ਡੇਂਗੂ ਤੋਂ ਬਚਾਅ ਲਈ ਪਿੰਡ ਗੋਹ ’ਚ ਫੌਗਿੰਗ ਕਰਵਾਈ
ਇਥੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਡੇਂਗੂ/ਚਿਕਨਗੁਨੀਆ ਤੋਂ ਬਚਾਅ ਸਬੰਧੀ ਪਿੰਡ ਗੋਹ ਵਿੱਚ ਫੌਗਿੰਗ ਕਰਵਾਈ ਗਈ। ਡਾ. ਸਿੱਧੂ ਨੇ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜੈਪਿਟੀ ਨਾਂਅ ਦੇ ਮੱਛਰ...
ਇਥੇ ਨੇੜਲੇ ਪਿੰਡ ਮਾਨੂੰਪੁਰ ਦੇ ਕਮਿਊਨਿਟੀ ਹੈਲਥ ਸੈਂਟਰ ਵੱਲੋਂ ਐੱਸ ਐੱਮ ਓ ਡਾ. ਸੁਦੀਪ ਸਿੱਧੂ ਦੀ ਅਗਵਾਈ ਹੇਠਾਂ ਡੇਂਗੂ/ਚਿਕਨਗੁਨੀਆ ਤੋਂ ਬਚਾਅ ਸਬੰਧੀ ਪਿੰਡ ਗੋਹ ਵਿੱਚ ਫੌਗਿੰਗ ਕਰਵਾਈ ਗਈ। ਡਾ. ਸਿੱਧੂ ਨੇ ਕਿਹਾ ਕਿ ਡੇਂਗੂ ਮਾਦਾ ਏਡੀਜ਼ ਅਜੈਪਿਟੀ ਨਾਂਅ ਦੇ ਮੱਛਰ ਦੇ ਕੱਟਣ ਕਾਰਨ ਹੁੰਦਾ ਹੈ ਜੋ ਸਾਫ਼ ਖੜ੍ਹੇ ਪਾਣੀ ਵਿੱਚ ਪੈਂਦਾ ਹੁੰਦਾ ਹੈ। ਇਸ ਲਈ ਜ਼ਰੂਰੀ ਹੈ ਕਿ ਆਪਣੇ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਦੇ ਨਾਲ ਨਾਲ ਮੱਛਰਾਂ ਦੀ ਰੋਕਥਾਮ ਲਈ ਪੰਚਾਇਤਾਂ ਦੇ ਸਹਿਯੋਗ ਨਾਲ ਫੌਗਿੰਗ ਕਰਵਾਈ ਜਾ ਰਹੀ ਹੈ। ਸਿਹਤ ਇੰਸਪੈਕਟਰ ਗੁਰਮਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੇ ਕਿਹਾ ਕਿ ਘਰ ਦੀਆਂ ਛੱਤਾਂ ਤੇ ਕਬਾੜ ਨਹੀਂ ਰੱਖਣਾ ਚਾਹੀਦਾ ਅਤੇ ਕੂਲਰਾਂ ਦੀ ਨਿਯਮਿਤ ਤੌਰ ’ਤੇ ਸਫ਼ਾਈ ਕੀਤੀ ਜਾਵੇ। ਇਸ ਦੌਰਾਨ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ, ਅੱਖਾਂ ਦੇ ਪਿਛਲੇ ਹਿੱਸੇ ਵਿਚ ਦਰਦ, ਮਸੂੜਿਆਂ ਤੇ ਨੱਕ ਵਿਚੋਂ ਖੂਨ ਵਗਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਜਾਣਾ ਚਾਹੀਦਾ ਹੈ। ਅੰਤ ਵਿਚ ਸਰਪੰਚ ਕੁਲਦੀਪ ਸਿੰਘ ਨੇ ਸਿਹਤ ਵਿਭਾਗ ਦੀ ਟੀਮ ਦਾ ਧੰਨਵਾਦ ਕੀਤਾ।

