ਸੜਕ ਹਾਦਸਿਆਂ ਵਿੱਚ ਔਰਤ ਸਣੇ ਪੰਜ ਨੌਜਵਾਨ ਹਲਾਕ : The Tribune India

ਸੜਕ ਹਾਦਸਿਆਂ ਵਿੱਚ ਔਰਤ ਸਣੇ ਪੰਜ ਨੌਜਵਾਨ ਹਲਾਕ

ਸੜਕ ਹਾਦਸਿਆਂ ਵਿੱਚ ਔਰਤ ਸਣੇ ਪੰਜ ਨੌਜਵਾਨ ਹਲਾਕ

ਨਿੱਜੀ ਪੱਤਰ ਪ੍ਰੇਰਕ

ਲੁਧਿਆਣਾ, 17 ਅਗਸਤ

ਇੱਥੇ ਵੱਖ ਵੱਖ ਸੜਕ ਹਾਦਸਿਆਂ ਵਿੱਚ ਇੱਕ ਔਰਤ ਸਣੇ ਚਾਰ ਜਣਿਆਂ ਦੀ ਮੌਤ ਹੋ ਗਈ ਹੈ। ਥਾਣਾ ਮੇਹਰਬਾਨ ਦੀ ਪੁਲੀਸ ਨੂੰ ਰਾਹੋਂ ਰੋਡ ਵਾਸੀ ਸੰਨੀ ਦੇਵ ਨੇ ਦੱਸਿਆ ਕਿ ਉਹ ਕੰਮ ਤੋਂ ਛੁੱਟੀ ਕਰ ਕੇ ਘਰ ਜਾ ਰਿਹਾ ਸੀ ਤਾਂ ਸ਼ਰਮਾ ਸੀਮਿੰਟ ਸਟੋਰ ਰਾਹੋਂ ਰੋਡ ਨੇੜੇ ਟਿੱਪਰ ਚਾਲਕ ਨੇ ਉਸ ਦੀ ਭੈਣ ਸੁਸ਼ੀਲਾ ਦੇਵੀ (35) ਨੂੰ ਟੱਕਰ ਮਾਰ ਦਿੱਤੀ। ਉਸ ਨੇ ਦੱਸਿਆ ਕਿ ਸੁਸ਼ੀਲਾ ਦੀ ਟਿੱਪਰ ਨਾਲ ਟੱਕਰ ਵੱਜਣ ਕਾਰਨ ਮੌਤ ਹੋ ਗਈ ਹੈ। ਥਾਣੇਦਾਰ ਰਾਧੇ ਸ਼ਿਆਮ ਨੇ ਦੱਸਿਆ ਕਿ ਪੁਲੀਸ ਕੇਸ ਦਰਜ ਕਰ ਕੇ ਟਿੱਪਰ ਚਾਲਕ ਦੀ ਭਾਲ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਰਵੀ ਕੁਮਾਰ ਨੇ ਦੱਸਿਆ ਕਿ ਉਸ ਦਾ ਭਰਾ ਰਾਜ ਕੁਮਾਰ (36) ਆਪਣੀ ਸਰੀਏ ਨਾਲ ਭਰੀ ਗੱਡੀ ਵਿੱਚ ਬਾਹਰ ਆਇਆ ਤਾਂ ਇੱਕ ਕਰੇਨ ਵਾਲੇ ਨੇ ਉਸ ਵਿੱਚ ਟੱਕਰ ਮਾਰੀ। ਮਸ਼ੀਨਾ ਦਾ ਟਾਇਰ ਉਸ ਦੇ ਭਰਾ ’ਤੇ ਚੜ੍ਹ ਗਿਆ ਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਥਾਣੇਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਰਾਹੁਲ ਕੁਮਾਰ ਵਾਸੀ ਆਨੰਦਪੁਰ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ ਜਦਕਿ ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਦੀ ਪੁਲੀਸ ਨੂੰ ਕਲਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਸੁਖਦੇਵ ਸਿੰਘ (32) ਮੋਟਰਸਾਈਕਲ ’ਤੇ ਪਿੰਡ ਖੇੜੀ ਤੋਂ ਪੱਖੋਵਾਲ ਰੋਡ ਜਾ ਰਿਹਾ ਸੀ। ਠੱਕਰਵਾਲ ਕੱਟ ਕੋਲ ਕਾਰ ਚਾਲਕ ਨੇ ਗ਼ਲਤ ਪਾਸਿਓਂ ਆ ਕੇ ਉਸ ਨੂੰ ਟੱਕਰ ਮਾਰੀ। ਇਸ ਕਾਰਨ ਸੁਖਦੇਵ ਸਿੰਘ ਡਿੱਗ ਕੇ ਜ਼ਖ਼ਮੀ ਹੋ ਗਿਆ ਤੇ ਮੌਕੇ ’ਤੇ ਹੀ ਉਸ ਦੀ ਮੌਤ ਹੋ ਗਈ। ਹੌਲਦਾਰ ਪਰਮਿੰਦਰ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਸਵਿਫਟ ਕਾਰ ਨੰਬਰ ਪੀਬੀ 10 ਸੀਐਨ 1213 ਦੇ ਚਾਲਕ ਸੁਖਰਾਜ ਸਿੰਘ ਵਾਸੀ ਬੀਹਲਾ ਖ਼ਿਲਾਫ਼ ਕੇਸ ਦਰਜ ਕਰਕੇ ਉਸਦੀ ਭਾਲ ਕੀਤੀ ਜਾ ਰਹੀ ਹੈ। ਲਾਸ਼ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।

ਇਸੇ ਤਰ੍ਹਾਂ ਥਾਣਾ ਕੂੰਮਕਲਾਂ ਦੀ ਪੁਲੀਸ ਨੂੰ ਗੁਰਮੇਲ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਮਨਪ੍ਰੀਤ ਸਿੰਘ (30) ਮੋਟਰਸਾਈਕਲ ’ਤੇ ਪਿੰਡ ਕੋਟ ਗੰਗੂ ਰਾਏ ਕੋਲ ਜਾ ਰਿਹਾ ਸੀ ਤਾਂ ਅਣਪਛਾਤੇ ਟਰੱਕ ਚਾਲਕ ਨੇ ਇਕਦਮ ਬਰੇਕ ਲਗਾ ਦਿੱਤੀ ਜਿਸ ਨਾਲ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਉਸ ਦਾ ਭਰਾ ਡਿੱਗ ਕੇ ਜ਼ਖ਼ਮੀ ਹੋ ਗਿਆ। ਹਸਪਤਾਲ ਲਿਜਾਂਦਿਆਂ ਉਸ ਦੀ ਮੌਤ ਹੋ ਗਈ। ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਲਾਸ਼ ਦੇ ਪੋਸਟਮਾਰਟਮ ਉਪਰੰਤ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ ਜਦੋਂਕਿ ਅਣਪਛਾਤੇ ਟਰੱਕ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All