ਪੱਤਰ ਪ੍ਰੇਰਕ
ਪਾਇਲ, 3 ਅਕਤੂਬਰ
ਪਿੰਡ ਰੋਹਣੋਂ ਖੁਰਦ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਵੱਲੋਂ ਪਿੰਡ ਦੇ ਨੌਜਵਾਨਾਂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਹਿਲਾ ਦੌੜ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਦੌੜਾਕਾਂ ਨੇ ਹਿੱਸਾ ਲਿਆ। ਬੱਚਿਆਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਇਸ ਦੌੜ ਮੁਕਾਬਲੇ ਵਿੱਚ ਫ਼ੌਜੀ ਰਮੇਸ਼ ਸਿੰਘ ਅਤੇ ਫ਼ੌਜੀ ਕੁਲਵਿੰਦਰ ਸਿੰਘ ਨੇ ਵਿਸ਼ੇਸ਼ ਯੋਗਦਾਨ ਪਾਇਆ। ਇਨ੍ਹਾਂ ਮੁਕਾਬਲਿਆਂ ਵਿੱਚ ਧਰਮ ਸਿੰਘ ਹਰਿਆਣਾ ਨੇ ਪਹਿਲਾ, ਲਖਵੀਰ ਸਿੰਘ ਕਲਾਲਮਾਜਰਾ ਨੇ ਦੂਜਾ ਅਤੇ ਲਵਪ੍ਰੀਤ ਸਿੰਘ ਖੱਟੜਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਬੱਚਿਆਂ ਨੂੰ ਇਨਾਮਾਂ ਦੀ ਵੰਡ ਲੈਫਟੀਨੈਂਟ ਰਾਮ ਸਿੰਘ ਹੋਲ ਅਤੇ ਸਪੋਰਟਸ ਕਲੱਬ ਅਹੁਦੇਦਾਰਾਂ ਵੱਲੋਂ ਕੀਤੀ ਗਈ।