DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਅੰਮ੍ਰਿਤਸਰ ਦੇ ਪ੍ਰਭਾਵਿਤ ਇਲਾਕਿਆਂ ਲਈ ਪੰਜ ਐਂਬੂਲੈਂਸਾਂ ਭੇਜੀਆਂ

ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜ ਹਾਈ-ਟੈਕ ਐਂਬੂਲੈਂਸਾਂ ਭੇਜੀਆਂ, ਜਿਸ ਨਾਲ ਹੜ੍ਹ ਤੋਂ ਪ੍ਰਭਾਵਿਤ ਵਸਨੀਕਾਂ ਲਈ ਜ਼ਰੂਰੀ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਲੋੜੀਂਦੀਆਂ ਦਵਾਈਆਂ ਅਤੇ ਉੱਨਤ ਡਾਕਟਰੀ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਹੜ੍ਹ...
  • fb
  • twitter
  • whatsapp
  • whatsapp
Advertisement

ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਅੰਮ੍ਰਿਤਸਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਪੰਜ ਹਾਈ-ਟੈਕ ਐਂਬੂਲੈਂਸਾਂ ਭੇਜੀਆਂ, ਜਿਸ ਨਾਲ ਹੜ੍ਹ ਤੋਂ ਪ੍ਰਭਾਵਿਤ ਵਸਨੀਕਾਂ ਲਈ ਜ਼ਰੂਰੀ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ। ਲੋੜੀਂਦੀਆਂ ਦਵਾਈਆਂ ਅਤੇ ਉੱਨਤ ਡਾਕਟਰੀ ਉਪਕਰਣਾਂ ਨਾਲ ਲੈਸ ਇਹ ਐਂਬੂਲੈਂਸਾਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਰਣਨੀਤਕ ਤੌਰ ’ਤੇ ਤਾਇਨਾਤ ਕੀਤੀਆਂ ਜਾਣਗੀਆਂ ਤਾਂ ਜੋ ਸਮੇਂ ਸਿਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਦੇਖਭਾਲ ਪ੍ਰਦਾਨ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਕਿਹਾ ਕਿ ਇਹ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਡਾਕਟਰੀ ਅਤੇ ਸਿਹਤ ਸੰਭਾਲ ਸੇਵਾਵਾਂ ਨੂੰ ਮਜ਼ਬੂਤ ਬਣਾਉਣਗੀਆਂ, ਸਥਾਨਕ ਆਬਾਦੀ ਦੀਆਂ ਤੁਰੰਤ ਜ਼ਰੂਰਤਾਂ ਨੂੰ ਪੂਰਾ ਕਰਨਗੀਆਂ।

ਹਿਮਾਂਸ਼ੂ ਜੈਨ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਸਹੀ ਡਾਕਟਰੀ ਦੇਖਭਾਲ ਤੱਕ ਪਹੁੰਚ ਹੋਵੇ।ਇਹ ਐਂਬੂਲੈਂਸਾਂ ਲੋੜਵੰਦ ਲੋਕਾਂ ਨੂੰ ਜ਼ਰੂਰੀ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ। ਡੀ.ਸੀ ਨੇ ਕਿਹਾ ਕਿ ਕਿ ਪ੍ਰਸ਼ਾਸਨ ਇਸ ਚੁਣੌਤੀਪੂਰਨ ਸਮੇਂ ਦੌਰਾਨ ਵਸਨੀਕਾਂ ਦੀ ਭਲਾਈ ਦਾ ਸਮਰਥਨ ਕਰਨ ਲਈ ਵਚਨਬੱਧ ਹੈ। ਸਥਿਤੀ ਸਥਿਰ ਹੋਣ ਤੱਕ ਐਂਬੂਲੈਂਸਾਂ ਪ੍ਰਭਾਵਿਤ ਖੇਤਰਾਂ ਵਿੱਚ ਨਿਰੰਤਰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਲਈ ਤਾਇਨਾਤ ਰਹਿਣਗੀਆਂ।

Advertisement

Advertisement
×