ਗੱਤੇ ਦੀ ਫੈਕਟਰੀ ’ਚ ਅੱਗ ਲੱਗੀ
ਲੱਖਾਂ ਦਾ ਸਾਮਾਨ ਸੜ ਕੇ ਸੁਆਹ
Advertisement
ਸ਼ਹਿਰ ਦੇ ਇੰਡਸਟਰੀ ਏਰੀਆ ਸੀ ਦੇ ਟੈਕਸਟਾਈਲ ਕਲੋਨੀ ਇਲਾਕੇ ਵਿੱਚ ਇੱਕ ਗੱਤੇ ਤੇ ਕਾਗਜ਼ ਬਣਾਉਣ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਤੇਜ਼ੀ ਨਾਲ ਅੱਗ ਦੀ ਲਪੇਟ ’ਚ ਫੈਕਟਰੀ ’ਚੋਂ ਉੱਠਦਾ ਧੂੰਆਂ ਦੂਰ-ਦੂਰ ਤੱਕ ਦਿਖਾਈ ਦਿੱਤਾ। ਲੋਕਾਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਪਰ ਅਸਫਲ ਰਹੇ। ਸੂਚਨਾ ਮਿਲਣ ਮਗਰੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ। ਪੰਜ ਗੱਡੀਆਂ ਨੇ ਚਾਰ ਵਾਰ ਚੱਕਰ ਕੱਟ ਕੇ ਤਕਰੀਬਨ 20 ਗੱਡੀਆਂ ਪਾਣੀ ਪਾ ਕੇ ਅੱਗ ’ਤੇ ਕਾਬੂ ਪਾਇਆ ਗਿਆ। ਸ਼ੱਕ ਹੈ ਕਿ ਅੱਗ ਸ਼ਾਰਟ-ਸਰਕਟ ਕਾਰਨ ਲੱਗੀ ਹੈ। ਫਾਇਰ ਬ੍ਰਿਗੇਡ ਟੀਮ ਜਾਂਚ ਕਰ ਰਹੀ ਹੈ।
ਫੈਕਟਰੀ ਦੇ ਮਜ਼ਦੂਰਾਂ ਨੇ ਦੱਸਿਆ ਕਿ ਸਵੇਰੇ 8:30 ਵਜੇ ਕੰਮ ਚੱਲ ਰਿਹਾ ਸੀ ਜਦੋਂ ਅਚਾਨਕ ਅੱਗ ਲੱਗ ਗਈ। ਅੱਗ ਤੇਜ਼ੀ ਨਾਲ ਫੈਲ ਗਈ। ਅੰਦਰ ਕੰਮ ਕਰਨ ਵਾਲੇ ਮਜ਼ਦੂਰ ਬਾਹਰ ਭੱਜ ਗਏ। ਸਾਰਿਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਉਹ ਅਸਫਲ ਰਹੇ। ਉਨ੍ਹਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਪੰਜ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਲਗਭਗ 20 ਗੱਡੀਆਂ ਤੋਂ ਵਾਰ-ਵਾਰ ਪਾਣੀ ਦੀ ਵਰਤੋਂ ਕਰਕੇ ਕਰੀਬ ਦੋ ਤੋਂ ਢਾਈ ਘੰਟਿਆਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਅਧਿਕਾਰੀਆਂ ਮੁਤਾਬਕ ਅੱਗ ਫੈਕਟਰੀ ਦੇ ਉਸ ਹਿੱਸੇ ਵਿੱਚ ਲੱਗੀ, ਜਿੱਥੇ ਮਸ਼ੀਨਰੀ ਪਈ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਸ਼ਾਰਟ-ਸਰਕਟ ਸੰਭਾਵਿਤ ਕਾਰਨ ਹੈ, ਹਾਲਾਂਕਿ ਜਾਂਚ ਕੀਤੀ ਜਾ ਰਹੀ ਹੈ।
Advertisement
Advertisement
