਾਲ ਦੇ ਚੂਹੜਪੁਰ ਰੋਡ ’ਤੇ ਤਰਸੇਮ ਕਲੋਨੀ ਵਿੱਚ ਪੇਂਟ ਕਾਰੋਬਾਰੀ ਦੇ ਘਰ ਵਿੱਚ ਦੇਰ ਰਾਤ ਅੱਗ ਲੱਗ ਗਈ। ਅੱਗ ਕਾਰਨ ਘਰ ਵਿੱਚ ਸਾਰਾ ਸਾਮਾਨ ਸੜ ਗਿਆ। ਅੱਗ ਲੱਗਣ ਸਮੇਂ ਕਾਰੋਬਾਰੀ ਜੁਗਲ ਕਿਸ਼ੋਰ ਗੋਇਲ ਦੀ ਮਾਂ ਘਰ ਵਿੱਚ ਇਕੱਲੀ ਸੀ। ਉਸ...
ਅੱਗ ਲੱਗਣ ਕਾਰਨ ਘਰ ਦੀ ਨੁਕਸਾਨੀ ਇਮਾਰਤ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਹੈਬੋਵਾਲ ਦੇ ਚੂਹੜਪੁਰ ਰੋਡ ’ਤੇ ਤਰਸੇਮ ਕਲੋਨੀ ਵਿੱਚ ਪੇਂਟ ਕਾਰੋਬਾਰੀ ਦੇ ਘਰ ਵਿੱਚ ਦੇਰ ਰਾਤ ਅੱਗ ਲੱਗ ਗਈ। ਅੱਗ ਕਾਰਨ ਘਰ ਵਿੱਚ ਸਾਰਾ ਸਾਮਾਨ ਸੜ ਗਿਆ। ਅੱਗ ਲੱਗਣ ਸਮੇਂ ਕਾਰੋਬਾਰੀ ਜੁਗਲ ਕਿਸ਼ੋਰ ਗੋਇਲ ਦੀ ਮਾਂ ਘਰ ਵਿੱਚ ਇਕੱਲੀ ਸੀ। ਉਸ ਨੇ ਘਰ ਤੋਂ ਬਾਹਰ ਆ ਕੇ ਆਪਣੀ ਜਾਨ ਬਚਾਈ। ਆਸ-ਪਾਸ ਦੇ ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਸਫਲ ਨਹੀਂ ਹੋ ਸਕੇ। ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਇਸ ਬਾਰੇ ਸੂਚਿਤ ਕੀਤਾ। ਕੁਝ ਸਮੇਂ ਬਾਅਦ ਫਾਇਰ ਬ੍ਰਿਗੇਡ ਦੀ ਗੱਡੀ ਨੇ ਅੱਗ ’ਤੇ ਕਾਬੂ ਪਾਇਆ। ਅੱਗ ਲੱਗਣ ਦਾ ਕਾਰਨ ਹਾਲੇ ਸਪੱਸ਼ਟ ਨਹੀਂ ਹੈ ਪਰ ਸ਼ੱਕ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ। ਕਾਰੋਬਾਰੀ ਜੁਗਲ ਕਿਸ਼ੋਰ ਗੋਇਲ ਨੇ ਦੱਸਿਆ ਕਿ ਉਹ ਮੰਗਲਵਾਰ ਨੂੰ ਆਪਣੇ ਪਰਿਵਾਰ ਨਾਲ ਇੱਕ ਰਿਸ਼ਤੇਦਾਰ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਇਸ ਦੌਰਾਨ ਘਰ ਦੀ ਪਹਿਲੀ ਮੰਜ਼ਿਲ ’ਤੇ ਅਚਾਨਕ ਅੱਗ ਲੱਗ ਗਈ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ। ਜਦੋਂ ਉਸਦੀ ਮਾਂ ਨੇ ਅੱਗ ਦੀਆਂ ਲਪਟਾਂ ਵੇਖੀਆਂ ਤਾਂ ਉਹ ਤੁਰੰਤ ਘਰੋਂ ਬਾਹਰ ਭੱਜ ਗਈ। ਜਦੋਂ ਤੱਕ ਅੱਗ ਬੁਝਾਈ ਗਈ ਸਾਰਾ ਸਾਮਾਨ ਸੜ ਗਿਆ ਸੀ। ਉਸ ਨੇ ਕਿਹਾ ਕਿ ਉਸ ਦਾ ਲੱਖਾਂ ਰੁਪਏ ਦਾ ਘਰੇਲੂ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ।

Advertisement
Advertisement
Show comments