ਸਵਾਰੀਆਂ ਨੂੰ ਲੁੱਟਣ ਵਾਲੇ ਪੰਜ ਕਾਬੂ

ਸਵਾਰੀਆਂ ਨੂੰ ਲੁੱਟਣ ਵਾਲੇ ਪੰਜ ਕਾਬੂ

ਟ੍ਰਿਬਿਊਨ ਨਿਊਜ਼ ਸਰਵਿਸ

ਲੁਧਿਆਣਾ, 22 ਸਤੰਬਰ

ਆਟੋ ’ਚ ਬੈਠੀਆਂ ਸਵਾਰੀਆਂ ਨੂੰ ਰਸਤੇ ’ਚ ਲੁੱਟਣ ਅਤੇ ਚੋਰੀ ਕਰਨ ਵਾਲੇ ਪੰਜ ਮੁਲਜ਼ਮਾਂ ਨੂੰ ਥਾਣਾ ਡਿਵੀਜ਼ਨ ਨੰ. 5 ਦੀ ਪੁਲੀਸ ਨੇ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਉਨ੍ਹਾਂ ਦੇ ਕਬਜ਼ੇ ’ਚੋਂ ਵੱਖ-ਵੱਖ ਕੰਪਨੀਆਂ ਦੇ 12 ਮੋਬਾਈਲ ਫੋਨ ਤੇ ਤਿੰਨ ਆਟੋ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਮਾਮਲੇ ’ਚ ਪ੍ਰਤਾਪ ਚੌਕ ਵਾਸੀ ਰਾਕੇਸ਼ ਕੁਮਾਰ ਉਰਫ਼ ਅਮਨ ਸਿੰਘ, ਪ੍ਰਤਾਪ ਨਗਰ ਵਾਸੀ ਆਤਮਾ ਰਾਮ ਉਰਫ਼ ਭੋਲਾ, ਮੁਹੱਲਾ ਰਾਮ ਨਗਰ ਵਾਸੀ ਕਰਨ ਕੁਮਾਰ ਉਰਫ਼ ਘਨ੍ਹੱਈਆ, ਸ਼ਿਮਲਾਪੁਰੀ ਵਾਸੀ ਸੰਜੀਵ ਸ਼ਰਮਾ ਉਰਫ਼ ਦਾਣਾ ਤੇ ਪ੍ਰਤਾਪ ਨਗਰ ਵਾਸੀ ਅਮਰਜੀਤ ਸਿੰਘ ਉਰਫ਼ ਜੋਲਾ ਦੇ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ। ਪੁਲੀਸ ਮੁਲਜ਼ਮਾਂ ਤੋਂ ਪੁੱਛ-ਗਿੱਛ ਕਰਨ ’ਚ ਲੱਗੀ ਹੋਈ ਹੈ। ਪੁਲੀਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਥਾਣਾ ਡਵੀਜ਼ਨ ਨੰ. 5 ਦੀ ਪੁਲੀਸ ਨੇ ਇਲਾਕੇ ’ਚ ਨਾਕਾਬੰਦੀ ਕਰ ਰੱਖੀ ਸੀ। ਇਸੇ ਦੌਰਾਨ ਪੁਲੀਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਲੁੱਟ ਖੋਹ ਕਰਨ ਤੇ ਆਟੋ ’ਚ ਬੈਠੀਆਂ ਸਵਾਰੀਆਂ ਦਾ ਸਾਮਾਨ ਚੋਰੀ ਕਰਦੇ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਲਿਆ। ਪੁਲੀਸ ਅਨੁਸਾਰ ਮੁਲਜ਼ਮਾਂ ਨੇ ਮਹਾਂਨਗਰ ਦੇ ਵੱਖ-ਵੱਖ ਇਲਾਕਿਆਂ ’ਚ 40 ਦੇ ਕਰੀਬ ਵਾਰਦਾਤਾਂ ਕੀਤੀਆਂ ਹਨ। ਮੁਲਜ਼ਮਾਂ ਦੇ ਗ੍ਰਿਫ਼ਤਾਰ ਹੋਣ ਤੋਂ ਬਾਅਦ ਪੁਲੀਸ ਵੱਲੋਂ 40 ਵਾਰਦਾਤਾਂ ਹੱਲ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਨ੍ਹਾਂ ਸਾਰਿਆਂ ਦੇ ਖਿਲਾਫ਼ ਪਹਿਲਾਂ ਵੀ ਵੱਖ-ਵੱਖ ਥਾਣਿਆਂ ’ਚ ਕੇਸ ਦਰਜ ਹਨ। ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਇੱਕ ਡੈਮੋ ਵੀ ਦਿਖਾਈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ਼ਹਿਰ

View All